Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਵਲੋਂ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨਾਲ ਮੁਲਾਕਾਤ

ਵਿਧਾਇਕ ਸ਼ੈਰੀ ਕਲਸੀ ਵਲੋਂ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨਾਲ ਮੁਲਾਕਾਤ

ਬਟਾਲਾ ( ਅਵਿਨਾਸ਼ ਸ਼ਰਮਾ )

ਬਟਾਲਾ ਵਿਧਾਨ ਸਭਾ ਹਲਕੇ ਅੰਦਰ ਹੋਰ ਬਿਹਤਰ ਸਿਹਤ ਸਹੂਲਤਾਂ ਦੇ ਸਨਮੁੱਖ ਕੀਤਾ ਵਿਚਾਰ ਵਟਾਂਦਰਾ

2 ਅਗਸਤ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਤੇ ਕੈਬਨਿਟ ਮੰਤਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਹੋਰ ਬਿਹਤਰ ਸਹੂਲਤਾਂ ਦੇ ਸਬੰਧ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਤੇ ਵਿਸਥਾਰ ਵਿੱਚ ਸਿਹਤ ਸਹੂਲਤਾਂ ਦੇ ਬਾਬਤ ਵਿਚਾਰ ਵਟਾਂਦਰਾ ਕੀਤਾ ਗਿਆ। ਸਿਹਤ ਮੰਡਰੀ ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਕਿ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ ਖਾਸ ਯਤਨ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹੋਰ ਜੋਰਦਾਰ ਢੰਗ ਨਾਲ ਕੰਮ ਕਰਨ ਅਤੇ ਵੱਖ-ਵੱਖ ਵਿਭਾਗਾਂ ਨਾਲ ਸਹਿਯੋਗ ਕਰਨ ਦੀ ਸਲਾਹ ਦਿੱਤੀ ਹੈ ਤਾਂ ਜੋ ਵੱਡੇ ਪੱਧਰ ’ਤੇ ਸਮਾਜ ਤੱਕ ਪਹੁੰਚ ਕੀਤੀ ਜਾ ਸਕੇ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਪੁਜਦਾ ਕੀਤੀਆਂ ਜਾ ਸਕਣ।

ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਮੰਤਵ ਨਾਲ ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ, ਜੋ ਲੋਕਾਂ ਨੂੰ ਸ਼ਾਨਦਾਰ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਉਨਾਂ ਕਿਹਾ ਕਿ ਮਰੀਜ਼ਾਂ ਨੂੰ ਹੁਣ ਘਰੋਂ ਦੂਰ ਢੁਰਾਢੇ ਦਵਾਈ ਲੈ ਕੇ ਆਉਣ ਤੋਂ ਨਿਜਾਤ ਮਿਲੀ ਹੈ ਅਤੇ ਲੋਕ ਸਰਕਾਰ ਦੀ ਇਸ ਪਹਿਲਕਦਮੀ ਤੋਂ ਸੰਤੁਸ਼ਟ ਹਨ।

———————–