Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਨੇ ਪੁਲਿਸ ਵਿਭਾਗ ਨੂੰ ਸ਼ਹਿਰ ‘ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੇ ਦਿੱਤੇ ਨਿਰਦੇਸ਼ 

ਵਿਧਾਇਕ ਸ਼ੈਰੀ ਕਲਸੀ ਨੇ ਪੁਲਿਸ ਵਿਭਾਗ ਨੂੰ ਸ਼ਹਿਰ ‘ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੇ ਦਿੱਤੇ ਨਿਰਦੇਸ਼ 

ਵਿਧਾਇਕ ਸ਼ੈਰੀ ਕਲਸੀ ਨੇ ਪੁਲਿਸ ਵਿਭਾਗ ਨੂੰ ਸ਼ਹਿਰ ‘ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੇ ਦਿੱਤੇ ਨਿਰਦੇਸ਼ 

ਸ਼ਹਿਰ ਦੇ ਪ੍ਰਮੁੱਖ ਚੌਂਕਾਂ ਤੇ ਬਜ਼ਾਰਾਂ ਵਿੱਚ ਲਗਾਏ ਜਾਣਗੇ ਸੀਸੀਟੀਵੀ ਕੈਮਰੇ  

ਬਟਾਲਾ, 28 ਮਾਰਚ ( ਅਵਿਨਾਸ਼ ਸ਼ਰਮਾ ) : ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸ਼ਹਿਰ ਵਿੱਚ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਉਹ ਖੁਦ ਵੀ ਹਰ ਤਰਾਂ ਦਾ ਸਹਿਯੋਗ ਕਰਨ ਲਈ ਤਿਆਰ ਹਨ।

ਬੀਤੀ ਸ਼ਾਮ ਵਿਧਾਇਕ ਸ਼ੈਰੀ ਕਲਸੀ ਨੇ ਐੱਸ.ਐੱਸ.ਪੀ. ਬਟਾਲਾ ਸ੍ਰੀ ਗੌਰਵ ਤੂਰਾ, ਐੱਸ.ਪੀ. ਸਿਟੀ ਸ. ਗੁਰਪ੍ਰੀਤ ਸਿੰਘ, ਐਕਸੀਅਨ ਨਗਰ ਨਿਗਮ ਭਾਟੀਆ ਨਾਲ ਸ਼ਹਿਰ ਦੇ ਗਾਂਧੀ ਚੌਂਕ ਅਤੇ ਚੱਕਰੀ ਬਜ਼ਾਰ ਦਾ ਸੁਰੱਖਿਆ ਦੇ ਲਿਹਾਜ ਨਾਲ ਨਿਰੀਖਣ ਕੀਤਾ ਅਤੇ ਨਾਲ ਹੀ ਜਰੂਰੀ ਨਿਰਦੇਸ਼ ਵੀ ਦਿੱਤੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੁਲਿਸ ਵਿਭਾਗ ਦੀ ਮੰਗ ’ਤੇ ਸ਼ਹਿਰ ਦੇ ਪ੍ਰਮੁੱਖ ਚੌਂਕਾਂ ਤੇ ਬਜ਼ਾਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਤਾਂ ਜੋ ਸ਼ਰਾਰਤੀ ਤੱਤਾਂ ਉੱਪਰ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਅਜਿਹਾ ਹੋਣ ਨਾਲ ਜਿਥੇ ਕਰਾਈਮ ਘਟੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਵਿੱਚ ਨਾਕੇ ਅਤੇ ਪੈਟਰੋਲਿੰਗ ਵਧਾਉਣ ਲਈ ਵੀ ਕਿਹਾ।

ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਗੌਰਵ ਤੂਰਾ ਨੇ ਕਿਹਾ ਕਿ ਸ਼ਹਿਰ ਦੇ ਗਾਂਧੀ ਚੌਂਕ ਸਮੇਤ ਸਾਰੇ ਪ੍ਰਮੁੱਖ ਚੌਂਕਾਂ ਵਿਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਅਤੇ ਨਾਲ ਹੀ ਸ਼ਹਿਰ ਵਿੱਚ ਪੁਲਿਸ ਨਾਕਿਆਂ ਦੀ ਸੰਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਪੁਲਿਸ ਦੀ ਪੈਟਰੋਲਿੰਗ ਨੂੰ ਹੋਰ ਵਧਾਇਆ ਗਿਆ ਹੈ ਅਤੇ ਪੁਲਿਸ ਮੁਲਾਜ਼ਮਾਂ ਨੂੰ ਬੀਟਾਂ ਵੰਡੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪੈਟਰੋਲਿੰਗ ਵਿੱਚ ਹੋਰ ਵਾਧਾ ਕਰਨ ਲਈ ਨਵੇਂ ਮੋਟਰਸਾਈਕਲਾਂ ਦੀ ਡਿਮਾਂਡ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਲੋਕਾਂ ਦੀ ਜਾਨ ਮਾਲ ਲਈ ਪੂਰੀ ਤਰਾਂ ਵਚਨਬੱਧ ਹੈ।

error: copy content is like crime its probhihated