Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਪਾਇਆ ਯੋਗਦਾਨ

ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਪਾਇਆ ਯੋਗਦਾਨ

ਬਟਾਲਾ ( ਅਵਿਨਾਸ਼ ਸ਼ਰਮਾ) 

ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੁਦਰਤੀ ਆਫਤ ਹੜ੍ਹ ਨਾਲ ਨਜਿੱਠਣ ਲਈ ਮਿਸਾਲੀ ਕੰਮ ਕੀਤਾ-ਵਿਧਾਇਕ ਸ਼ੈਰੀ ਕਲਸੀ

ਹੜ੍ਹ ਪ੍ਰਭਾਵਿਤ ਲੋਕਾਂ ਦੀ ਤੰਦਰੁਸਤੀ ਤੇ ਸੁਰੱਖਿਆ ਲਈ ਕੀਤੀ ਅਰਦਾਸ 

17 ਜੁਲਾਈ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੁਦਰਤੀ ਆਫਤ ਹੜ੍ਹ ਨਾਲ ਨਜਿੱਠਣ ਲਈ ਮਿਸਾਲੀ ਕੰਮ ਕੀਤਾ ਹੈ ਅਤੇ ਲੋਕਾਂ ਤੱਕ ਪੁਹੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਤੰਦਰੁਸਤੀ ਤੇ ਸੁਰੱਖਿਆ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਖੁਦ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਇਆ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ ਬੀਤੇ ਦਿਨੀ ਕੈਬਨਿਟ ਮੰਤਰੀ ਸ, ਕੁਲਦੀਪ ਸਿੰਘ ਧਾਲੀਵਾਲ ਵਲੋਂ ਵੀ ਗੁਰਦਾਸਪੁਰ ਜ਼ਿਲੇ ਦਾ ਦੌਰਾ ਕਰਕੇ ਅਧਿਕਾਰੀਆਂ ਕੋਲੋਂ ਹੜ੍ਹ ਨਾਲ ਨਜਿੱਠਣ ਲਈ ਕੀਤੇ ਗਏ ਅਗਾਂਊ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ। ਉਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਖੜ੍ਹੀ ਹੈ ਅਤੇ ਉਨਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।