Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਨੇ ਵਡਾਲਾ ਗ੍ਰੰਥੀਆਂ ਅਤੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਕੀਤਾ ਧੰਨਵਾਦੀ ਦੌਰਾ

ਵਿਧਾਇਕ ਸ਼ੈਰੀ ਕਲਸੀ ਨੇ ਵਡਾਲਾ ਗ੍ਰੰਥੀਆਂ ਅਤੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਕੀਤਾ ਧੰਨਵਾਦੀ ਦੌਰਾ

ਵਿਧਾਇਕ ਸ਼ੈਰੀ ਕਲਸੀ ਨੇ ਵਡਾਲਾ ਗ੍ਰੰਥੀਆਂ ਅਤੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਕੀਤਾ ਧੰਨਵਾਦੀ ਦੌਰਾ

ਆਮ ਆਦਮੀ ਪਾਰਟੀ ਵੱਲੋਂ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ – ਸ਼ੈਰੀ ਕਲਸੀ

ਬਟਾਲਾ, 30 ਮਾਰਚ (ਅਵਿਨਾਸ਼ ਸ਼ਰਮਾ ) – ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਰ ਲੋੜਵੰਦ ਅਤੇ ਗਰੀਬ ਪਰਿਵਾਰ ਨੂੰ ਸਸਤੇ ਆਟਾ ਦਾਲ ਦੀ ਸਹੂਲਤ ਦਿੱਤੀ ਜਾਵੇਗੀ ਅਤੇ ਲੋਕ ਭਲਾਈ ਸਕੀਮਾਂ ਹਰ ਲੋੜਵੰਦ ਪਰਿਵਾਰ ਤੱਕ ਬਿਨ੍ਹਾਂ ਕਿਸੇ ਭੇਦ-ਭਾਵ ਦੇ ਦਿੱਤੀ ਜਾਵੇਗੀ। ਅੱਜ ਵਡਾਲਾ ਗ੍ਰੰਥੀਆਂ ਅਤੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਵੋਟਰਾਂ ਦਾ ਧੰਨਵਾਦ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਹਲਕਾ ਵਾਸੀਆਂ ਦੇ ਬਹੁਤ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਬਟਾਲਾ ਹਲਕੇ ਦੀ ਸੇਵਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਵਿਕਾਸ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੀਤਾ ਜਾਵੇਗਾ ਅਤੇ ਪਿੰਡਾਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਨਾਗਰਿਕ ਨੂੰ ਇੱਕ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ, ਜਿਸ ਤੇ ਸਮੁੱਚੀ ਜਾਣਕਾਰੀ ਪੂਰੀ ਤਰਾਂ ਡਿਜੀਟਲ ਹੋਵੇਗੀ। ਇਸ ਤੋਂ ਇਲਾਵਾ ਸੂਬੇ ਭਰ ਵਿੱਚ 16000 ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਮੁਹੱਲਾ ਕਲੀਨਿਕ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਿੱਲੀ ਸਰਕਾਰ ਦੀ ‘ਫਰਿਸਤੇ’ ਸਕੀਮ ਦੀ ਤਰਜ ’ਤੇ ਇੱਕ ਸਕੀਮ ਸੁਰੂ ਕਰੇਗੀ ਜਿਸ ਤਹਿਤ ਕੋਈ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤ ਨੂੰ ਕਿਸੇ ਵੀ ਹਸਪਤਾਲ ਵਿੱਚ ਲੈ ਜਾ ਸਕਦਾ ਹੈ, ਜਿੱਥੇ ਉਸ ਦਾ ਮੁਫਤ ਇਲਾਜ ਕੀਤਾ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਰਕਾਰ ਮਹਿਲਾਵਾਂ ਲਈ ਇੱਕ ਵਿਸ਼ੇਸ਼ ਯੋਜਨਾ ਤਿਆਰ ਕਰੇਗੀ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਮੁਹੱਈਆ ਕਰਵਾਏ ਜਾਣਗੇ ਜਦਕਿ ਬਜੁਰਗ ਮਹਿਲਾਵਾਂ ਨੂੰ ਸੀਨੀਅਰ ਨਾਗਰਿਕਾਂ ਵਜੋਂ ਮਿਲਦੀ ਪੈਨਸਨ ਤੋਂ ਇਲਾਵਾ 1000 ਰੁਪਏ ਦਿੱਤੇ ਜਾਣਗੇ। ਉਨਾਂ ਅੱਗੇ ਕਿਹਾ ਕਿ ਸਰਕਾਰ ਸਿੱਖਿਆ ਖੇਤਰ ਦੇ ਮੁਕੰਮਲ ਕਾਇਆ ਕਲਪ ਲਈ ਕੰਮ ਕਰੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਹੋਵੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਹਰੇਕ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਲਈ ਵਚਨਬੱਧ ਹੈ ਜਿਸ ਨਾਲ ਲਗਭਗ 80 ਫ਼ੀਸਦੀ ਘਰਾਂ ਵਿੱਚ ਬਿਜਲੀ ਦਾ ਬਿੱਲ ਖਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਵਡਾਲਾ ਗ੍ਰੰਥੀਆਂ ਅਤੇ ਨੌਸ਼ਹਿਰਾ ਮੱਝਾ ਸਿੰਘ ਦੇ ਮੋਹਤਰਬਰਾਂ ਵੱਲੋਂ ਵਿਧਾਇਕ ਕਲਸੀ ਨੂੰ ਸਨਮਾਨਤ ਕੀਤਾ ਗਿਆ।