Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਵਿਧਾਇਕਾਂ ਅਤੇ ਅਧਿਕਾਰੀਆਂ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਵਿਧਾਇਕਾਂ ਅਤੇ ਅਧਿਕਾਰੀਆਂ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਟਾਂਡਾ/ਹੁਸ਼ਿਆਰਪੁਰ, 12 ਅਕਤੂਬਰ (ਚੌਧਰੀ) 
ਡਿਪਟੀ ਕਮਿਸ਼ਨਰ ਨੇ ਵਿਧਾਇਕ ਜਸਵੀਰ ਸਿੰਘ ਦੀ ਮੌਜੂਦਗੀ ਵਿੱਚ ਟਾਂਡਾ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦੀ ਕੀਤੀ ਸਮੀਖਿਆ
ਕਿਹਾ, ਮੰਡੀਆਂ ਵਿੱਚ ਜਲਦ ਹੋਵੇਗੀ ਸੁਚਾਰੂ ਲਿਫਟਿੰਗ
: ਅੱਜ ਜ਼ਿਲ੍ਹੇ ਦੇ ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ.ਜ਼ ਸਮੇਤ ਹੋਰ ਅਧਿਕਾਰੀਆਂ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜਾ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਹਾਜ਼ਰੀ ਵਿੱਚ ਦਾਣਾ ਮੰਡੀ ਟਾਂਡਾ ਦਾ ਦੌਰਾ ਕੀਤਾ ਅਤੇ ਮੰਡੀਆਂ ਦੇ ਪ੍ਰਬੰਧਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿੱਚ ਜਲਦ ਹੀ ਲਿਫਟਿੰਗ ਦੀ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਚਾਲੂ ਕਰ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸਾਰੇ ਲਾਜ਼ਮੀ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫਾਈ, ਛਾਂ, ਤਿਰਪਾਲ ਅਤੇ ਬਾਰਦਾਨੇ ਦੀ ਉਪਲਬਧਤਾ ਪਹਿਲਾਂ ਹੀ ਯਕੀਨੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਕ ਪੱਧਰ ’ਤੇ ਸ਼ੈੱਲਰਾਂ ਅਤੇ ਮਿਲਰਾਂ ਨਾਲ ਸਕਾਰਾਤਮਕ ਗੱਲਬਾਤ ਚੱਲ ਰਹੀ ਹੈ, ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆੜ੍ਹਤੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ, ਇਸ ਲਈ ਕਿਸਾਨ ਬੇਫ਼ਿਕਰ ਹੋ ਕੇ ਆਪਣਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ।
ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 38,413 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 34,521 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਲਿਆਂਦੇ ਗਏ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਤੈਅ ਸਮੇਂ ਖਰੀਦ ਅਤੇ ਭੁਗਤਾਨ ਯਕੀਨੀ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਲਿਫਟਿੰਗ ਅਤੇ ਭੁਗਤਾਨ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਮਿਲਣਾ ਚਾਹੀਦਾ ਹੈ ਅਤੇ ਇਸ ਕਾਰਜ ਵਿੱਚ ਕੋਈ ਕੋਤਾਹੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਪ੍ਰਚੁਰਤਾ ਉਪਲਬਧ ਹੈ, ਜਿਸ ਨਾਲ ਮੌਸਮ ਦੌਰਾਨ ਕਿਸੇ ਵੀ ਕਿਸਾਨ ਨੂੰ ਮੁਸ਼ਕਲ ਨਹੀਂ ਆਵੇਗੀ।
ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਕਿਸਾਨਾਂ ਲਈ ਵਧੀਆ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਝੋਨੇ ਦੀ ਖਰੀਦ ਸਮੇਂ ਸਿਰ ਕਰਨ ਲਈ ਮਜ਼ਬੂਤ ਪ੍ਰਬੰਧ ਕੀਤੇ ਜਾ ਰਹੇ ਹਨ।
error: copy content is like crime its probhihated