Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਥਾਣਾ ਮਾਡਲ ਟਾਊਨ ਦੀ ਪੁਲਸ ਵੱਲੋਂ ਇੱਕ ਕਿੱਲੋ ਅਫੀਮ ਸਮੇਤ ਦੋਸ਼ੀ ਗ੍ਰਿਫਤਾਰ *

ਥਾਣਾ ਮਾਡਲ ਟਾਊਨ ਦੀ ਪੁਲਸ ਵੱਲੋਂ ਇੱਕ ਕਿੱਲੋ ਅਫੀਮ ਸਮੇਤ ਦੋਸ਼ੀ ਗ੍ਰਿਫਤਾਰ *

ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ  ਬਖਸ਼ਿਆ ਨਹੀਂ ਜਾਵੇਗਾ : ਡੀ ਐੱਸ ਪੀ ਪ੍ਰੇਮ ਸਿੰਘ 

* ਥਾਣਾ ਮਾਡਲ ਟਾਊਨ ਦੀ ਪੁਲਸ ਵੱਲੋਂ ਇੱਕ ਕਿੱਲੋ ਅਫੀਮ ਸਮੇਤ ਦੋਸ਼ੀ ਗ੍ਰਿਫਤਾਰ *

ਹੁਸ਼ਿਆਰਪੁਰ 27 ਅਪ੍ਰੈਲ ( ਤਰਸੇਮ ਦੀਵਾਨਾ )  ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਸ ਕਪਤਾਨ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਮੁਖਤਿਆਰ ਸਿੰਘ ਐਸਪੀਡੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰੇਮ ਸਿੰਘ ਪੀਪੀਐਸ ਉਪ ਪੁਲਸ ਕਪਤਾਨ ਸਿਟੀ ਹੁਸ਼ਿਆਰਪੁਰ ਦੇ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਐੱਸ ਆਈ ਦੇਸ ਰਾਜ ਮੁੱਖ ਅਫ਼ਸਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਥਾਣਾ ਮਾਡਲ ਟਾਊਨ ਦੇ ਏਰੀਏ ਵਿਚ ਹੋ ਰਹੀ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਸਨ । ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ ਐੱਸ ਪੀ ਪ੍ਰੇਮ ਸਿੰਘ ਸਿਟੀ ਹੁਸ਼ਿਆਰਪੁਰ ਨੇ ਦੱਸਿਆ ਕਿ  26 ਅਪ੍ਰੈਲ ਨੂੰ ਮੁੱਖ ਅਫ਼ਸਰ ਥਾਣਾ ਮਾਡਲ ਟਾਊਨ ਸ਼ਾਹਪੁਰ ਨੂੰ ਵੱਡੀ ਪ੍ਰਾਪਤੀ ਹੋਈ ਜਦੋਂ ਏਐਸਆਈ ਸੁਸ਼ੀਲ ਕੁਮਾਰ  ਚੌਕੀ ਪੁਰਹੀਰਾਂ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ  ਸਮੇਤ ਪੁਲਸ ਪਾਰਟੀ ਨਾਕਾਬੰਦੀ ਦੇ ਸੰਬੰਧ ਵਿਚ ਪੁਰਹੀਰਾਂ ਬਾਈਪਾਸ  ਤੇ ਮੌਜੂਦ ਸੀ ਤਾਂ ਫਗਵਾੜਾ ਸਾਈਡ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੂੰ ਰਾਤ ਦੇ ਹਨ੍ਹੇਰੇ ਵਿੱਚ  ਟਾਰਚ ਨਾਲ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਡਰਾਈਵਰ ਕਾਰ ਨੂੰ ਭਜਾਉਣ ਲੱਗਾ ਤਾਂ ਪੁਲੀਸ ਨੇ ਬੜੀ ਮੁਸਤੈਦੀ ਨਾਲ   ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਰ ਨੂੰ ਰੋਕ ਕੇ ਉਸ ਦੇ  ਡਰਾਈਵਰ ਨੂੰ ਕਾਬੂ ਕੀਤਾ ਕਾਰ ਨੰਬਰ ਪੀ ਬੀ – 37 – ਏ – 8970 ਦਾ ਡਰਾੲੀਵਰ ਜਿਸਨੇ ਆਪਣਾ  ਨਾਮ ਜਸਵੀਰ ਸਿੰਘ ਉਰਫ ਜੱਸੀ ਪੁੱਤਰ ਪ੍ਰੀਤਮ ਸਿੰਘ ਵਾਸੀ ਸ਼ਿਵ ਕਲੋਨੀ ਗਲੀ ਨੰਬਰ ਇੱਕ ਥਾਣਾ ਸ਼ਿਵ ਕਲੋਨੀ ਕਰਨਾਲ ਸਟੇਟ ਹਰਿਆਣਾ ਹਾਲ ਵਾਸੀ  ਐਲ ਆਈ ਜੀ ਦੁੱਗਰੀ ਥਾਣਾ ਦੁੱਗਰੀ ਜ਼ਿਲ੍ਹਾ ਲੁਧਿਆਣਾ ਦੱਸਿਆ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ  ਕਾਰ ਦੀ ਤਲਾਸ਼ੀ ਕਰਨ ਤੇ ਡਰਾਈਵਰ ਦੀ ਸੀਟ ਹੇਠੋਂ ਇਕ ਕਾਲੇ ਰੰਗ ਦਾ ਲਿਫਾਫਾ ਬਰਾਮਦ ਹੋਇਆ  ਜਿਸ ਨੂੰ ਅਧਿਕਾਰੀਆਂ ਵੱਲੋਂ ਚੈੱਕ ਕਰਨ ਤੇ ਅਫ਼ੀਮ ਬਰਾਮਦ ਹੋਈ ਇਸ ਦਾ ਵਜ਼ਨ ਇਕ ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ  ਡੀ ਐੱਸ ਪੀ ਪ੍ਰੇਮ ਸਿੰਘ ਸਿਟੀ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਦੋਸ਼ੀ ਦੇ ਵਿਰੁੱਧ  ਮੁਕੱਦਮਾ ਨੰਬਰ  105 ਐੱਨਡੀਪੀਐੱਸ ਐਕਟ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ  ਦਰਜ ਕੀਤਾ ਗਿਆ ਉਨ੍ਹਾਂ ਦੱਸਿਆ ਕਿ  ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਿਸ ਨੂੰ ਪੁੱਛਗਿੱਛ ਕਰਕੇ ਪਤਾ ਕੀਤਾ ਜਾਵੇਗਾ ਕਿ ਇਹ ਅਫੀਮ ਕਿੱਥੋਂ ਲੈ ਕੇ ਆਇਆ ਸੀ ਤੇ ਕਿਥੇ ਸਪਲਾਈ ਕਰਨੀ ਸੀ ਉਨ੍ਹਾਂ ਦੱਸਿਆ ਕਿ  ਇਸ ਪਾਸੋਂ ਹੋਰ ਵੀ ਸੁਰਾਗ ਲੱਗਣ ਦੀ ਸੰਭਾਵਨਾ ਹੈ ।
ਫੋਟੋ ਮਨੀਰ