Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing KMS ਕਾਲਜ ਵਿਖੇ “ਆਧੁਨਿਕ ਸਮੇਂ ‘ਚ ਪੀੜ੍ਹੀਆਂ ਵਿਚਕਾਰ ਸਾਂਝ ਨੂੰ ਵਧਾਉਣ” ਸੰਬੰਧੀ ਵਰਕਸ਼ਾਪ ਆਯੋਜਿਤ – ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਕਾਲਜ ਵਿਖੇ “ਆਧੁਨਿਕ ਸਮੇਂ ‘ਚ ਪੀੜ੍ਹੀਆਂ ਵਿਚਕਾਰ ਸਾਂਝ ਨੂੰ ਵਧਾਉਣ” ਸੰਬੰਧੀ ਵਰਕਸ਼ਾਪ ਆਯੋਜਿਤ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 6 ਮਾਰਚ (ਚੌਧਰੀ) 

: ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਜ਼ੋਨ–2 ਦੇ ਰੀਜ਼ਨਲ ਸੈਂਟਰ ਕੇ.ਐਮ.ਐਸ. ਕਾਲਜ ਵਿਖੇ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਆਧੁਨਿਕ ਸਮੇਂ ਵਿੱਚ ਪੀੜ੍ਹੀਆਂ ਵਿਚਕਾਰ ਸਾਂਝ ਨੂੰ ਵਧਾਉਣ” ਵਿਸ਼ੇ ਸੰਬੰਧੀ ਇਕ ਮਹੱਤਵਪੂਰਨ ਵਰਕਸ਼ਾਪ ਆਯੋਜਿਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਨਵੀਂ ਅਤੇ ਪੁਰਾਣੀ ਪੀੜ੍ਹੀ ਵਿਚਕਾਰ ਆਪਸੀ ਸਾਂਝ, ਸਮਝ ਅਤੇ ਸਹਿਯੋਗ ਨੂੰ ਮਜ਼ਬੂਤ ਬਣਾਉਣਾ ਸੀ, ਤਾਂ ਜੋ ਸਮਾਜ ਵਿੱਚ ਪਰਿਵਾਰਕ ਅਤੇ ਨੈਤਿਕ ਮੁੱਲਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ। ਵਰਕਸ਼ਾਪ ਦੌਰਾਨ ਵੱਖ-ਵੱਖ ਵਕਤਾਵਾਂ ਨੇ ਆਧੁਨਿਕ ਯੁੱਗ ਵਿੱਚ ਤਕਨਾਲੋਜੀ ਦੇ ਵਧਦੇ ਪ੍ਰਭਾਵ ਕਾਰਨ ਪੀੜ੍ਹੀਆਂ ਵਿਚਕਾਰ ਪੈਦਾ ਹੋ ਰਹੇ ਫ਼ਾਸਲੇ ਨੂੰ ਘਟਾਉਣ ਅਤੇ ਇਕ ਦੂਜੇ ਦੇ ਤਜ਼ਰਬਿਆਂ ਤੋਂ ਸਿੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ ਅਤੇ ਰਿਟਾਇਰਡ ਨਰਸਰੀ ਸੁਪਰਡੈਂਟ ਡਾ. ਦਿਲਬਾਗ ਸਿੰਘ ਹੁੰਦਲ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ। ਇਸ ਵਰਕਸ਼ਾਪ ਦੀ ਸ਼ੁਰੂਆਤ ਜੋਤੀ ਪ੍ਰਚਵਲਿਤ ਕਰਕੇ ਕੀਤੀ ਗਈ। ਇਸ ਮੌਕੇ ਤੇ ਚੌਧਰੀ ਕੁਮਾਰ ਸੈਣੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਮਾਜ ਦੇ ਸੰਤੁਲਿਤ ਵਿਕਾਸ ਲਈ ਵੱਡਿਆਂ ਦੇ ਤਜ਼ਰਬੇ ਅਤੇ ਨੌਜਵਾਨਾਂ ਦੀ ਨਵੀਂ ਸੋਚ ਦੋਹਾਂ ਦਾ ਮਿਲਾਪ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਿਵਾਰ ਅਤੇ ਸਮਾਜ ਵਿੱਚ ਪੀੜ੍ਹੀਆਂ ਵਿਚਕਾਰ ਸਨਮਾਨ, ਸਹਿਯੋਗ ਅਤੇ ਸੰਵਾਦ ਦੀ ਭਾਵਨਾ ਨੂੰ ਪ੍ਰੋਤਸਾਹਿਤ ਕਰਨਾ ਸਮੇਂ ਦੀ ਲੋੜ ਹੈ। ਸਤੀਸ਼ ਕਾਲੀਆ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵੱਡੀ ਪੀੜ੍ਹੀ ਦੇ ਜੀਵਨ ਅਨੁਭਵ ਅਤੇ ਨੌਜਵਾਨਾਂ ਦੀ ਨਵੀਂ ਸੋਚ ਮਿਲ ਕੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਦੇ ਹਨ। ਉਹਨਾਂ ਵਿਦਿਆਰਥੀਆਂ ਨੂੰ ਪਰਿਵਾਰਕ ਮੁੱਲਾਂ, ਆਪਸੀ ਸਨਮਾਨ ਅਤੇ ਸੰਸਕਾਰਾਂ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਡਾ. ਦਿਲਬਾਗ ਸਿੰਘ ਹੁੰਦਲ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਵੱਡਿਆਂ ਦੇ ਤਜ਼ਰਬੇ ਅਤੇ ਜੀਵਨ ਮੁੱਲਾਂ ਤੋਂ ਸਿੱਖਣ ਦੀ ਲੋੜ ਹੈ, ਜਦਕਿ ਵੱਡੀ ਪੀੜ੍ਹੀ ਨੂੰ ਵੀ ਨਵੀਂ ਪੀੜ੍ਹੀ ਦੀ ਸੋਚ ਅਤੇ ਤਕਨਾਲੋਜੀ ਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਸਮਾਜ ਵਿੱਚ ਪੀੜ੍ਹੀਆਂ ਵਿਚਕਾਰ ਸਮਝ ਅਤੇ ਸਹਿਯੋਗ ਨੂੰ ਮਜ਼ਬੂਤ ਕਰਦੀਆਂ ਹਨ। ਡਾਇਰੈਕਟਰ ਡਾ. ਮਾਨਵ ਸੈਣੀ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਵੱਡਿਆਂ ਦਾ ਸਤਿਕਾਰ ਕਰਨ ਅਤੇ ਉਹਨਾਂ ਨਾਲ ਜਿਆਦਾ ਤੋਂ ਜਿਆਦਾ ਸਮਾਂ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਵਿਦਿਆਰਥੀਆਂ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਕਾਲਜ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਿੱਖਿਆਤਮਕ ਅਤੇ ਸਮਾਜਿਕ ਗਤੀਵਿਧੀਆਂ ਆਯੋਜਿਤ ਕਰਦਾ ਰਹੇਗਾ। ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਆਏ ਹੋਏ ਮੁੱਖ ਮਹਿਮਾਨਾ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਅਧਿਆਪਕ ਵਰਗ, ਸਟਾਫ ਮੈਂਬਰ ਅਤੇ ਵਿਦਿਆਰਥੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਫੋਟੋ : ਵਰਕਸ਼ਾਪ ਵਿੱਚ ਭਾਗ ਲੈਂਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ।

error: copy content is like crime its probhihated