Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮੋਦੀ ਸਰਕਾਰ,ਮਹਿੰਗਾਈ ਦੀ ਮਾਰ ਨੇ ਮੱਧਵਰਗੀ ਪਰਿਵਾਰਾਂ ਦਾ ਜਿਊਣਾ ਕੀਤਾ ਮੁਹਾਲ : ਸਾਬਕਾ ਵਿਧਾਇਕ ਮੰਗੂਪੁਰ

ਮੋਦੀ ਸਰਕਾਰ,ਮਹਿੰਗਾਈ ਦੀ ਮਾਰ ਨੇ ਮੱਧਵਰਗੀ ਪਰਿਵਾਰਾਂ ਦਾ ਜਿਊਣਾ ਕੀਤਾ ਮੁਹਾਲ : ਸਾਬਕਾ ਵਿਧਾਇਕ ਮੰਗੂਪੁਰ

ਮੋਦੀ ਸਰਕਾਰ,ਮਹਿੰਗਾਈ ਦੀ ਮਾਰ ਨੇ ਮੱਧਵਰਗੀ ਪਰਿਵਾਰਾਂ ਦਾ ਜਿਊਣਾ ਕੀਤਾ ਮੁਹਾਲ : ਸਾਬਕਾ ਵਿਧਾਇਕ ਮੰਗੂਪੁਰ

ਬਲਾਚੌਰ, 1 ਅਪੈ੍ਲ (ਜਤਿੰਦਰ ਪਾਲ ਸਿੰਘ ਕਲੇਰ )-ਕੇਂਦਰ ਦੀ ਮੋਦੀ ਸਰਕਾਰ ਦੁਆਰਾ ਨਿੱਤ ਆਮ ਜ਼ਰੂਰਤ ਵਾਲੀਆਂ ਵਸਤਾਂ ਨੂੰ ਮਹਿੰਗਾਈ ਦੀ ਸਿਖਰ ‘ਤੇ ਲਿਆਉਣ ਦੇ ਰੋਸ ਵਜੋਂ ਬਲਾਚੌਰ ਵਿਧਾਨਸਭਾ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਅਗਵਾਈ ਹੇਠ ਇਕੱਤਰ ਹੋਏ ਆਗੂਆਂ ਆਮ ਲੋਕਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਜੰਮ ਕੇ ਨਿਖੇਧੀ ਕੀਤੀ। ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕਿਹਾ ਕਿ ਪਿਛਲੇ 10 ਦਿਨਾਂ ਤੋਂ ਲਗਾਤਾਰ ਮੋਦੀ ਸਰਕਾਰ ਵਲੋਂ 9 ਵਾਰ ਪੈਟਰੋਲ, ਡੀਜ਼ਲ ਦੇ ਭਾਅ ਤੇ ਰਸੋਈ ਗੈਸ ਸਮੇਤ ਹੋਰ ਤਰਲ ਪਦਾਰਥਾਂ ਦੀ ਵਧਾਏ ਭਾਅ ਨਾਲ ਆਮ ਮੱਧਵਰਗੀ ਲੋਕਾਂ ਦਾ ਦੋ ਵਕਤ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ | ਸਾਬਕਾ ਵਿਧਾਇਕ ਮੰਗੂਪੁਰ ਨੇ ਕਿਹਾ ਕਿ ਦੇਸ਼ ਅੰਦਰ ਮੋਦੀ ਸਰਕਾਰ ਨੇ ਅਜਿਹੇ ਹਾਲਾਤ ਪੈਦਾ ਕਿ ਕਰ ਦਿੱਤੇ ਹਨ ਕਿ ਅੱਜ ਦੇਸ਼ ਅੰਦਰ ਜਿੱਥੇ ਹਰ ਵਰਗ ਦਾ ਮਹਿੰਗਾਈ ਨਾਲ ਲੱਕ ਟੁੱਟ ਚੁੱਕਾ ਹੈ, ਉਥੇ ਪੰਜਾਬ ਨਾਲ ਮੋਦੀ ਸਰਕਾਰ ਵਲੋਂ ਕੀਤਾ ਜਾ ਰਿਹਾ ਮਤਰੇਆ ਸਲੂਕ ਬਰਦਾਸ਼ਤ ਤੋਂ ਬਾਹਰ ਹੈ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਨੇ ਵੱਧ ਰਹੀ ਮਹਿੰਗਾਈ ਨੂੰ ਨਕੇਲ ਨਾ ਪਾਈ ਤਾਂ ਦੇਸ਼ ਦਾ ਹਰ ਵਰਗ ਸੜਕਾਂ ‘ਤੇ ਆਉਣ ਲਈ ਮਜਬੂਰ ਹੋਵੇਗਾ | ਇਸ ਮੌਕੇ ਨਰਿੰਦਰ ਕੁਮਾਰ ਟਿੰਕੂ ਘਈ ਪ੍ਰਧਾਨ ਨਗਰ ਕੌਂਸਲ, ਰਜਿੰਦਰ ਸਿੰਘ ਸ਼ਿੰਦੀ ਸ਼ਹਿਰੀ ਪ੍ਰਧਾਨ, ਨਰੇਸ਼ ਚੇਚੀ ਕੌਂਸਲਰ, ਬੌਬੀ ਰਾਣਾ, ਸੋਢੀ ਸਿੰਘ, ਲਾਲ ਬਹਾਦਰ ਗਾਂਧੀ, ਰਿੱਕੀ ਬਜਾਜ (ਸਾਰੇ ਕੌਂਸਲਰ), ਪਾਲ ਸੈਣੀ, ਬਰਿੰਦਰ ਸਰਪੰਚ ਜੱਟਪੁਰ, ਜਸਪਾਲ ਸਮੇਤ ਹੋਰ ਕਾਂਗਰਸੀ ਆਗੂ ਤੇ ਸਮਰਥਕ ਹਾਜ਼ਰ ਸਨ |