ਹੁਸ਼ਿਆਰਪੁਰ 15 ਅਗਸਤ (ਪ੍ਰਾਈਮ ਪੰਜਾਬ ਟਾਈਮਜ)
: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ’ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਸੋਮਵਾਰ (17 ਅਗਸਤ) ਨੂੰ ਛੁੱਟੀ ਦਾ ਐਲਾਨ ਕੀਤਾ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਸਮੇਤ ਜਿਪਸੀ ਵਿਚ ਸਵਾਰ ਹੋ ਕੇ ਪਰੇਡ ਦਾ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀ.ਐਸ.ਪੀ. ਕੁਲਵੰਤ ਸਿੰਘ ਅਤੇ ਸੈਕੰਡ-ਇਨ-ਕਮਾਂਡ ਇੰਸਪੈਕਟਰ ਜਸਵੀਰ ਕੌਰ ਦੀ ਅਗਵਾਈ ਵਿਚ ਪਰੇਡ ਵਿਚ ਸ਼ਾਮਲ ਪੰਜਾਬ ਪੁਲਿਸ ਦੇ ਜਵਾਨਾਂ, ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਮਹਿਲਾ ਵਿੰਗ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. 12 ਪੰਜਾਬ ਬਟਾਲੀਅਨ, ਗਰਲਜ਼ ਗਾਈਡਜ਼, ਸਕਾਊਟਸ ਦੀਆਂ ਟੁਕੜੀਆਂ ਅਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਦਾ ਬੈਂਡ ਮਾਰਚ ਪਾਸਟ ਵਿਚ ਸ਼ਾਮਲ ਸੀ।






