Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ (ਚੌਧਰੀ) 

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਅੱਜ 113 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੋਸਾਇਟੀ ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ  ਵਲੋਂ ਸਮੂਹ ਐਨ ਆਰ ਆਈ ਵੀਰਾਂ ਦਾ ਧੰਨਵਾਦ ਕੀਤਾ ਗਿਆ ਜੋ ਹਰ ਮਹੀਨੇ ਆਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢ ਕੇ ਇਸ ਰਾਸ਼ਨ ਵੰਡ ਸਮਾਰੋਹ ਵਿਚ ਸਹਿਯੋਗ ਪਾਉਂਦੇ ਹਨ। ਜਿਨਾਂ ਵਿਚ ਵੀਰ ਗੁਰਿੰਦਰ ਸਿੰਘ ਮੈਲਬੋਰਨ, ਹਰਜੀਤ ਸਿੰਘ ਕਨੇਡਾ, ਵੀਰ ਰਾਜ ਸਿੰਘ ਤੇ ਮੈਲਬੋਰਨ ਦੀ ਸੰਗਤ ਦਾ ਵਿਸ਼ੇਸ਼ ਸਹਿਯੋਗ ਰਹਿੰਦਾ ਹੈ।ਉਨ੍ਹਾਂ ਐਨ ਆਰ ਆਈ ਵੀਰਾਂ ਦੀ ਚੜਦੀਕਲਾ ਲਈ ਅਰਦਾਸ ਵੀ ਕੀਤੀ। ਉਨਾਂ ਕਿਹਾ ਸੋਸਾਇਟੀ ਵਲੋਂ ਹਰ ਵਾਰ ਗਰਮੀਆਂ ਦੇ ਮੌਸਮ ਵਿੱਚ ਵੱਧਦੀ ਗਰਮੀ ਨੂੰ ਦੇਖਦੇ ਹੋਏ ਹਰ ਇੱਕ ਪਰਿਵਾਰ ਨੂੰ ਇੱਕ ਬੂਟਾ ਲਗਾਉਣ ਤੇ ਉਸਦੀ ਦੇਖਭਾਲ ਕਰਨੇ ਲਈ ਦਿੱਤਾ ਜਾਂਦਾ ਹੈ। ਇਸ ਵਾਰ ਰਾਸ਼ਨ ਦੇ ਨਾਲ ਨਾਲ ਇੱਕ ਇੱਕ ਬੂਟਾ ਪਰਿਵਾਰ ਨੂੰ ਦਿੱਤਾ ਗਿਆ । ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ, ਜਗਤਾਰ ਸਿੰਘ ਤਲਵੰਡੀ,ਬਿੱਟੂ ਬਾਹਗਾ, ਲਖਵਿੰਦਰ ਸਿੰਘ,ਰਿੰਕੂ ਹੁਸ਼ਿਆਰਪੁਰ, ਨਵਦੀਪ ਸਿੰਘ, ਹਰਪ੍ਰੀਤ ਸਿੰਘ, ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।