Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਭਿਆਨਕ ਸੜਕ ਹਾਦਸੇ ‘ਚ ਇੱਕ ਦੀ ਮੌ+ਤ,ਦੋ ਗੰਭੀਰ ਜ਼+ਖ+ਮੀ

ਭਿਆਨਕ ਸੜਕ ਹਾਦਸੇ ‘ਚ ਇੱਕ ਦੀ ਮੌ+ਤ,ਦੋ ਗੰਭੀਰ ਜ਼+ਖ+ਮੀ

ਤਲਵਾੜਾ / ਦਸੂਹਾ 1 ਜੁਲਾਈ (ਚੌਧਰੀ) 

: ਅੱਜ ਸਵੇਰੇ ਕਰੀਬ 6:30 ਵਜੇ ਤਲਵਾੜਾ-ਝੀੜ ਦਾ ਖੂਹ ਸੜਕ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਏ।ਮ੍ਰਿਤਕ ਦੀ ਪਹਿਚਾਣ ਸੂਰਜ ਕੁਮਾਰ ਪੁੱਤਰ ਵਿਜੇ ਕੁਮਾਰ, ਨਿਵਾਸੀ ਮਕਾਨ ਨੰਬਰ-307, ਸੈਕਟਰ-3, ਤਲਵਾੜਾ ਵਜੋਂ ਹੋਈ ਹੈ। ਜ਼ਖਮੀਆਂ ਵਿੱਚ ਮਨੀਸ਼ ਕੁਮਾਰ ਪੁੱਤਰ ਰੁਲਦੂ ਰਾਮ, ਨਿਵਾਸੀ ਮੇਨ ਮਾਰਕੀਟ, ਤਲਵਾੜਾ ਅਤੇ ਰਮਨ ਕੁਮਾਰ ਪੁੱਤਰ ਰਮੇਸ਼ ਕੁਮਾਰ, ਨਿਵਾਸੀ ਮਕਾਨ ਨੰਬਰ-1279, ਸੈਕਟਰ-3, ਤਲਵਾੜਾ ਸ਼ਾਮਿਲ ਹਨ।ਇਹ ਤਿੰਨੇ ਨੌਜਵਾਨ ਆਈ20 ਕਾਰ ਨੰਬਰ PB-07-BJ-0716 ਰਾਹੀਂ ਤਲਵਾੜਾ ਤੋਂ ਝੀੜ ਦਾ ਖੂਹ ਵੱਲ ਜਾ ਰਹੇ ਸਨ।

ਹੰਦਵਾਲ ਮੋੜ ਦੇ ਨਜ਼ਦੀਕ ਇੱਕ ਬਿਨਾਂ ਨੰਬਰ ਵਾਲੀ ਟਰੈਕਟਰ-ਟਰਾਲੀ, ਜੋ ਕਿ ਪਰਾਲੀ ਨਾਲ ਲੱਦੀ ਹੋਈ ਸੀ, ਨਾਲ ਹੋਈ ਜ਼ਬਰਦਸਤ ਟੱਕਰ ਕਾਰਨ ਕਾਰ ਦੇ ਪਰਖਚੇ ਉੱਡ ਗਏ। ਟੱਕਰ ਇੰਨੀ ਭਿਆਨਕ ਸੀ ਕਿ ਸੂਰਜ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਣ ‘ਤੇ ਜ਼ਖਮੀਆਂ ਨੂੰ ਤੁਰੰਤ ਬੀਬੀਐਮਬੀ ਹਸਪਤਾਲ, ਤਲਵਾੜਾ ਲਿਜਾਇਆ ਗਿਆ,ਪਰ ਉਨ੍ਹਾਂ ਦੀ ਗੰਭੀਰ ਹਾਲਤ ਦੇਖਦਿਆਂ ਮਨੀਸ਼ ਕੁਮਾਰ ਨੂੰ ਪੀਜੀਆਈ ਚੰਡੀਗੜ੍ਹ ਅਤੇ ਰਮਨ ਕੁਮਾਰ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।ਦੁੱਖ ਦੀ ਗੱਲ ਇਹ ਵੀ ਹੈ ਕਿ ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਥਾਣਾ ਤਲਵਾੜਾ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਲੁੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।