Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮਾਂ ਪੁੱਤ ਦੇ ਲਈ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ ਪਰਿਵਾਰ ਨੂੰ ਆਰਥਿਕ ਸਹਾਇਤਾ ਭੇਂਟ

ਮਾਂ ਪੁੱਤ ਦੇ ਲਈ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ ਪਰਿਵਾਰ ਨੂੰ ਆਰਥਿਕ ਸਹਾਇਤਾ ਭੇਂਟ

ਗੜ੍ਹਦੀਵਾਲਾ (ਚੌਧਰੀ)

24 ਅਪ੍ਰੈਲ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਅੱਜ ਇੱਕ ਲੋੜਵੰਦ ਮਾਂ ਪੁੱਤ ਦੇ ਇਲਾਜ ਲਈ ਆਰਥਿਕ ਸਹਾਇਤਾ ਭੇਂਟ ਕੀਤੀ ਗਈ ਹੈ। ਇਹ ਲੜਕੀ ਪਿੰਡ ਕੰਧਾਲਾ ਸ਼ੇਖਾ ਤੋਂ ਸ ਗੁਰਮੀਤ ਸਿੰਘ ਦੀ ਬੇਟੀ ਹੈ ਜੋ ਕਿ ਕਾਰਪੈਂਟਰ ਦਾ ਕੰਮ ਕਰਦੇ ਹਨ। ਇਨ੍ਹਾਂ ਦੀ ਬੇਟੀ ਪਰਮਿੰਦਰ ਕੌਰ ਇੱਕ ਬੱਚੇ ਨੂੰ ਜਨਮ ਦੇ ਕੇ ਵੈਂਟੀਲੇਟਰ ਅਤੇ ਨਵ ਜੰਮਿਆ ਬੱਚਾ ਵੀ ਇਸ ਸਮੇਂ ICU ਵਿਚ ਦਾਖਲ ਹੈ। ਦੋਵੇਂ ਮਾਂ ਪੁੱਤ ਦਾ ਇਲਾਜ ਇਸ ਸਮੇਂ ਲੁਧਿਆਣਾ DMC ਵਿਖੇ ਚੱਲ ਰਿਹਾ ਹੈ। ਜਿਨ੍ਹਾਂ ਦਾ ਰੋਜ ਦਾ ਖਰਚਾ ਬਹੁਤ ਜਿਆਦਾ ਹੈ ਤੇ ਪਰਿਵਾਰ ਇਹ ਖਰਚ ਕਰਨ ਵਿਚ ਅਸਮਰੱਥ ਹੈ ਅਤੇ ਇਲਾਕੇ ਦੇ ਸਹਿਯੋਗ ਨਾਲ ਇਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤ ਅੱਗੇ ਅਪੀਲ ਕੀਤੀ ਹੈ ਕਿ ਜੋ ਕੋਈ ਵੀਰ ਇਨ੍ਹਾਂ ਦੀ ਮਦਦ ਕਰਨਾ ਚਾਹੁੰਦਾ ਹੈ ਤਾਂ ਉਹ ਪਰਿਵਾਰ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ। ਪਰਿਵਾਰ ਨਾਲ ਸੰਪਰਕ ਕਰਨ ਲਈ ਇਹ ਮੋਬਾਇਲ ਨੰਬਰ 9914543271 ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਕਮਲਜੀਤ ਸਿੰਘ, ਜਸਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।