Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮੋਟਰਸਾਈਕਲ ਸਵਾਰ 150 ਖੁੱਲੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਮੋਟਰਸਾਈਕਲ ਸਵਾਰ 150 ਖੁੱਲੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਚੱਬੇਵਾਲ (PPT NEWS) 

23 ਜੂਨ : ਮੋਟਰਸਾਈਕਲ ਸਵਾਰ ਨੂੰ 150 ਖੁੱਲੀਆਂ ਨਸ਼ੀਲੀਆਂ ਗੋਲੀਆਂ ਸਮੇਤ ਥਾਣਾ ਚੱਬੇਵਾਲ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਦਵਿੰਦਰ ਕੁਮਾਰ ਉਰਫ ਬਿੰਦਾ ਪੁੱਤਰ ਹਰਦਿਆਲ ਚੰਦ ਵਾਸੀ ਪਿੰਡ ਮੰਨਣਹਾਨਾ ਥਾਣਾ ਮਾਹਿਲਪੁਰ ਹੁਸ਼ਿਆਰਪੁਰ ਵਜੋਂ ਹੋਈ ਹੈ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਵਲੋਂ ਨਸ਼ੇ ਤਸਕੱਰਾ ਖਿਲਾਫ ਚਲਾਈ ਮੁਹਿਮ ਤਹਿਤ, ਸ੍ਰੀ ਸਰਬਜੀਤ ਸਿੰਘ ਬਾਹੀਆ ਐਸ.ਪੀ ਇੰਨਵੈਸਟੀਗੇਸ਼ਨ ਜੀ ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ-ਕਪਤਾਨ ਪੁਲਿਸ ਸਬ-ਡਵੀਜਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫਸਰ, ਥਾਣਾ ਚੱਬੇਵਾਲ ਹੁਸ਼ਿਆਰਪੁਰ ਦੀ ਟੀਮ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ, ਜਦੋਂ ਏ.ਐਸ.ਆਈ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਬਾ-ਸਿਲਸਿਲਾ ਗਸ਼ਤ ਥਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਜੇਜੋਂ ਦੀ ਪਹਾੜੀ ਤੋਂ ਮੇਨ ਸੜਕ ਵੱਲ ਮੁੜ ਰਹੇ ਸੀ ਤਾਂ ਪੱਥਰਾਂ ਵਾਲੇ, ਰੋਡ ਤੋਂ ਆ ਰਹੇ ਮੋਟਰਸਾਇਕਲ ਪਰ ਦਵਿੰਦਰ ਕੁਮਾਰ ਉਰਫ ਬਿੰਦਾ ਪੁੱਤਰ ਹਰਦਿਆਲ ਚੰਦ ਵਾਸੀ ਪਿੰਡ ਮੰਨਣਹਾਨਾ ਥਾਣਾ ਮਾਹਿਲਪੁਰ ਹੁਸ਼ਿਆਰਪੁਰ ਆਉਦਾ ਦਿਖਾਈ ਦਿੱਤਾ। ਜਿਸਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕੇ ਉਸ ਪਾਸੋਂ 150 ਖੁੱਲੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਜਿਸਤੇ ਦੋਸ਼ੀ ਉਕਤ ਦੇ ਖਿਲਾਫ ਮੁੱਕਦਮਾ ਨੰਬਰ 51 ਮਿਤੀ 22- 06-2023 ਅਧ: 22-61-85 ਐਨ.ਡੀ.ਪੀ.ਐਸ ਐਕਟ ਥਾਣਾ ਚੱਬੇਵਾਲ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਤਫਤੀਸ਼ ਜਾਰੀ ਹੈ।