Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਕੌੰਸਲਰ ਕੋਲੋਂ ਗਹਿਣੇ ਖੋਹ ਕੇ ਹੋਏ ਰਫੂਚੱਕਰ 

ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਕੌੰਸਲਰ ਕੋਲੋਂ ਗਹਿਣੇ ਖੋਹ ਕੇ ਹੋਏ ਰਫੂਚੱਕਰ 

ਟਾਂਡਾ / ਦਸੂਹਾ 3 ਅਪ੍ਰੈਲ (ਚੌਧਰੀ) 

: ਅੱਜ ਸਵੇਰੇ ਤੜਕਸਾਰ ਦੋ ਅਣਪਛਾਤੇ ਲੁਟੇਰਿਆਂ ਵਲੋਂ ਇੱਕ ਮਹਿਲਾ ਕੌਸਲਰ ਕੁਲਜੀਤ ਕੌਰ ਪਤਨੀ ਰਾਕੇਸ਼ ਕੁਮਾਰ ਨੂੰ ਜਖਮੀ ਕਰਕੇ ਉਨ੍ਹਾਂ ਕੋਲੋਂ ਸੋਨੇ ਦੇ ਗਹਿਣੇ ਖੋਹ ਕੇ ਰਫੂਚੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਸੂਚਨਾ ਮਿਲਣ ਤੇ ਪਰਿਵਾਰਕ ਮੈਬਰਾਂ ਨੇ ਜਖਮੀ ਕੌਸਲਰ ਨੂੰ ਸਰਕਾਰੀ ਹਸਪਤਾਲ ਟਾਂਡਾ ਵਿਖੇ ਪਹੁੰਚਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹਨ । ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਜਖਮੀ ਕੌਂਸਲਰ ਕੁਲਜੀਤ ਕੌਰ ਨੇ ਦੱਸਿਆ ਕਿ ਸਵੇਰੇ ਉਹ ਸੀਤਲਾ ਮੰਦਰ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਕਿ ਅਚਾਨਕ ਆਏ ਦੋ ਲੁਟੇਰਿਆਂ ਨੇ ਉਸ ਨੂੰ ਤੇਜਧਾਰ ਹਥਿਆਰ ਨਾਲ ਸਿਰ ਤੇ ਵਾਰ ਕਰਕੇ ਜਖਮੀ ਕਰ ਦਿੱਤਾ ਤੇ ਉਹ ਹੇਠਾਂ ਡਿੱਗ ਪਈ । ਲੁਟੇਰਿਆਂ ਮੌਕੇ ਤੇ ਕੌਸਲਰ ਮਹਿਲਾ ਦੇ ਕੰਨਾਂ ਚੋਂ ਸੋਨੇ ਦੇ ਟਾਪਸ ਤੇ ਇੱਕ ਸੋਨੇ ਦੀ ਮੁੰਦਰੀ ਖੋਹ ਕੇ ਫਰਾਰ ਹੋ ਗਏ । ਘਟਨਾ ਦੀ ਸੂਚਨਾ ਮਿਲਣ ਤੇ ਟਾਂਡਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਖਮੀ ਮਹਿਲਾ ਕੌੰਸਲਰ ਦੇ ਬਿਆਨ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

ਕੈਪਸ਼ਨ : ਹਸਪਤਾਲ ਚ ਜ਼ੇਰੇ ਇਲਾਜ ਕੌਸਲਰ ਕੁਲਜੀਤ ਕੌਰ ਦੇ ਨਾਲ ਪਰਿਵਾਰਕ ਮੈਂਬਰ।

error: copy content is like crime its probhihated