Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਪੁਲਿਸ ਵਲੋਂ ਗ੍ਰਿਫਤਾਰ*

ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਪੁਲਿਸ ਵਲੋਂ ਗ੍ਰਿਫਤਾਰ*

ਟਾਂਡਾ / ਦਸੂਹਾ (ਚੌਧਰੀ) 

5 ਸਤੰਬਰ : ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਟਾਂਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪਤਵਿੰਦਰ ਸਿੰਘ ਉਰਫ ਜੀਤ ਪਾਲ ਪੁੱਤਰ ਸਤਨਾਮ ਸਿੰਘ ਵਾਸੀ ਵਾਰਡ ਨੰਬਰ 3 ਸਿੰਘਪੁਰ ਮੁਹੱਲਾ ਥਾਣਾ ਟਾਂਡਾ ਅਤੇ ਸੋਨੂੰ ਲਾਲ ਉਰਫ ਜਾਫਰ ਪੁੱਤਰ ਨਰਿੰਦਰ ਰਾਮ ਵਾਸੀ ਖਰਲ ਖੁਰਦ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸਰਬਜੀਤ ਸਿੰਘ ਬਾਹਿਆ  ਐਸ ਪੀ (ਇਨਵੈਸਟੀਗੇਸ਼ਨ) ਹੁਸ਼ਿਆਰਪੁਰ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਹੀ ਵਿਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿਚ ਮੋਟਰਸਾਇਕਲ ਚੋਰੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ।ਐਚ ਸੀ ਪ੍ਰਭਜੋਤ ਸਿੰਘ ਟਾਂਡਾ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋ ਮੋਟਰਸਾਇਕਲ ਚੋਰੀ ਕਰਕੇ ਮੋਟਰਸਾਈਕਲ ਨੂੰ ਖੋਲ ਕੇ ਵੇਚਦੇ ਸਨ ਜਿੰਨਾ ਨੂੰ ਗ੍ਰਿਫਤਾਰ ਕਰਕੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ਅਤੇ ਇੰਨਾ ਦੇ ਬਾਕੀ ਸਾਥੀਆ ਦੀ ਭਾਲ ਜਾਰੀ ਹੈ।