ਜਲੰਧਰ(PPT NEWS)
14 ਜਨਵਰੀ : ਪੰਜਾਬ ਦੇ ਜਲੰਧਰ ਤੋਂ ਕਾਂਗਰਸੀ MP ਚੌਧਰੀ ਸੰਤੋਖ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉਹ ਰਾਹੁਲ ਗਾਂਧੀ ਵਲੋਂ ਚਲਾਈ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋਏ ਸੀ ਜਿੱਥੇ ਉਨ੍ਹਾਂ ਦੀ ਅਚਾਨਕ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਫਗਵਾੜਾ ਦੇ ਵਿਰਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ।ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਭਾਰਤ ਜੋੜੋ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ।








