Prime Punjab Times

Latest news
*ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਪ...
ADVERTISEMENT
You are currently viewing KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ

KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ

ਦਸੂਹਾ 13 ਸਤੰਬਰ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ 15 ਅਤੇ 16 ਅਕਤੂਬਰ ਨੂੰ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਜਾਵੇਗਾ। ਇਸ ਦਾ ਉਦੇਸ਼ ਵਿਦਿਆਰਥੀਆਂ ਦੀ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਫੈਸ਼ਨ ਤੇ ਟੈਕਸਟਾਈਲ ਡਿਜ਼ਾਈਨਿੰਗ ਦੇ ਖੇਤਰ ਵਿੱਚ ਵਿਹਾਰਕ ਗਿਆਨ ਪ੍ਰਦਾਨ ਕਰਨਾ ਹੈ। ਇਸ ਦੀ ਜਾਣਕਾਰੀ ਦਿੰਦਿਆ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਵਰਕਸ਼ਾਪ ਦੇ ਪਹਿਲੇ ਦਿਨ 15 ਅਕਤੂਬਰ ਨੂੰ ਹੈਂਡ ਪੇਂਟਿੰਗ ਵਿਸ਼ੇ ’ਤੇ ਸਿਖਲਾਈ ਦਿੱਤੀ ਜਾਵੇਗੀ, ਜਿਸ ਦੇ ਰਿਸੋਰਸ ਪਰਸਨ ਸ਼੍ਰੀਮਤੀ ਮਮਤਾ ਚੌਧਰੀ, ਦਿੱਲੀ ਹੋਣਗੇ। ਉਹ ਵਿਦਿਆਰਥੀਆਂ ਨੂੰ ਹੈਂਡ ਪੇਂਟਿੰਗ ਦੀਆਂ ਵੱਖ-ਵੱਖ ਤਕਨੀਕਾਂ ਅਤੇ ਕੱਪੜਿਆਂ ’ਤੇ ਆਕਰਸ਼ਕ ਡਿਜ਼ਾਈਨ ਬਣਾਉਣ ਬਾਰੇ ਜਾਣਕਾਰੀ ਦੇਣਗੇ। ਦੂਜੇ ਦਿਨ 16 ਅਕਤੂਬਰ ਨੂੰ ਪ੍ਰਿੰਟਿੰਗ ਆਰਟਸ ਐਂਡ ਡਿਜ਼ਾਈਨ ਵਿਸ਼ੇ ’ਤੇ ਸਿਖਲਾਈ ਦਿੱਤੀ ਜਾਵੇਗੀ। ਇਸ ਸੈਸ਼ਨ ਦੇ ਰਿਸੋਰਸ ਪਰਸਨ ਸ਼੍ਰੀ ਅਸ਼ਵਨੀ ਖੋਸਲਾ, ਅੰਮ੍ਰਿਤਸਰ ਹੋਣਗੇ, ਜੋ ਵਿਦਿਆਰਥੀਆਂ ਨੂੰ ਪ੍ਰਿੰਟਿੰਗ ਤਕਨੀਕਾਂ ਅਤੇ ਡਿਜ਼ਾਈਨਿੰਗ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣਗੇ। ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਦੇ ਵਿਹਾਰਕ ਹੁਨਰ ਅਤੇ ਰਚਨਾਤਮਕ ਸੋਚ ਨੂੰ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮਾਹਿਰਾਂ ਤੋਂ ਸਿਖਲਾਈ ਪ੍ਰਾਪਤ ਕਰਕੇ ਵਿਦਿਆਰਥੀ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਭਵਿੱਖ ਵਿੱਚ ਸਵੈ-ਰੁਜ਼ਗਾਰ ਦੇ ਮੌਕਿਆਂ ਦਾ ਲਾਭ ਵੀ ਉਠਾ ਸਕਦੇ ਹਨ। ਇਹ ਵਰਕਸ਼ਾਪ ਫੈਸ਼ਨ ਵਿਭਾਗ ਦੇ ਮੁਖੀ ਮੈਡਮ ਮਨਜੀਤ ਦੇ ਮਾਰਗਦਰਸ਼ਨ ਹੇਠ ਕਰਵਾਈ ਜਾ ਰਹੀ ਹੈ। ਇਸ ਦੀ ਆਯੋਜਨ ਕਮੇਟੀ ਵਿੱਚ ਅਸਿਸਟੈਂਟ ਪ੍ਰੋਫੈਸਰ ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਪ੍ਰੀਤ ਕੌਰ ਅਤੇ ਮੁਸਕਾਨ ਸ਼ਾਮਲ ਹਨ। ਕਾਲਜ ਪ੍ਰਬੰਧਨ ਨੂੰ ਵਿਸ਼ਵਾਸ ਹੈ ਕਿ ਇਹ ਵਰਕਸ਼ਾਪ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਪ੍ਰੇਰਨਾਦਾਇਕ ਸਾਬਤ ਹੋਵੇਗੀ।

ਫੋਟੋ ਕੈਪਸ਼ਨ : 2 ਦਿਨਾਂ ਵਰਕਸ਼ਾਪ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਦੇ ਨਾਲ ਫੈਸ਼ਨ ਵਿਭਾਗ ਦੇ ਫੈਕਲਟੀ ਮੈਂਬਰ।