Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਮੁਕੇਰੀਆਂ ਤੇ ਤਲਵਾੜਾ ‘ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ

ਮੁਕੇਰੀਆਂ ਤੇ ਤਲਵਾੜਾ ‘ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ

ਤਲਵਾੜਾ / ਦਸੂਹਾ , 15 ਜੁਲਾਈ (ਚੌਧਰੀ) 
• 18 ਜੁਲਾਈ ਨੂੰ ਮੁਕੇਰੀਆਂ ਤੇ 19 ਜੁਲਾਈ ਨੂੰ ਤਲਵਾੜਾ ਵਿੱਚ ਹੋਵੇਗਾ ਵਿਸ਼ਾਲ ਧਾਰਮਿਕ ਸਮਾਗਮ
• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਸ਼ਰਧਾਲੂ ਵਜੋਂ ਹੋਣਗੇ ਸ਼ਾਮਲ

: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁਕੇਰੀਆਂ ਅਤੇ ਤਲਵਾੜਾ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 18 ਜੁਲਾਈ ਨੂੰ ਮੁਕੇਰੀਆਂ ਦੇ ਐਸ.ਪੀ.ਐਨ. ਕਾਲਜ ਮੈਦਾਨ ਅਤੇ 19 ਜੁਲਾਈ ਨੂੰ ਤਲਵਾੜਾ ਦੇ ਨਰਸਰੀ ਗਰਾਊਂਡ ਵਿੱਚ ਸ਼ਾਮ 6:30 ਵਜੇ ਹੋਣ ਵਾਲੇ ਇਸ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀਆਂ ਭਗਤੀਮਈ ਪੇਸ਼ਕਾਰੀਆਂ ਰਾਹੀਂ ਸ਼ਰਧਾਲੂਆਂ ਨੂੰ ਸ਼ਿਵ ਭਗਤੀ ਦੇ ਰੰਗ ਵਿੱਚ ਰੰਗਣਗੇ।
ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੀਪਕ ਬਾਲੀ ਨੇ ਦੱਸਿਆ ਕਿ ਇਸ ਖੇਤਰ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਰਧਾਲੂਆਂ ਦੀਆਂ ਸਹੂਲਤਾਂ ਅਤੇ ਸਮਾਗਮ ਦੀਆਂ ਸਾਰੀਆਂ ਵਿਵਸਥਾਵਾਂ ਵਿੱਚ ਪੂਰਾ ਸਹਿਯੋਗ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਸਮਾਗਮ ਵਿੱਚ ਸ਼ਰਧਾਲੂ ਵਜੋਂ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।
ਉਨ੍ਹਾਂ ਕਿਹਾ ਕਿ ਇਹ ਸਮਾਗਮ ਕੇਵਲ ਧਾਰਮਿਕ ਪ੍ਰੋਗਰਾਮ ਹੀ ਨਹੀਂ, ਸਗੋਂ ਆਸਥਾ, ਸੱਭਿਆਚਾਰ ਅਤੇ ਸਮਾਜਿਕ ਸਾਂਝ ਦਾ ਇੱਕ ਵਿਸ਼ਾਲ ਉਤਸਵ ਹੈ, ਜੋ ਖੇਤਰ ਵਿੱਚ ਭਾਈਚਾਰੇ ਅਤੇ ਏਕਤਾ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।
ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਕਿਹਾ, ‘ਇਹ ਸਮਾਗਮ ਕਿਸੇ ਇੱਕ ਸੰਸਥਾ ਦਾ ਨਹੀਂ, ਸਗੋਂ ਪੂਰੇ ਖੇਤਰ ਦੀ ਆਸਥਾ ਅਤੇ ਲੋਕ ਸਹਿਯੋਗ ਦਾ ਪ੍ਰਤੀਕ ਹੈ’। ਪੰਜਾਬ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧਾਂ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਜਦਕਿ ਸਥਾਨਕ ਮੰਦਰ ਕਮੇਟੀਆਂ, ਧਾਰਮਿਕ ਸੰਸਥਾਵਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਮਿਲ ਕੇ ਇਸ ਨੂੰ ਸਫਲ ਬਣਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਮੁਕੇਰੀਆਂ, ਤਲਵਾੜਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਸਮੂਹ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਸਮਾਜਿਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਹੋਰ ਮਜ਼ਬੂਤ ਕਰਨ।
ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ ਨੇ ਕਿਹਾ ਕਿ ਇਹ ਸਮਾਗਮ ਪੰਜਾਬ ਦੀਆਂ ਸਮ੍ਰਿੱਧ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਵੀ ਮਜ਼ਬੂਤ ਕਰੇਗਾ। ਉਨ੍ਹਾਂ ਖੇਤਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਇਤਿਹਾਸਕ ਧਾਰਮਿਕ ਸਮਾਗਮ ਦਾ ਹਿੱਸਾ ਬਣਨ ਅਤੇ ਭਗਵਾਨ ਸ਼ਿਵ ਦੀ ਭਗਤੀ ਵਿੱਚ ਸ਼ਾਮਲ ਹੋ ਕੇ ਪੁੰਨ ਦਾ ਲਾਭ ਪ੍ਰਾਪਤ ਕਰਨ।
ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਮੁਕੇਰੀਆਂ ਜਯੋਤਸਨਾ, ਐਸ.ਡੀ.ਐਮ. ਦਸੂਹਾ ਕਨਵਲਜੀਤ ਸਿੰਘ, ਐਸ.ਪੀ. ਨਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਸੁਮਿਤ ਮੁਧ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ, ਅਧਿਕ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।