Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ+ਅਦਬੀ,ਪਾੜੇ ਗਏ ਪਵਿੱਤਰ ਸਰੂਪ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ+ਅਦਬੀ,ਪਾੜੇ ਗਏ ਪਵਿੱਤਰ ਸਰੂਪ

ਮੁਕੇਰੀਆਂ 18 ਅਪ੍ਰੈਲ (ਚੌਧਰੀ)

: ਖਬਰ ਹੁਸਿ਼ਆਰਪੁਰ ਦੇ ਹਲਕਾ ਮੁਕੇਰੀਆਂ ਅਧੀਨ ਆਉਂਦੇ ਪਿੰਡ ਪੋਤਾ ਤੋਂ ਹੈ ਜਿੱਥੇ ਕਿ ਪਿੰਡ ਚ ਹੀ ਮੌਜੂਦ ਗੁਰੂ ਘਰ ਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੀ ਬੇਅਦਬੀ ਹੋਣ ਦੀ ਖਬਰ ਸਾਹਮਣੇ ਆਈ ਹੈ।ਜਿਵੇਂ ਹੀ ਪ੍ਰਸ਼ਾਸਨ ਨੂੰ ਇਸ ਖਬਰ ਦੀ ਸੂਚਨਾ ਮਿਲਦੀ ਹੈ ਤਾਂ ਤੁਰੰਤ ਮੌਕੇ ਤੇ ਡੀਐਸਪੀ ਮੁਕੇਰੀਆਂ ਵਿਪਨ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ । ਜਾਣਕਾਰੀ ਦਿੰਦਿਆਂ ਸਿੱਖ ਆਗੂ ਭਾਈ ਦਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ 2 ਦਿਨ ਪਹਿਲਾਂ ਗ੍ਰੰਥੀ ਸਿੰਘ ਨੂੰ ਪਤਾ ਲੱਗਿਆ ਸੀ ਪਰੰਤੂ ਉਸ ਵਲੋਂ ਕਿਸੇ ਨੂੰ ਵੀ ਇਸਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ ਤੇ ਅੱਜ ਜਦੋਂ ਉਨ੍ਹਾਂ ਨੂੰ ਇਸ ਗੱਲ ਦੀ ਭਿਣਕ ਪਈ ਤਾਂ ਉਹ ਤੁਰੰਤ ਮੌਕੇ ਤੇ ਪਹੁੰਚੇ ਤੇ ਪ੍ਰਸ਼ਾਸਨ ਨੂੰ ਇਸਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰੂ ਘਰ ਚ ਕੋਈ ਸੀਸੀਟੀਵੀ ਕੈਮਰਾ ਵੀ ਨਹੀਂ ਹੈ ਤੇ ਹੁਣ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ ।ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਕਾਬੂ ਕੀਤਾ ਜਾਵੇ ਤੇ ਸਖਤ ਸਜ਼ਾ ਦਿੱਤੀ ਜਾਵੇ।