Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮੁਕੇਰੀਆਂ ਦੇ ਪਿੰਡ ਖਿਂਚੀਆਂ ਦੀ ਅਣ-ਅਧਿਕਾਰਤ ਕਲੋਨੀ ਢਾਹੀ

ਮੁਕੇਰੀਆਂ ਦੇ ਪਿੰਡ ਖਿਂਚੀਆਂ ਦੀ ਅਣ-ਅਧਿਕਾਰਤ ਕਲੋਨੀ ਢਾਹੀ

ਮੁਕੇਰੀਆਂ / ਹੁਸਿਆਰਪੁਰ (PPT NEWS)
–ਜ਼ਿਲ੍ਹਾ ਟਾਊਨ ਪਲਾਨਰ ਦੀ ਟੀਮ ਵੱਲੋਂ ਕੀਤੀ ਗਈ ਕਾਰਵਾਈ
1 ਨਵੰਬਰ : ਪੰਜਾਬ ਸਰਕਾਰ ਵੱਲੋਂ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਦੀਆਂ ਹਦਾਇਤਾਂ ’ਤੇ ਮੁਕੇਰੀਆਂ ਦੇ ਪਿੰਡ ਖਿੱਚੀਆਂ ਦੀ ਅਣ-ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟਾਊਨ ਪਲਾਨਰ ਨਵਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਰੈਗੂਲੇਟਰੀ ਸਟਾਫ਼ (ਜ਼ਿਲ੍ਹਾ ਟਾਊਨ ਪਲਾਨਰ, ਹੁਸ਼ਿਆਰਪੁਰ) ਦਫ਼ਤਰ ਵੱਲੋਂ ਨਗਰ ਨਿਗਮ ਹੁਸ਼ਿਆਰਪੁਰ ਦੀ ਹੱਦ ਤੋਂ ਬਾਹਰ ਬਣੀਆਂ ਅਣ-ਅਧਿਕਾਰਤ ਕਾਲੋਨੀਆਂ ਨੂੰ ਢਾਹੁਣ ਲਈ ਕਾਰਵਾਈ ਕੀਤੀ ਗਈ | ਉਨ੍ਹਾਂ ਕਿਹਾ ਕਿ ਅਣ-ਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਭਵਿੱਖ ਵਿਚ ਵੀ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਉਹ ਅਣ-ਅਧਿਕਾਰਤ ਕਲੋਨੀਆਂ ਵਿਚ ਪਲਾਟ ਨਾ ਖਰੀਦਣ, ਨਹੀਂ ਤਾਂ ਉਨ੍ਹਾਂ ਨੂੰ ਆਰਥਿਕ ਨੁਕਸਾਨ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

—