Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਹੋਈ*

*ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਹੋਈ*

*ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਹੋਈ*

*ਕੱਟੇ ਭੱਤਿਆਂ ਸਬੰਧੀ ਮੰਗ ਪੱਤਰ 21,22 ਅਤੇ 23 ਜੂਨ ਨੂੰ ਸਿਵਲ ਸਰਜਨਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਜਾਣਗੇ*

ਪਠਾਨਕੋਟ 15 ਜੂਨ ( ਅਵਿਨਾਸ਼ ਸ਼ਰਮਾ ) ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਖਦੇਵ ਸਮਿਆਲ ਨੇ ਦੱਸਿਆ ਕਿ ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸਾਥੀ ਕੁਲਬੀਰ ਸਿੰਘ ਮੋਗਾ ਦੀ ਪ੍ਰਧਾਨਗੀ ਹੇਠ ਹੋਈ।ਅੱਜ ਦੀ ਮੀਟਿੰਗ ਵਿੱਚ 30 ਜੂਨ ਤੱਕ ਸਾਰੇ ਜ਼ਿਲ੍ਹਿਆਂ ਦੀਆਂ ਚੋਣਾਂ ਮੁਕੰਮਲ ਕਰਵਾਉਣ ਦਾ ਫੈਸਲਾ ਕੀਤਾ ਗਿਆ।ਨਵੰਬਰ 21 ਤੋਂ ਮਲਟੀਪਰਪਜ ਕੇਡਰ ਦੇ ਭੱਤੇ ਜਿਹੜੇ ਪਿਛਲੇ ਲੰਬੇ ਸਮੇਂ ਤੋਂ ਮਿਲ ਰਹੇ ਸਨ ਜਿਵੇਂ FTA,BUA, ਪੇਂਡੂ ਭੱਤਾ ਅਤੇ ਬਾਰਡਰ ਏਰੀਆ ਅਲਾਊਂਸ ਕੱਟੇ ਗਏ ਸਨ। ਪੰਜਾਬ ਸਰਕਾਰ ਵੱਲੋਂ ਇਸ ਗੱਲ ਦਾ ਵਿਸ਼ਵਾਸ ਦਵਾਇਆ ਗਿਆ ਸੀ ਕਿ ਮੁਲਾਜ਼ਮਾਂ ਦੇ ਕੱਟੇ ਭੱਤੇ ਬਹਾਲ ਕੀਤਾ ਜਾਣਗੇ ਪਰ ਤਿੰਨ ਮਹੀਨੇ ਬੀਤ ਜਾਣ ਬਾਅਦ ਵੀ ਸਿਹਤ ਕਾਮਿਆਂ ਦੇ ਕੱਟੇ ਭੱਤੇ ਬਹਾਲ ਨਹੀਂ ਕੀਤੇ ਗਏ।ਜਿਸ ਕਾਰਨ ਜਥੇਬੰਦੀ ਨੇ ਸੰਘਰਸ਼ ਦਾ ਰਾਹ ਫੜਨ ਦਾ ਫੈਸਲਾ ਕੀਤਾ ਹੈ ਕਿ ਇਸ ਸੰਘਰਸ਼ ਦੀ ਕੜੀ ਦੇ ਪਹਿਲੇ ਪੜਾਅ ਵਜੋਂ 21,22 ਅਤੇ 23 ਜੂਨ ਨੂੰ ਰੈਲੀਆਂ ਕਰਕੇ ਪੰਜਾਬ ਭਰ ਦੇ ਸਿਵਲ ਸਰਜਨਾਂ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਜਾਣਗੇ। ਕੱਟੇ ਭੱਤਿਆਂ ਨੂੰ ਬਹਾਲ ਕਰਵਾਉਣ ਲਈ ਜਥੇਬੰਦੀ ਆਰ ਪਾਰ ਦੀ ਲੜਾਈ ਲੜਨ ਦੇ ਰੌਂਅ ਵਿੱਚ ਹੈ।ਹਰ ਘਰ ਦਸਤਕ ਪ੍ਰੋਗਰਾਮ ਦੇ ਤਹਿਤ ਸਿਹਤ ਵਿਭਾਗ ਵੱਲੋਂ ਜੋ ਘਰ ਘਰ ਜਾ ਕੇ ਕੋਵਿਡ ਵੈਕਸੀਨ ਦਾ ਫੈਸਲਾ ਕੀਤਾ ਗਿਆ ਹੈ ਇਹ ਬਿਲਕੁਲ ਗੈਰ ਵਿਗਿਆਨਕ ਫੈਸਲਾ ਹੈ।ਇਹ ਪੋਲੀਓ ਦੀਆਂ ਬੂੰਦਾਂ ਨਹੀਂ ਬਈ ਜਿਹੜੀਆਂ ਤੁਰੇ ਜਾਂਦੀਆਂ ਪਿਲਾਈਆਂ ਜਾ ਸਕਣ।ਕੋਵਿਡ ਵੈਕਸੀਨ ਕਰਨ ਲਈ ਬਾਇਓ ਵੇਸਟ ਦਾ ਪ੍ਰਬੰਧ,ਦਵਾਈ ਦਾ ਤਾਪਮਾਨ ਸਹੀ ਰੱਖਣਾ, ਲੱਗਿਆ ਟੀਕਾ ਆਨਲਾਈਨ ਕਰਨਾ,ਟੀਕਾ ਲੱਗਣ ਤੋਂ ਡਾਕਟਰ ਦੀ ਦੇਖ ਰੇਖ ਹੇਠ ਰੱਖਣਾ ਇਹ ਸਭ ਕੁਝ ਘਰ ਘਰ ਜਾ ਕੇ ਨਹੀਂ ਕੀਤਾ ਜਾ ਸਕਦਾ।ਇਸ ਤਰ੍ਹਾਂ ਕਰਨ ਨਾਲ ਲੋਕਾਂ ਦਾ ਫਾਇਦਾ ਕਰਨ ਦੀ ਬਜਾਏ ਨੁਕਸਾਨ ਹੋਣ ਦੀਆਂ ਸੰਭਾਵਨਾਵਾਂ ਜ਼ਿਆਦਾ ਹਨ।ਸੂਬਾ ਜਨਰਲ ਸਕੱਤਰ ਸਾਥੀ ਗਗਨਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਘਰ ਘਰ ਕੋਵਿਡ ਵੈਕਸੀਨ ਨਹੀਂ ਲਗਾਈ ਜਾਵੇਗੀ ਸਗੋਂ ਸਬ ਸੈਂਟਰਾਂ ਤੇ ਬੈਠ ਕੇ ਹੀ ਵੈਕਸੀਨ ਲਗਾਈ ਜਾਵੇਗੀ। ਪੰਜਾਬ ਸਰਕਾਰ ਵੱਲੋਂ ਘਰ ਘਰ ਵੈਕਸੀਨ ਲਗਾਉਣ ਦਾ ਫੈਸਲਾ ਸਿਰਫ ਤੇ ਸਿਰਫ ਰਾਜਨੀਤਕ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਅੰਕੜਿਆਂ ਦਾ ਢਿੱਡ ਭਰਨ ਲਈ ਲਿਆ ਗਿਆ।ਜੋ ਕਿ ਗੈਰ ਮਨੁੱਖੀ ਵਰਤਾਰਾ ਹੈ।ਅੱਜ ਦੀ ਇਸ ਮੀਟਿੰਗ ਵਿੱਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਾਥੀ ਗੁਲਜ਼ਾਰ ਖਾਂ ਸੰਗਰੂਰ, ਸਰਬਜੀਤ ਕੌਰ ਮਲੇਰਕੋਟਲਾ, ਸੁਖਵਿੰਦਰ ਸਿੰਘ ਮੁਕਤਸਰ, ਜਰਨੈਲ ਸਿੰਘ ਬਰਨਾਲਾ, ਟਹਿਲ ਸਿੰਘ ਫਾਜ਼ਿਲਕਾ, ਸਤਪਾਲ ਸਿੰਘ ਫਿਰੋਜਪੁਰ, ਭੁਪਿੰਦਰਪਾਲ ਕੌਰ ਤਲਵੰਡੀ, ਕਰਮਦੀਨ ਸੰਗਰੂਰ, ਕੁਲਪ੍ਰੀਤ ਸਿੰਘ ਲੁਧਿਆਣਾ, ਰਜਿੰਦਰ ਕੁਮਾਰ ਮੁਕਤਸਰ, ਗੁਰਪ੍ਰੀਤ ਸਿੰਘ ਸ਼ਹਿਣਾ,ਜਗਤਾਰ ਸਿੰਘ ਮਲੇਰਕੋਟਲਾ, ਨੀਰਜ ਕੁਮਾਰ, ਕੁਲਬੀਰ ਸਿੰਘ ਲੁਧਿਆਣਾ ਆਦਿ ਆਗੂਆਂ ਨੇ ਆਪਣੇ ਵਿਚਾਰ ਰੱਖੇ।ਅੱਜ ਦੀ ਇਸ ਮੀਟਿੰਗ ਵਿੱਚ ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਸਾਥੀ ਮਹਾਂ ਸਿੰਘ ਰੋੜੀ ਵੀ ਸ਼ਾਮਿਲ ਹੋਏ ਜਿਨ੍ਹਾਂ ਨੇ ਕਿਰਤ ਕਾਨੂੰਨਾਂ ਨੂੰ ਰੱਦ ਕਰਕੇ ਬਣਾਏ ਕਿਰਤ ਹੋਠਾਂ ਨਾਲ ਮੁਲਾਜ਼ਮਾਂ ਦੇ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਅਤੇ ਇਕੱਠੇ ਹੋ ਕੇ ਸੰਘਰਸ਼ ਕਰਨ ਲਈ ਹੋਕਾ ਦਿੱਤਾ।