Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ…

ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ…

ਚੰਡੀਗੜ੍ਹ(ਬਿਊਰੋ) 

*ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦਾ ਡੈਪੂਟੇਸ਼ਨ ਡਾਇਰੈਕਟਰ ਹੈਲਥ ਨੂੰ ਮਿਲਿਆ*

11 ਅਗਸਤ : ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਦੀ ਹੋਈ ਜੂਮ ਮੀਟਿੰਗ ਰਾਹੀਂ ਹੋਏ ਫੈਸਲੇ ਦੇ ਅਨੁਸਾਰ ਜਥੇਬੰਦੀ ਦਾ ਮਾਸ ਡੈਪੂਟੇਸ਼ਨ ਸੂਬਾ ਪ੍ਰਧਾਨ ਸਾਥੀ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਵਿੱਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਪ ਭ ) ਨੂੰ ਮਿਲਿਆ।ਸੂਬਾ ਜਨਰਲ ਸਕੱਤਰ ਸਾਥੀ ਗਗਨਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਗਲਤ ਹੋਈਆਂ ਬਦਲੀਆਂ ਨੂੰ ਰੱਦ ਕਰਵਾਉਣ ਲਈ ਪੱਤਰ ਡਾਇਰੈਕਟਰਾਂ ਨੂੰ ਦਿੱਤਾ ਗਿਆ ਅਤੇ ਸੀਨੀਅਰਤਾ ਸੂਚੀਆਂ ਵਿੱਚ ਨਾਮ ਦਰਜ਼ ਹੋਣ ਵੱਲੋਂ ਰਹਿੰਦੇ ਕਰਮਚਾਰੀਆਂ ਦੇ ਪੱਤਰ ਦਿੱਤੇ ਗਏ। ਪਹਿਲਾਂ ਭੇਜੇ ਮੰਗ ਪੱਤਰ ਤੇ ਮੀਟਿੰਗ ਦਾ ਸਮਾਂ ਮੰਗਿਆ ਗਿਆ‌। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਵੱਲੋਂ ਜਥੇਬੰਦੀ ਨਾਲ 24 ਅਗਸਤ ਦੀ ਮੀਟਿੰਗ ਦਾ ਸਮਾਂ ਤਹਿ ਹੋਇਆ।ਦੱਸਣਯੋਗ ਹੈ ਕਿ ਜਥੇਬੰਦੀ ਕੇਡਰ ਦਾ ਨਾਮ ਬਦਲਣ , ਕੱਟੇ ਗਏ ਭੱਤਿਆਂ,ਸੀਨੀਆਰਤਾ ਸੂਚੀਆਂ ਵਿੱਚ ਸੋਧ, ਨਵੇਂ ਭਰਤੀ ਸਿਹਤ ਕਾਮਿਆਂ ਤੇ ਪੰਜਾਬ ਸਕੇਲ ਲਾਗੂ ਕਰਵਾਉਣ,ਬੰਦ ਪਏ ਟ੍ਰਨਿੰਗ ਸਕੂਲਾਂ ਨੂੰ ਚਾਲੂ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਦੇ ਰਾਹ ਤੇ ਹੈ। ਜਥੇਬੰਦੀ ਵੱਲੋਂ ਫੈਸਲਾ ਹੈ ਕਿ ਜੇਕਰ ਜਥੇਬੰਦੀ ਦੀਆਂ ਮੰਗਾਂ ਮਸਲੇ ਹੱਲ ਨੀ ਹੁੰਦੇ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਸ਼ੁਰੂ ਕੀਤੇ ਜਾਣਗੇ।ਅੱਜ ਦੇ ਡੈਪੂਟੇਸ਼ਨ ਵਿਚ ਸਾਥੀ ਸੁਖਵਿੰਦਰ ਸਿੰਘ ਮੁਕਤਸਰ,ਟਹਿਲ ਸਿੰਘ ਫਾਜ਼ਿਲਕਾ, ਜਗਤਾਰ ਸਿੰਘ ਮਲੇਰਕੋਟਲਾ,ਭੁਪਿੰਦਰਜੀਤ ਕੌਰ ਬਠਿੰਡਾ,ਸਤਪਾਲ ਸਿੰਘ ਅਤੇ ਰਮਨ ਅੱਤਰੀ ਫਿਰੋਜ਼ਪੁਰ, ਸੁਖਵੀਰ ਸਿੰਘ ਰੋਪੜ, ਗੁਰਪ੍ਰੀਤ ਸਿੰਘ ਮਾਨਸਾ, ਰਮਨਜੀਤ ਸਿੰਘ ਅਤੇ ਜਗਰੂਪ ਸਿੰਘ ਮੋਗਾ,ਭਰਤ ਸੇਠੀ,ਸੁਰਿੰਦਰਜੀਤ ਸਿੰਘ ,ਪੁਨੀਤ ਕੁਮਾਰ, ਮੁਨੀਸ਼ ਕੁਮਾਰ,ਜਸਦੀਪ ਸਿੰਘ,ਹਰਿੰਦਰ ਸਿੰਘ ਅਤੇ ਪਰਮਿੰਦਰ ਸਿੰਘ ਰੋਪੜ ਅਤੇ ਹਰਪ੍ਰੀਤ ਸਿੰਘ ਬੱਪੀਆਣਾ ਮਾਨਸਾ ਹਾਜ਼ਰ ਸਨ।