*ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋ ਦਿੱਤਾ ਗਿਆ ਕੁਲਤਾਰ ਸਿੰਘ ਸੰਧਵਾਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ*
ਬਟਾਲਾ / ਮੋਗਾ 14 ਮਈ ( ਅਵਿਨਾਸ਼ ਸ਼ਰਮਾ ) : ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਵਫਦ ਨੇ ਸੂਬਾ ਪ੍ਰਧਾਨ ਕੁਲਵੀਰ ਸਿੰਘ ਢਿਲੋਂ ਦੀ ਅਗਵਾਈ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਰਾਹੀ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਦਿੱਤਾ ਗਿਆ । ਜਿਸ ਵਿਚ ਮੁੱਖ ਮੰਗਾਂ ਜਿਵੇਂ ਕਿ ਮਲਟੀਪਰਪਜ਼ ਕੇਡਰ ਦਾ ਨਾਮ ਬਦਲਣਾ,ਕੱਟੇ ਗਏ ਭੱਤੇ ਸਫਰੀ ਭੱਤਾ,ਵਰਦੀ ਭੱਤਾ, ਡਾਈਟ ਭੱਤਾ,ਰੂਰਲ ਭੱਤੇ ਬਹਾਲ ਕਰਨੇ ,2211 ਹੈਡ ਅਤੇ ਐਨ ਐਚ ਐਮ ਮਲਟੀਪਰਪਜ਼ ਫੀਮੇਲ ਕਾਮਿਆਂ ਨੂੰ ਰੈਗੂਲਰ ਕਰਨਾ, ਬੰਦ ਪਏ ਟ੍ਰੇਨਿੰਗ ਸਕੂਲਾਂ ਨੂੰ ਚਾਲੂ ਕਰਨਾ ਆਦਿ ਮੰਗ ਪੱਤਰ ਵਿੱਚ ਦਰਜ ਮੰਗਾ ਪ੍ਰਤੀ ਵਿਸਥਾਰ ਨਾਲ ਚਰਚਾ ਕੀਤੀ । ਇਸ ਸਮੇਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਵਿਸ਼ਵਾਸ ਦਿਵਾਇਆ ਕਿ ਇਹ ਮੰਗਾਂ ਜਲਦੀ ਹੀ ਸਿਹਤ ਮੰਤਰੀ ਪੰਜਾਬ, ਵਿੱਤ ਮੰਤਰੀ ਪੰਜਾਬ ਅਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਨਾਲ ਮੀਟਿੰਗ ਕਰਕੇ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ । ਇਸ ਸਮੇ ਮਹਿੰਦਰ ਪਾਲ ਲੂੰਬਾ , ਜਗਰੂਪ ਸਿੰਘ ,ਮਨਿੰਦਰ ਕਟਾਰੀਆ ,ਰਮਨਜੀਤ ਸਿੰਘ ਭੁੱਲਰ ,ਦਵਿੰਦਰ ਸਿੰਘ, ਕੁਲਦੀਪ ਕੌਰ ,ਅਮਰਦੀਪ ਸਿੰਘ ਆਦਿ ਵੱਡੀ ਗਿਣਤੀ ਵਿੱਚ ਆਗੂ ਹਾਜਰ ਸਨ।








