Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵਾਰ ਜੇਤੂ

ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵਾਰ ਜੇਤੂ

ਸ਼ਾਮਚੁਰਾਸੀ / ਹਰਿਆਣਾ , 13 ਜੂਨ (ਚੌਧਰੀ) 
: ਸਥਾਨਕ ਨਗਰ ਕੌਂਸਲ ਲਈ ਅੱਜ ਪਈਆਂ ਵੋਟਾਂ ਦੀ ਹੋਈ ਗਿਣਤੀ ਵਿਚ ਕੁੱਲ 9 ਵਾਰਡਾਂ ’ਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ 6 ਵਾਰਡਾਂ ਵਿਚ, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰਾਂ ਨੇ 2 ਵਾਰਡਾਂ ਵਿਚ ਅਤੇ ਇਕ ਵਾਰਡ ਵਿਚ ਆਜ਼ਾਦ ਉਮੀਦਵਾਰ ਨੇ ਜਿੱਤ ਦਰਜ ਕੀਤੀ।
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਮਚੁਰਾਸੀ ਦੇ ਵਾਰਡ ਨੰ: 1, 2, 3,4, 7 ਅਤੇ 8 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਹਰਭਜਨ ਕੌਰ ਨੇ 146 ਵੋਟਾਂ, ਮਿੰਡੋ ਨੇ 120 ਵੋਟਾਂ, ਰਵਿੰਦਰ ਕੁਮਾਰ ਨੇ 134 ਵੋਟਾ, ਕੁਲਵਿੰਦਰ ਕੌਰ ਨੇ 196 ਵੋਟਾਂ, ਹਰਮੇਸ਼ ਕੁਮਾਰ ਨੇ 158 ਵੋਟਾਂ ਅਤੇ ਪੂਜਾ ਰਾਣੀ ਨੇ 130 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ।

ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 5 ਅਤੇ 6 ਵਿਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਹੀਰਾ ਲਾਲ ਨੇ 93 ਵੋਟਾਂ ਅਤੇ ਦਲਜਿੰਦਰ ਸੋਹਲ ਨੇ 131 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ।
ਵਾਰਡ ਨੰ: 9 ਵਿਚ ਆਜ਼ਾਦ ਉਮੀਦਵਾਰ ਸੁਨੀਤਾ ਨੇ 141 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ ਹੈ।