Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮੇਰਾ ਘਰ ਮੇਰੇ ਨਾਮ’ ਸਕੀਮ ਦਾ ਵੱਧ ਤੋ ਵੱਧ ਲਾਭ ਆਮ ਲੋਕਾ ਤੱਕ ਪਹੁੰਚਾਇਆ ਜਾਵੇਗਾ : ਡਿਪਟੀ ਕਮਿਸ਼ਨਰ

ਮੇਰਾ ਘਰ ਮੇਰੇ ਨਾਮ’ ਸਕੀਮ ਦਾ ਵੱਧ ਤੋ ਵੱਧ ਲਾਭ ਆਮ ਲੋਕਾ ਤੱਕ ਪਹੁੰਚਾਇਆ ਜਾਵੇਗਾ : ਡਿਪਟੀ ਕਮਿਸ਼ਨਰ

ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਐਤਵਾਰ ਨੂੰ ਲਾਲ ਲਕੀਰ ਦੀ ਹੱਦਬੰਦੀ ਦੇ ਕੰਮ ਲਈ ਚਲਾਈ ਗਈ ਵਿਸੇਸ਼ ਮੁਹਿੰਮ ਚਲਾਈ ਗਈ

ਉਚ ਆਧਿਕਾਰੀਆ ਵਲੋ ਕੰਮ ਦਾ ਲਿਆ ਗਿਆ ਜਾਇਜ਼ਾ

ਗੜ੍ਹਦੀਵਾਲਾ / ਹੁਸ਼ਿਆਰਪੁਰ (ਚੌਧਰੀ / ਯੋਗੇਸ਼ ਗੁਪਤਾ) :
ਜ਼ਿਲ੍ਹੇ ਅਧੀਨ ਪੈਂਦੇ ਪਿੰਡਾਂ ਦੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੰ ਮਾਲਕੀ ਹੱਕ (ਫਰਦ/ਨਕਸ਼ਾਂ ਆਦਿ) ਦੇਣ ਲਈ ਪੰਜਾਬ ਸਰਕਾਰ ਵਲੋਂ ਚਲਾਈ ਗਈ ਸਕੀਮ  ‘ਮੇਰਾ ਘਰ ਮੇਰੇ ਨਾਮ’ ਬਾਬਤ ਡਿਪਟੀ ਕਮਿਸ਼ਨਰ ਕੌਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾ ‘ਤੇ ਹੱਦਬੰਦੀ ਦੇ ਕੰਮ ਲਈ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਅੱਜ ਮਿਤੀ 04.06.2023  ਦਿਨ ਐਤਵਾਰ ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਲਾਲ ਲਕੀਰ ਦੀ ਹੱਦਬੰਦੀ ਦੇ ਕੰਮ ਦਾ ਉਚ ਅਧਿਕਾਰੀਆ ਵਲੋ ਜਾਇਜਾ ਲਿਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਵੱਧ ਤੋ ਵੱਧ ਲਾਭ ਆਮ ਲੋਕਾ ਤੱਕ ਪਹੁੰਚਾਉਣ ਲਈ  ਫੀਲਡ ਅਮਲੇ ਨੂੰ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਹਨਾਂ ਵਲੋ ਆਮ ਲੋਕਾ ਨੂੰ ਮਾਲ ਅਤੇ ਪੰਚਾਇਤ ਵਿਭਾਗ ਦੇ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੇਂਡੂ ਇਲਾਕਿਆਂ ’ਚ ਲਾਲ ਲਕੀਰ/ਆਬਾਦੀ ਅੰਦਰ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕਾਨਾ ਹੱਕ ਮਿਲੇਗਾ। ਇਸ ਸਬੰਧੀ ਸਰਕਾਰ ਵੱਲੋਂ ‘ਮੇਰਾ ਘਰ ਮੇਰੇ ਨਾਮ ਸਵਾਮੀਤਵ ਯੋਜਨਾ’ ਨੂੰ ਲਾਗੂ ਕੀਤਾ ਗਿਆ ਹੈ।
ਇਸ ਮੌਕੇ ਉਨ੍ਹਾਂ ਖੇਤਰੀ ਅਮਲੇ ਨੂੰ ਹੋਰ ਚੰਗਾ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਐਸ.ਡੀ.ਐਮ ਦਸੂਹਾ ਤੇ ਡਿਪਟੀ ਡਾਇਰੈਕਟਰ ਭੌਂ ਰਿਕਾਰਡ ਪੰਜਾਬ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ-ਕਮ- ਰਿਕਾਰਡ ਅਤੇ ਰੇਸੋਲੇਸ਼ਨ ਅਫਸਰਜ ਗੜਦੀਵਾਲਾ ,ਬੀ.ਡੀ.ਪੀ.ੳ ਭੂੰਗਾ ਅਤੇ ਹੋਰ ਦਫਤਰੀ/ ਖੇਤਰੀ ਅਮਲੇ ਵਲੋਂ ਵਿਸ਼ੇਸ਼ ਮੁਹਿੰਮ ਤਹਿਤ ਕੰਮ ਨਿਪਟਾਇਆ ਗਿਆ।