Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing *ਹਲਕੇ ਅੰਦਰ ਸਿਹਤ ਸਿੱਖਿਆ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੀ ਮੇਰਾ ਮੁੱਖ ਮਕਸਦ : ਦਸੂਹਾ*

*ਹਲਕੇ ਅੰਦਰ ਸਿਹਤ ਸਿੱਖਿਆ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੀ ਮੇਰਾ ਮੁੱਖ ਮਕਸਦ : ਦਸੂਹਾ*

*ਪਿੰਡ ਭਾਗੀਆਂ ਵਿੱਚ ਦਸੂਹਾ ਦੇ ਹੱਕ ਵਿੱਚ ਹੋਈ ਵੱਡੀ ਮੀਟਿੰਗ*

ਗੜ੍ਹਦੀਵਾਲਾ 6 ਫਰਵਰੀ (ਚੌਧਰੀ) : ਹਲਕਾ ਟਾਂਡਾ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਜਪਾ ਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਦਸੂਹਾ ਵੱਲੋਂ ਹਲਕੇ ਅੰਦਰ ਚੋਣ ਪ੍ਰਚਾਰ ਸਬੰਧੀ ਪਿੰਡਾਂ, ਸ਼ਹਿਰਾਂ ਵਿੱਚ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਭਾਗੀਆਂ ਵਿਖੇ ਭਾਜਪਾ ਆਗੂ ਜੁਗਲ ਕਿਸ਼ੋਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਭਾਗ ਲਿਆ। ਇਸ ਮੌਕੇ ਬੋਲਦਿਆਂ ਉਮੀਦਵਾਰ ਮਨਜੀਤ ਸਿੰਘ ਦਸੂਹਾ ਨੇ ਕਿਹਾ ਇਸ ਖੇਤਰ ਵਿੱਚ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਲਈ ਅਜੇ ਤੱਕ ਬਹੁਤ ਕੰਮ ਕਰਨ ਦੀ ਲੋੜ ਹੈ ਅਤੇ ਮੇਰਾ ਚੋਣ ਲੜਨ ਦਾ ਇਕੋ ਇਕ ਮਕਸਦ ਹੈ ਕੇ ਮੈ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪੂਰਾ ਕਰਦਾ ਹੋਇਆ ਉਹਨਾਂ ਦੀਆਂ ਸਮੱਸਿਆਵਾਂ ਪੂਰੀਆਂ ਕਰਕੇ ਜੀਵਨ ਪੱਧਰ ਉੱਚਾ ਚੁੱਕ ਸਕਾ। ਇਸ ਮੌਕੇ ਜੁਗਲ ਕਿਸ਼ੋਰ ਭਾਗੀਆਂ ਨੇ ਪਿੰਡ ਵਾਸੀਆਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਦਸੂਹਾ ਨੂੰ ਪਿੰਡ ਭਾਗੀਆਂ ਵਿੱਚੋਂ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ। ਇਸ ਮੌਕੇ ਸੁਖਵਿੰਦਰ ਮੂਨਕ, ਜੁਗਲ ਕਿਸ਼ੋਰ, ਰਫੀ ਮੁਹੰਮਦ,ਮੰਡਲ ਪ੍ਰਧਾਨ ਸਤਪਾਲ, ਮਦਨ ਲਾਲ, ਲੰਬੜਦਾਰ ਰਾਮ ਕੁਮਾਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।