Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਐਨ ਆਰ ਆਈ ਦੇ ਘਰ ਦੇ ਬਾਹਰ ਹੋਈ ਫਾਇਰਿੰਗ

ਐਨ ਆਰ ਆਈ ਦੇ ਘਰ ਦੇ ਬਾਹਰ ਹੋਈ ਫਾਇਰਿੰਗ

ਗੁਰਦਾਸਪੁਰ, 2 ਫਰਵਰੀ ( ਅਸ਼ਵਨੀ )

ਅਣਪਛਾਤੇ ਕਾਰ ਸਵਾਰਾਂ ਵਿਰੁੱਧ ਪੁਲਿਸ ਵਲੋਂ ਮਾਮਲਾ ਦਰਜ

: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜ਼ਫਰਵਾਲ ਵਿੱਚ ਦੇਰ ਰਾਤ ਕਾਰ ਸਵਾਰਾਂ ਵਲੋਂ ਇੱਕ ਅਮਰੀਕਾ ਰਹਿੰਦੇ ਲੜਕੇ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਗਈ । ਇਸ ਤੋਂ ਬਾਅਦ ਮੁਲਜ਼ਮ ਜ਼ਫਰਵਾਲ ਠੱਕਰ ਵੱਲ ਭੱਜ ਗਏ। ਪੁਲਿਸ ਸਟੇਸ਼ਨ ਧਾਰੀਵਾਲ ਦੀ ਪੁਲੀਸ ਵੱਲੋ ਅਣਪਛਾਤੇ ਕਾਰ ਸਵਾਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀਆਂ ਦੀ ਪਛਾਣ ਨਹੀਂ ਹੋ ਸਕੀ ਹੈ।

ਨਗੀਨਾ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਜਫਰਵਾਲ ਨੇ ਦੱਸਿਆ ਕਿ ਉਸ ਦਾ ਲੜਕਾ ਪਰਿਵਾਰ ਸਮੇਤ ਅਮਰੀਕਾ ਰਹਿੰਦਾ ਹੈ। ਉਹ ਆਪਣੀ ਪਤਨੀ, ਨੌਕਰਾਣੀ ਅਤੇ ਡਰਾਈਵਰ ਲਵਪ੍ਰੀਤ ਸਿੰਘ ਵਾਸੀ ਬੱਲ ਸਮੇਤ ਘਰ ਵਿੱਚ ਰਹਿੰਦਾ ਹੈ। ਰਾਤ ਨੂੰ ਖਾਣਾ ਖਾ ਕੇ ਪਰਿਵਾਰ ਸੌਂ ਗਿਆ। ਰਾਤ ਕਰੀਬ 2 ਵਜੇ ਘਰ ਦੇ ਬਾਹਰ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਸ ਦੇ ਡਰਾਈਵਰ ਲਵਪ੍ਰੀਤ ਜੋ ਕਿ ਉਪਰਲੇ ਕਮਰੇ ਵਿੱਚੋਂ ਸੀ, ਨੇ ਖਿੜਕੀ ਵਿੱਚੋਂ ਦੇਖਿਆ ਤਾਂ ਗੋਲੀ ਚਲਾਉਣ ਵਾਲਾ ਅਣਪਛਾਤਾ ਕਾਰ ਸਵਾਰ ਜ਼ਫਰਵਾਲ ਠੱਕਰ ਵੱਲ ਭੱਜ ਰਿਹਾ ਸੀ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਜਗਦੀਸ਼ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਣਪਛਾਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।