Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਐਨ ਐਸ ਐਸ ਕੈਂਪ ਦਾ ਪੰਜਵਾਂ ਦਿਨ ਪਿੰਡ ਮਿਰਜ਼ਾਪੁਰ ਨੂੰ ਰਿਹਾ ਸਮਰਪਿਤ

ਐਨ ਐਸ ਐਸ ਕੈਂਪ ਦਾ ਪੰਜਵਾਂ ਦਿਨ ਪਿੰਡ ਮਿਰਜ਼ਾਪੁਰ ਨੂੰ ਰਿਹਾ ਸਮਰਪਿਤ

ਗੜ੍ਹਦੀਵਾਲਾ 15 ਜਨਵਰੀ (ਚੌਧਰੀ) 

: ਸੱਤ ਰੋਜ਼ਾ ਐਨ.ਐਸ.ਐਸ ਕੈਂਪ ਦੇ ਪੰਜਵੇਂ ਦਿਨ ਐਨ. ਐਸ. ਐਸ ਵਲੰਟੀਅਰਾਂ ਨੇ ਪਿੰਡ ਮਿਰਜ਼ਾਪੁਰ ਦੀ ਸਾਫ ਸਫਾਈ ਦਾ ਬੀੜਾ ਚੁੱਕਿਆ ਗਿਆ । ਵਿਦਿਆਰਥੀਆਂ ਨੇ ਪਿੰਡ ਦੀਆਂ ਗਲੀਆਂ ਨਾਲੀਆਂ ਦੀ ਸਫਾਈ ਕੀਤੀ । ਇਸ ਦੌਰਾਨ ਪਿੰਡ ਦੇ ਸਰਪੰਚ ਬੀਬੀ ਰਣਜੀਤ ਕੌਰ ਨੇ ਕਾਲਜ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਕਾਲਜ ਦੇ ਪ੍ਰਿੰਸੀਪਲ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ। ਮਾਘੀ ਦੇ ਪਵਿੱਤਰ ਦਿਹਾੜੇ ਤੇ ਵਿਦਿਆਰਥੀਆਂ ਨੇ ਗੁਰਦੁਆਰਾ ਸੁੱਖ ਸਾਗਰ ਸਾਹਿਬ ਮੱਥਾ ਟੇਕਿਆ ਅਤੇ ਲੰਗਰ ਦੀ ਸੇਵਾ ਨਿਭਾਈ । ਸੰਤ ਬਾਬਾ ਗੁਰਪ੍ਰੀਤ ਸਿੰਘ, ਸ੍ਰ. ਧਰਮ ਸਿੰਘ, ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜੋਕੇ ਸਮਾਜ ਵਿੱਚ ਨੌਜਵਾਨ ਵਰਗ ਨੂੰ ਸਹੀ ਸੇਧ ਦੇਣ ਦੀ ਲੋੜ ਹੈ। ਉਨ੍ਹਾਂ ਨੂੰ ਹੱਥੀ ਕਿਰਤ ਕਰਨ ਤੇ ਵੰਡ ਛਕਣ ਦੇ ਫਲ਼ਸਫੇ ਨੂੰ ਆਪਣੀ ਜਿੰਦਗੀ ‘ਚ ਵੱਧ-ਚੜ੍ਹਕੇ ਹਿੱਸਾ ਲੈਣ ਲਈ ਪੇ੍ਰਰਿਆ ।ਇਸ ਦੌਰਾਨ ਪਿੰਡ ਵਾਸੀਆ ਵੱਲੋਂ ਐਨ.ਐਸ.ਐਸ ਅਫਸਰ ਸ. ਗੁਰਪਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।ਇਸ ਮੌਕੇ ਬੀਬੀ ਰਾਬਿਆ ਸ਼ਰਮਾ, ਬੀਬੀ ਦਲਜੀਤ ਕੌਰ ਵੀ ਹਾਜਿਰ ਸਨ।