ਦਸੂਹਾ 19 ਮਾਰਚ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਐਨ.ਐਸ.ਐਸ ਯੂਨਿਟ ਦੇ 7 ਦਿਨਾਂ ਸ਼ਿਵਰ ਕੈਂਪ ਦੇ ਚੌਥੇ ਦਿਨ ਦੀ ਸ਼ੁਰੂਆਤ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਯੋਗ ਆਸਣ ਅਤੇ ਮੈਡੀਟੇਸ਼ਨ ਕਰਕੇ ਕੀਤੀ ਗਈ।
( ਜਾਗਰੂਕਤਾ ਰੈਲੀ ਦੌਰਾਨ ਪੋਸਟਰ ਦਿਖਾ ਕੇ ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਐਨ.ਐਸ.ਐਸ ਯੂਨਿਟ ਦੇ ਵਿਦਿਆਰਥੀ)
ਇਸ ਮੌਕੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਅਤੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਐਨ.ਐਸ.ਐਸ ਯੂਨਿਟ ਦੇ ਵਿਦਿਆਰਥੀਆਂ ਦੀ ਵਾਤਾਵਰਨ ਨੂੰ ਬਚਾਉਣ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਜਾਗਰੂਕਤਾ ਰੈਲੀ ਨੋਡਲ ਪ੍ਰੋਗਰਾਮ ਅਫ਼ਸਰ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਬਲੱਗਣ ਚੌਂਕ, ਭਗਵਾਨ ਵਾਲਮੀਕਿ ਚੌਂਕ, ਸ਼੍ਰੀ ਗੁਰੂ ਰਵਿਦਾਸ ਚੌਂਕ ਅਤੇ ਬੱਸ ਸਟੈਂਡ ਤੋਂ ਹੁੰਦੇ ਹੋਏ ਵਾਪਸ ਕਾਲਜ ਵਿਖੇ ਪਰਤੇ।
( ਜਾਗਰੂਕਤਾ ਰੈਲੀ ਕੱਢਦੇ ਹੋਏ ਐਨ.ਐਸ.ਐਸ ਯੂਨਿਟ ਦੇ ਵਿਦਿਆਰਥੀ)
ਇਸ ਰੈਲੀ ਵਿੱਚ ਵਿਦਿਆਰਥੀਆਂ ਨੇ ਇਲਾਕੇ ਨੂੰ ਧਰਤੀ ਬਚਾਉ, ਜਲ ਬਚਾਉ ਅਤੇ ਵਾਤਾਵਰਨ ਬਚਾਉ ਦੇ ਸੰਦੇਸ਼ ਦੇ ਕੇ ਜਾਗਰੂਕ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਜਗਰੂਪ ਕੌਰ, ਪ੍ਰਿਯੰਕਾ ਦੇਵੀ, ਨਵਨੀਤ ਕੌਰ, ਕਮਲਪ੍ਰੀਤ ਕੌਰ, ਨਵਿੰਦਰ ਸਿੰਘ, ਗਰੀਸ਼ ਫਲੋਰਾ, ਲਵਦੀਪ ਸਿੰਘ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਹਾਜ਼ਰ ਸਨ।
ਕੈਪਸ਼ਨ : ਐਨ.ਐਸ.ਐਸ ਯੂਨਿਟ ਦੀ ਵਾਤਾਵਰਨ ਸਬੰਧੀ ਜਾਗਰੂਕਤਾ ਰੈਲੀ ਨੂੰ ਰਵਾਨਾ ਕਰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਹੋਰ।