Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਐੱਨ.ਐੱਸ.ਐੱਸ ਵਲੰਟੀਅਰਾਂ ਨੇ ਕੈਂਪ ਦੇ ਚੌਥੇ ਦਿਨ ਸਵੱਛਤਾ ਮੁਹਿੰਮ ਚਲਾਈ

ਐੱਨ.ਐੱਸ.ਐੱਸ ਵਲੰਟੀਅਰਾਂ ਨੇ ਕੈਂਪ ਦੇ ਚੌਥੇ ਦਿਨ ਸਵੱਛਤਾ ਮੁਹਿੰਮ ਚਲਾਈ

ਗੜ੍ਹਦੀਵਾਲਾ 13 ਜਨਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ, ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ( ਸਿੱਖਿਆ ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸਤ- ਰੋਜ਼ਾ ਐੱਨ.ਐੱਸ .ਐੱਸ ਕੈਂਪ ਦੇ ਚੌਥੇ ਦਿਨ ਵਲੰਟੀਅਰਾ ਦੀ ਇੱਕ ਟੀਮ ਨੇ ਪਿੰਡ ਬੋਦਲ ਵਿੱਚ ਜਾ ਕੇ ਸਾਫ਼-ਸਫ਼ਾਈ ਦਾ ਕੰਮ ਨੇਪੜੇ ਚਾੜਿਆ। ਇਸ ਦੌਰਾਨ ਪਿੰਡ ਦੇ ਸਰਪੰਚ ਸ. ਵੀਰਇੰਦਰ ਸਿੰਘ ਅਤੇ ਪੰਚ ਸ. ਨਰਿੰਦਰਪਾਲ ਭਾਟੀਆ ਜੀ ਨੇ ਕਾਲਜ ਦੇ ਪ੍ਰਿੰਸੀਪਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਰ ਕੇ ਵਿਦਿਆਰਥੀਆ ਨੂੰ ਸਮਾਜ ਨਾਲ ਜੁੜਨ ਦੀ ਪ੍ਰੇਰਨਾ ਮਿਲਦੀ ਹੈ ਅਤੇ ਵਿਦਿਆਰਥੀਆ ਵਿੱਚ ਮਿਲਵਰਤਣ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਪੈਦਾ ਹੁੰਦੀ ਹੈ। ਇਸਦੇ ਨਾਲ ਹੀ ਵਲੰਟੀਅਰਾਂ ਦੀ ਦੂਜੀ ਟੀਮ ਨੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਸੇਵਾ ਕੀਤੀ। ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਸ. ਰਵੇਲ ਸਿੰਘ ਜੀ ਨੇ ਵਿਦਿਆਰਥੀਆ ਨੁੰ ਸੰਬੋਧਨ ਕਰਦਿਆ ਕਿਹਾ ਕਿ ਦੇਸ਼ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਨੌਜਵਾਨਾਂ ਨੁੰ ਅਜਿਹੇ ਉਪਰਾਲੇ ਨਿਰੰਤਰ ਕਰਦੇ ਰਹਿਣੇ ਚਾਹੀਦੇ ਹਨ। ਉਹਨਾਂ ਨੇ ਮਿਹਨਤ ਦੀ ਮਹੱਤਤਾ ਨੂੰ ਉਜ਼ਾਗਰ ਕਰਦਿਆਂ ਸਮਾਜ ਵਿੱਚ ਜ਼ਿੰਦਾਦਿਲੀ ਨਾਲ ਵਿਚਰਨ ਦੀ ਪ੍ਰੇਰਨਾ ਦਿੱਤੀ। ਲੋਹੜੀ ਦੇ ਵਿਸੇਸ਼ ਮੌਕੇ ਤੇ ਵਿਦਿਆਰਥੀਆ ਨੂੰ ਮੂੰਗਫਲੀ ਤੇ ਰਿਊੜੀਆਂ ਵੀ ਵੰਡੀਆ ਗਈਆਂ। ਇਸ ਦੌਰਾਨ ਐੱਨ.ਐੱਸ .ਐੱਸ ਯੂਨਿਟਾਂ ਦੇ ਪ੍ਰੋਗਰਾਮ ਅਫ਼ਸਰ ਸ. ਗੁਰਪਿੰਦਰ ਸਿੰਘ, ਡਾ. ਰਾਬੀਆ ਸ਼ਰਮਾ ਤੇ ਮੈਡਮ ਦਲਜੀਤ ਕੌਰ ਹਾਜਿਰ ਸਨ।