Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਗਰ ਨਿਗਮ ਬਟਾਲਾ ਦੀ ਟੀਮ ਨੇ ਸਵਿਸ ਹੋਟਲ (ਜਲੰਧਰ-ਅੰਮ੍ਰਿਤਸਰ ਬਾਈਪਾਸ) ਨੂੰ ਹੋਟਲ ਦੇ ਬਾਹਰ ਕੂੜਾ-ਕਰਕਟ ਸੁੱਟਣ ਵਿਰੁੱਧ ਕੱਟਿਆ ਚਲਾਨ

ਨਗਰ ਨਿਗਮ ਬਟਾਲਾ ਦੀ ਟੀਮ ਨੇ ਸਵਿਸ ਹੋਟਲ (ਜਲੰਧਰ-ਅੰਮ੍ਰਿਤਸਰ ਬਾਈਪਾਸ) ਨੂੰ ਹੋਟਲ ਦੇ ਬਾਹਰ ਕੂੜਾ-ਕਰਕਟ ਸੁੱਟਣ ਵਿਰੁੱਧ ਕੱਟਿਆ ਚਲਾਨ

ਬਟਾਲਾ (ਅਵਿਨਾਸ਼ ਸ਼ਰਮਾ)

ਨਗਰ ਨਿਗਮ ਬਟਾਲਾ ਵਲੋਂ ਬਟਾਲਾ ਸ਼ਹਿਰ ਅੰਦਰ ਸਫਾਈ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਿੱਢੀ ਗਈ ਹੈ ਵਿਸ਼ੇਸ ਮੁਹਿੰਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ

17 ਫਰਵਰੀ :  ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਰੱਖਣ ਦੇ ਮੰਤਵ ਨਾਲ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ ਅਤੇ ਸ਼ਹਿਰ ਅੰਦਰ ਕੂੜਾ ਕਰਕਟ ਸੜਕਾਂ/ਬਾਹਰ ਆਦਿ ਤੇ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਗਿਆ ਹੈ। ਜਿਸ ਦੇ ਚੱਲਦਿਆਂ ਅੱਜ ਨਗਰ ਨਿਗਮ ਬਟਾਲਾ ਦੀ ਟੀਮ ਨੇ ਸਵਿਸ ਹੋਟਲ (ਜਲੰਧਰ-ਅੰਮ੍ਰਿਤਸਰ ਬਾਈਪਾਸ) ਨੂੰ ਹੋਟਲ ਦੇ ਬਾਹਰ ਕੂੜਾ-ਕਰਕਟ ਸੁੱਟਣ ਵਿਰੁੱਧ ਚਲਾਨ ਕਟਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ, ਕਮਿਸ਼ਨਰ ਨਗਰ ਨਿਗਮ-ਕਮ-ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਰੱਖਣ ਦੇ ਮੰਤਵ ਨਾਲ ਸ਼ਹਿਰ ਅੰਦਰ ਸਫਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਜਿਸ ਦੇ ਚੱਲਦਿਆਂ ਅੱਜ ਨਗਰ ਨਿਗਮ ਬਟਾਲਾ ਦੀ ਟੀਮ ਵਲੋਂ ਸਵਿਸ ਹੋਟਲ (ਜਲੰਧਰ-ਅੰਮ੍ਰਿਤਸਰ ਬਾਈਪਾਸ) ਨੂੰ ਹੋਟਲ ਦੇ ਬਾਹਰ ਕੂੜਾ-ਕਰਕਟ ਸੁੱਟ ਵਿਰੁੱਧ ਚਲਾਨ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸਵਿਸ ਹੋਟਲ ਵਲੋਂ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 323 ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਇਸ ਵਿਰੁੱਧ ਉਕਤ ਧਾਰਾ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਉਨਾਂ ਸਮੂਹ ਹੋਟਲ ਤੇ ਵਪਾਰਿਕ ਅਦਾਰਿਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਜਾਂ ਤਾਂ ਉਹ ਯੂਜਰ ਚਾਰਜਰ ਨਗਰ ਨਿਗਮ ਬਟਾਲਾ ਨੂੰ ਦੇਣ, ਜਿਸ ਨਾਲ ਕਾਰੋਪਰੇਸ਼ਨ ਦੀ ਟਰਾਲੀ ਰਾਹੀਂ ਕੂੜਾ ਕਰਕਟ ਇਕੱਠਾ ਕਰ ਲਿਆ ਜਾਂਦਾ ਹੈ ਜਾਂ ਤਾਂ ਉਹ ਆਪਣੀਆਂ ਪਿੱਟਾਂ ਬਣਾ ਕੇ ਉਸ ਵਿੱਚ ਸੁੱਕਾ ਤੇ ਗਿੱਲਾ ਕੂੜਾ ਵੱਖੋ-ਵੱਖਰਾ ਕਰਕੇ ਰੱਖਣ।

ਉਨਾਂ ਸਖ਼ਤ ਲਫਜਾਂ ਵਿੱਚ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਸਫਾਈ ਵਿਵਸਥਾ ਬਰਕਰਾਰ ਰੱਖਣ ਲਈ ਕਾਰਪੋਰੇਸ਼ਨ ਬਟਾਲਾ ਵਲੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਲਈ ਕੂੜਾ ਕਰਕਟ ਸੜਕਾਂ ਆਦਿ ਤੇ ਸੁੱਟਣ ਦੀ ਬਜਾਇ ਇਸਦੀ ਸਾਂਭ-ਸੰਭਾਲ ਕਰਨ ਵਿੱਚ ਸਹਿਯੋਗ ਕੀਤਾ ਜਾਵੇ।

ਕੈਪਸ਼ਨ—-

ਸਵਿਸ ਹੋਟਲ ਵਲੋਂ ਬਾਹਰਵਾਰ ਸੁੱਟੇ ਗਏ ਕੂੜੇ-ਕਰਕਟ ਦਾ ਦ੍ਰਿਸ਼