Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਨਗਰ ਨਿਗਮ ਬਟਾਲਾ ਨੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਉਲੀਕੀ ਰਣਨੀਤੀ

ਨਗਰ ਨਿਗਮ ਬਟਾਲਾ ਨੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਉਲੀਕੀ ਰਣਨੀਤੀ

ਬਟਾਲਾ(ਅਵਿਨਾਸ਼) 15 ਨਵੰਬਰ

ਸ਼ਹਿਰ ਨੂੰ 9 ਸੈਕਟਰਾਂ ਵਿੱਚ ਵੰਡ ਕੇ ਅਧਿਕਾਰੀ ਕੀਤੇ ਤਾਇਨਾਤ

ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਲੋਕਾਂ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ

: ਨਗਰ ਨਿਗਮ ਬਟਾਲਾ ਨੇ ਸ਼ਹਿਰ ਨੂੰ ਸਾਫ ਸੁਥਰਾ ਤੇ ਖੂਬਸੂਰਤ ਬਣਾਉਣ ਲਈ ਵਿਸ਼ੇਸ਼ ਰਣਨੀਤੀ ਉਲੀਕੀ ਹੈ ਅਤੇ ਸ਼ਹਿਰ ਨੂੰ 9 ਸੈਕਟਰਾਂ ਵਿੱਚ ਵੰਡ ਕੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਸਬੰਧੀ ਅੱਜ ਐਸ.ਡੀ.ਐਮ ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ਼੍ਰੀਮਤੀ ਸ਼ਾਇਰੀ ਭੰਡਾਰੀ ਵਲੋਂ ਭੰਡਾਰੀ ਮੁਹੱਲਾ ਤੋਂ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਦਫਤਰ ਦੇ, ਅਧਿਕਾਰੀ ਤੇ ਆਪ ਪਾਰਟੀ ਦੇ ਬਲਾਕ ਪਰਧਾਨ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਮਿਸ਼ਨਰ ਕਾਰਪੋਰੇਸ਼ਨ ਡਾ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਦੇ ਅਗਵਾਈ ਹੇਠ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸਾਫ ਸੁਥਰਾ ਤੇ ਸੁੰਦਰੀਕਰਨ ਲਈ ਨਗਰ ਨਿਗਮ ਬਟਾਲਾ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਬਟਾਲਾ ਸ਼ਹਿਰ ਵਿੱਚ ਕੂੜੇ ਦੀ ਕਾਫ਼ੀ ਸਮੱਸਿਆ ਹੈ ਅਤੇ ਇਸ ਦੇ ਹੱਲ ਲਈ ਨਗਰ ਨਿਗਮ ਬਟਾਲਾ ਨੇ ਵਿਸ਼ੇਸ਼ ਰਣਨੀਤੀ ਉਲੀਕੀ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵਿੱਚ ਸੈਨਟਰੀ ਇੰਸਪੈਕਟਰਾਂ ਅਤੇ ਹੋਰ ਕਰਮਚਾਰੀਆਂ ਦੀ ਘਾਟ ਹੈ, ਜਿਸ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਦੇ ਦੂਸਰੇ ਅਧਿਕਾਰੀ ਜਿਵੇ ਜੇਈ, ਏਟੀਪੀ ਤੇ ਸੈਕਰਟਰੀ ਨਗਰ ਨਿਗਮ ਸਮੇਤ ਵੱਖ ਵੱਖ ਅਧਿਕਾਰੀ 9 ਸੈਕਟਰਾਂ ਦੇ ਇੰਚਾਰਜ ਲਗਾਏ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਅੱਜ ਭੰਡਾਰੀ ਮੁਹੱਲੇ ਤੋ ਸ਼ੁਰੂਆਤ ਕੀਤੀ ਗਈ ਹੈ ਅਤੇ ਇਥੋਂ ਦੇ ਵਸਨੀਕਾਂ ਦਾ ਧੰਨਵਾਦ ਵੀ ਕਰਦੇ ਹਨ, ਜਿਨ੍ਹਾਂ ਦੇ ਸਹਿਯੋਗ ਨਾਲ ਇਥੇ ਪਿੱਟਸ ਬਣਾਉਣ ਵਿੱਚ ਸਹਿਯੋਗ ਕੀਤਾ ਗਿਆ। ਉਨ ਦੱਸਿਆ ਕਿ ਇਥੇ ਪਿੱਟਸ ਬਣਾਉਣ ਸਮੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਏਥੇ ਖੂਬਸੂਰਤ ਸੈਨੇਟਰੀ ਪਾਰਕ ਵੀ ਬਣਾਇਆ ਗਿਆ ਹੈ ਅਤੇ ਲੋਕ ਸਵੇਰੇ ਸ਼ਾਮ ਸੈਰ ਕਰਨ ਲਈ ਆਉਂਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਮਸ਼ੀਨਰੀ ਅਤੇ ਕਰਮਚਾਰੀਆਂ ਦੀ ਘਾਟ ਦੇ ਬਾਵਜੂਦ ਨਗਰ ਨਿਗਮ, ਸ਼ਹਿਰ ਬਟਾਲਾ ਨੂੰ ਸਾਫ ਸੁਥਰਾ ਰੱਖਣ ਲਈ ਯਤਨਸ਼ੀਲ ਹੈ। ਜਿਸ ਦੇ ਚੱਲਦਿਆਂ ਡੋਰ ਟੂ ਡੋਰ ਕੂੜਾ ਚੁੱਕਣ ਲਈ 70 ਟਰਾਈ ਸਾਈਕਲ ਨਗਰ ਨਿਗਮ ਕੋਲ ਪਹੁੰਚ ਗਏ ਹਨ ਅਤੇ ਕੂੜੇ ਦੀ ਲਿਫਟਿੰਗ ਲਈ 15 ਟਾਟਾ ਗੱਡੀਆਂ ਵੀ ਨਗਰ ਨਿਗਮ ਕੋਲ ਆਉਣ ਨਾਲ ਕੂੜੇ ਨੂੰ ਚੁੱਕਣ ਵਿੱਚ ਵੱਡੀ ਮਦਦ ਮਿਲੇਗੀ।
ਇਸ ਮੌਕੇ ਉਨਾਂ ਪਿੱਟਸ ਦਾ ਜਾਇਜ਼ਾ ਲਿਆ ਤੇ ਕੂੜੇ ਤੋਂ ਤਿਆਰ ਕੀਤੀ ਖਾਦ ਨੂੰ ਵੇਚਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਪੁਰਾਣੇ ਕੂੜੇ ਨੂੰ ਰੀਸਾਈਕਲਿੰਗ ਕੀਤੇ ਜਾਣ ਦਾ ਜਾਇਜ਼ਾ ਵੀ ਲਿਆ।
ਉਨ੍ਹਾਂ ਦੱਸਿਆ ਕਿ ਭੰਡਾਰੀ ਮੁਹੱਲੇ ਵਿੱਚ ਦਿਲਬਾਗ ਸਿੰਘ 6283157990 ਵਾਰਡ ਇੰਚਾਰਜ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸਟਰੀਟ ਲਾਈਟਾਂ ਅਤੇ ਗਲੀਆਂ ਸਬੰਧੀ ਸ਼ਿਕਾਇਤਾਂ ਲਈ ਰੋਹਿਤ ਉੱਪਲ ਜੇਈ 7508726497 , ਸਫਾਈ ਨਾਲ ਸਬੰਧਤ ਸ਼ਿਕਾਇਤਾਂ ਲਈ ਦਿਲਬਾਗ ਸਿੰਘ, ਸੈਨੇਟਰੀ ਇੰਸਪੈਕਟਰ 6283157990 ਅਤੇ ਵਾਟਰ ਸਪਲਾਈ ਅਤੇ ਸੀਵਰੇਜ ਸਬੰਧੀ ਸ਼ਿਕਾਇਤਾਂ ਲਈ 8427566323 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ 8 ਸੈਕਟਰਾਂ ਵਿੱਚ ਵੀ ਅਧਿਕਾਰੀ) ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਸਮੂਹ ਬਟਾਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਘਰਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਨ ਤਾਂ ਜੋ ਕੂੜੇ ਦਾ ਨਿਪਟਾਰਾ ਅਸਾਨੀ ਨਾਲ ਕੀਤਾ ਜਾ ਸਕੇ। ਉਨਾਂ ਕਿਹਾ ਕਿ ਨਗਰ ਨਿਗਮ ਬਟਾਲਾ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਤਹਿਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਪਿੱਟਸ ਬਣਾਈਆਂ ਗਈਆਂ ਹਨ ਜਿਥੇ ਗਿੱਲੇ ਕੂੜੇ ਦੀ ਕੰਪੋਸਟ ਖਾਦ ਬਣਾਈ ਜਾ ਰਹੀ ਹੈ ਅਤੇ ਸੁੱਕੇ ਕੂੜੇ ਨੂੰ ਐੱਮ.ਆਰ.ਐੱਫ ਯੂਨਿਟ ਵਿਖੇ ਲਿਜਾ ਕੇ ਰੀਸਾਈਕਲ ਕੀਤਾ ਜਾ ਰਿਹਾ ਹੈ।
ਉਨਾਂ ਬਟਾਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸ਼ਹਿਰ ਉਨਾਂ ਦਾ ਆਪਣਾ ਸ਼ਹਿਰ ਹੈ ਅਤੇ ਜਿਵੇਂ ਅਸੀਂ ਆਪਣੇ ਘਰ ਨੂੰ ਸਾਫ਼ ਰੱਖਦੇ ਹਾਂ ਓਵੇਂ ਹੀ ਆਪਣੇ ਸ਼ਹਿਰ ਨੂੰ ਸਾਫ ਰੱਖਿਆ ਜਾਵੇ।
ਇਸ ਮੌਕੇ ਐਸ.ਡੀ.ਓ. ਪਰਮਜੋਤ ਸਿੰਘ, ਐਸ.ਡੀ.ਓ. ਪ੍ਰਭਨੂਰ ਸਿੰਘ, ਜੇਈ ਰੋਹਿਤ ਓਪਲ, ਬਲਾਕ ਪਰਧਾਨ ਗੁਰਪਰੀਤ ਸਿੰਘ ਰਾਜੂ ਗਿੱਲ,ਵਿਵੇਕ ਅਸ਼ਿਟ, ਭੁਪਿੰਦਰ ਸਿੰਘ ਤੇ ਗੁਰਜੀਤ ਸਿੰਘ ਸੁੰਦਰ ਨਗਰ ਆਦਿ ਮੌਜੂਦ ਸਨ।