Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਨੇ ਬਟਾਲਾ ਸਿਟੀ ਰੋਡ ਦੇ ਬਾਜ਼ਾਰ ਵਿਚੋ ਨਾਜਾਇਜ਼ ਕਬਜ਼ੇ ਹਟਾਏ

ਨਗਰ ਨਿਗਮ ਬਟਾਲਾ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਨੇ ਬਟਾਲਾ ਸਿਟੀ ਰੋਡ ਦੇ ਬਾਜ਼ਾਰ ਵਿਚੋ ਨਾਜਾਇਜ਼ ਕਬਜ਼ੇ ਹਟਾਏ

ਬਟਾਲਾ (ਅਵਿਨਾਸ਼ ਸ਼ਰਮਾ )

ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ,

20 ਜਨਵਰੀ :  ਡਾ. ਹਿਮਾਂਸੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਜਾਰਾਂ ਵਿੱਚ ਸੜਕ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਬਟਾਲਾ ਤੇ  ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਸਿਟੀ ਰੋਡ ਬਾਜ਼ਾਰ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ।

ਕਮਿਸ਼ਨਰ ਨਗਰ ਨਿਗਮ ਡਾ. ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਅੱਜ ਸ਼ਾਮ ਸਾਂਝੀ ਟੀਮ ਵਲੋਂ ਸਿਟੀ ਰੋਡ ਦੇ ਬਾਜ਼ਾਰ ਵਿੱਚ ਵਿੱਚ ਦੁਕਾਨਦਾਰਾਂ ਵਲੋਂ ਸੜਕ ਕਿਨਾਰੇ ਕੀਤੇ ਨਜਾਇਜ਼ ਕਬਜ਼ੇ ਤੇ ਰੱਖੇ ਸਮਾਨ ਨੂੰ ਹਟਾਇਆ ਗਿਆ ਤੇ ਚਲਾਨ ਕੱਟੇ ਗਏ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਲੋਕਾਂ ਦੀ ਆਵਾਜਾਈ ਨੂੰ ਸੁਖਾਲੀ ਰੱਖਣ ਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਕੀਤੀ ਗਈ ਸੀ ਅਤੇ ਜਿਨਾਂ ਦੁਕਾਨਦਾਰਾਂ ਵਲੋਂ ਨਜਾਇਜ਼ ਕਬਜ਼ੇ ਨਹੀਂ ਹਟਾਏ ਗਏ, ਉਨਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ ਅਤੇ ਨਗਰ ਨਿਗਮ ਤੇ ਪੁਲਿਸ ਵਿਭਾਗ ਵਲੋਂ ਇਹ ਮੁੁਹਿੰਮ ਲਗਾਤਾਰ ਜਾਰੀ ਰਹੇਗੀ।

ਉਨਾਂ ਸਮੂਹ ਦਕਾਨਦਾਰਾਂ ਸਮੇਤ ਵਪਾਰਿਕ ਅਦਾਰਿਆਂ ਆਦਿ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਰਾਹਗੀਰਾਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਤੁਰੰਤ ਆਪਣੇ ਸਮਾਨ ਨੂੰ ਸੜਕ ਕਿਨਾਰੇ ਤੋਂ ਹਟਾ ਲੈਣ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਜਾਂ ਦੁਕਾਨਦਾਰ ਆਦਿ ਵਲੋਂ ਸੜਕ ਉੱਪਰ ਨਾਜਾਇਜ਼ ਕਬਜ਼ਾ ਕੀਤਾ ਗਿਆ ਤਾਂ ਉਸ ਖਿਲਾਫ ਧਾਰਾ 133 ਅਧੀਨ ਕਾਨੂੰਨੀ ਕਾਰਵਾਈ ਕਰਨ ਦੇ ਨਾਲ ਉਸ ਦਾ ਸਮਾਨ ਜ਼ਬਤ ਕੀਤਾ ਜਾਵੇਗਾ

ਇਸ ਮੌਕੇ ਨਗਰ ਨਿਗਮ ਬਟਾਲਾ ਦੇ ਸੁਪਰਡੈਂਟ ਨਿਰਮਲ ਸਿੰਘ, ਪ੍ਰਮਿੰਦਰਜੀਤ ਸਿੰਘ ਟਰੈਫਿਕ ਇੰਚਾਰਜ ਬਟਾਲਾ ਅਤੇ ਨਗਰ ਨਿਗਮ ਤੇ ਪੁਲਿਸ ਵਿਭਾਗ ਦੇ  ਕਰਮਚਾਰੀ ਮੋਜੂਦ ਸਨ।