Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਨੇ ਵੋਟਰ ਸੂਚੀਆਂ ਸਬੰਧੀ ਵੱਖ-ਵੱਖ ਪਿੰਡਾਂ ਚੱਲ ਰਹੇ ਕੰਮ ਦੀ ਕੀਤੀ ਸਮੀਖਿਆ

ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਨੇ ਵੋਟਰ ਸੂਚੀਆਂ ਸਬੰਧੀ ਵੱਖ-ਵੱਖ ਪਿੰਡਾਂ ਚੱਲ ਰਹੇ ਕੰਮ ਦੀ ਕੀਤੀ ਸਮੀਖਿਆ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

9 ਨਵੰਬਰ : ਅੱਜ ਸਬ ਤਹਿਸੀਲ ਗੜ੍ਹਦੀਵਾਲਾ ਅਧੀਨ ਪੈਂਦੇ ਪਿੰਡਾਂ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਫਾਰਮ ਪ੍ਰਾਪਤ ਕਰਨ ਲਈ ਪੋਲਿੰਗ ਬੂਥ ਪਿੰਡ ਗਾਲੋਵਾਲ, ਬਾਹਗਾ, ਗੋਦਪੁਰ ਆਦਿ ਪਿੰਡਾਂ ਤੇ ਕੰਮ ਕਰਦੇ ਕਰਮਚਾਰੀਆਂ ਦੀ ਮੌਕੇ ਤੇ ਚੱਲ ਰਹੇ ਕੰਮ ਦੀ ਸਮੀਖਿਆ ਲਵਦੀਪ ਸਿੰਘ ਧੂਤ ਨਾਇਬ ਤਹਿਸੀਲਦਾਰ ਗੜਦੀਵਾਲਾ ਵਲੋਂ ਕੀਤੀ ਗਈ।ਮੌਕੇ ਤੇ ਹਾਜਰੀਨ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਮਿਤੀ 15.11.2023 ਤੱਕ ਵੋਟਾਂ ਬਣਾਉਣ ਲਈ ਵੱਧ ਤੋ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਵੋਟਾਂ ਬਣਾਉਣ ਵਿੱਚ ਕਿਸੇ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਸਬੰਧੀ ਲਵਦੀਪ ਸਿੰਘ ਧੂਤ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਲੋਂ ਆਮ ਪਬਲਿਕ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ ਕਿ ਸਬ ਤਹਿਸੀਲ ਗੜ੍ਹਦੀਵਾਲਾ ਅਧੀਨ ਪੈਂਦੇ ਪਿੰਡਾਂ ਵਿੱਚ ਜੇਕਰ ਕਿਸੇ ਵਿਅਕਤੀ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਜਰੂਰੀ ਜਾਣਕਾਰੀ ਜਾਂ ਦਿੱਕਤ ਪੇਸ਼ ਆਉਦੀ ਹੈ ਤਾਂ ਉਹ ਵਿਅਕਤੀ ਉਹਨਾਂ ਦੇ ਮੋਬਾਇਲ ਨੰਬਰ (97808-79179) ਤੇ ਸਪੰਰਕ ਕਰ ਸਕਦਾ ਹੈ।ਇਸ ਸਮੇਂ ਸ੍ਰੀ ਗੁਰਪ੍ਰੀਤ ਸਿੰਘ ਕਾਨੂੰਗੋ ਹਲਕਾ ਅੰਬਾਲਾ ਜੱਟਾਂ ਅਤੇ ਪਿੰਡ ਦੇ ਮੋਹਰਤਵਾਰ ਵਿਅਕਤੀ ਹਾਜ਼ਰ ਹੋਵੇ।