Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲਾ ਏਜੰਟ ਪੁਲਿਸ ਨੇ ਕੀਤਾ ਗ੍ਰਿਫਤਾਰ

ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲਾ ਏਜੰਟ ਪੁਲਿਸ ਨੇ ਕੀਤਾ ਗ੍ਰਿਫਤਾਰ

ਫਗਵਾੜਾ 18 ਸਤੰਬਰ (ਲਾਲੀ )

-ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੀ ਸਬ ਡਵੀਜਨ ਫਗਵਾੜਾ ਪੁਲਿਸ ਟੀਮ ਵੱਲੋਂ ਵਿਦੇਸ਼ ਭੇਜਣ ਦੇ ਨਾਮ ‘ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ l ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀਮਤੀ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਨੇ ਦੱਸਿਆ ਕਿ ਉਹਨਾਂ ਦੀ ਸੁਪਰਵੀਜਨ ਹੇਠ ਜਸਪ੍ਰੀਤ ਸਿੰਘ ਉੱਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਨਿਗਰਾਨੀ ਹੇਠ ਇੰਸਪੈਕਟਰ ਜਤਿੰਦਰ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਫਗਵਾੜਾ ਦੀ ਪੁਲਿਸ ਟੀਮ ਦੇ ਇੰਚਾਰਜ ਨੂੰ ਸੂਚਨਾ ਮਿਲੀ ਕਿ ਡਰੀਮ ਵੀਜਾ ਓਵਰਸੀਜ ਸਿਟੀ ਸੈਂਟਰ ਮਾਰਕੀਟ ਜੀ.ਟੀ. ਰੋਡ ਫਗਵਾੜਾ ਦੇ ਮਾਲਕ ਅਨਿਕੇਤ ਆਨੰਦ ਉਰਫ ਅੰਕੁਸ਼ ਪੁੱਤਰ ਰਾਜੇਸ਼ ਕੁਮਾਰ ਵਾਸੀ ਮਕਾਨ ਨੰਬਰ 1762 ਹਿੱਲ ਟਾਪ ਕਲੋਨੀ ਭਾਮੀਆ ਖੁਰਦ ਨੇੜੇ ਜਮਾਲਪੁਰ, ਲੁਧਿਅਣਾ ਸਮੇਤ ਆਪਣੇ ਸਾਥੀਆਂ ਰੈਬਿਨ ਉਰਫ ਦਿਲਪ੍ਰੀਤ ਅਤੇ ਜਗਵੀਰ ਸਿੰਘ ਨਾਲ ਮਿਲ ਕੇ ਭੋਲੇ ਭਾਲੇ ਲੋਕਾਂ ਨੂੰ ਧੋਖਾਧੜੀ ਨਾਲ ਵੀਜਾ ਲਗਵਾਉਣ ਦਾ ਝੂਠਾ ਲਾਲਚ ਦੇ ਕੇ ਠੱਗੀਆਂ ਮਾਰ ਰਹੇ ਹਨ, ਜਿਹਨਾ ਨੇ ਹੁਣ ਤੱਕ ਕਾਫੀ ਭੋਲੇ ਭਾਲੇ ਲੋਕਾਂ ਨਾਲ ਠੱਗੀਆਂ ਮਾਰੀਆਂ ਹਨ, ਜਿਸ ‘ਤੇ ਇਹਨਾਂ ਦੇ ਖਿਲਾਫ ਮੁਕੱਦਮਾ ਨੰਬਰ 204 ਮਿਤੀ 13-09-2024 भ/प 318 (4), 60 BNS (420,120- ਭ: ਦ) ਥਾਣਾ ਸਿਟੀ ਫਗਵਾੜਾ ਜ਼ਿਲ੍ਹਾ ਕਪੂਰਥਲਾ ਦਰਜ ਰਜਿਸਟਰ ਉਪਰੰਤ ਰੇਡ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਜੋ ਦੋਸ਼ੀ ਅਨੀਕੇਤ ਆਨੰਦ ਉਰਫ ਅੰਕੁਸ ਪੁੱਤਰ ਰਾਜੇਸ ਕੁਮਾਰ ਵਾਸੀ ਮਕਾਨ ਨੰ: 1762 ਹਿਲ ਟਾਪ ਕਲੋਨੀ ਭਾਮੀਆ ਖੁਰਦ ਨੇੜੇ ਜਮਾਲਪੁਰ ( ਥਾਣਾ ਜਮਾਲਪੁਰ) ਲੁਧਿਆਣਾ ਨੂੰ ਮਿਤੀ 15-09-2024 ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਕਿ ਇਸ ਟਰੈਵਲ ਏਜੰਟੀ ਦਾ ਦਫਤਰ ਖੋਲਣ ਸਬੰਧੀ ਕੋਈ ਵੀ ਸਰਟੀਫਿਕੇਟ ਪੇਸ਼ ਨਹੀਂ ਕਰ ਸਕਿਆ ਸੀ, ਜਿਸ ‘ਤੇ ਮੁਕੱਦਮਾ ਹਜਾ ਵਿੱਚ ਜੁਰਮ 13 ਦੀ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਦਾ ਵਾਧਾ ਕੀਤਾ ਗਿਆ ਹੈ l