Prime Punjab Times

Latest news
*300 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ*  ਗਿੱਧੇ ਦੇ ਰੰਗਾਂ ਨਾਲ ਰੋਸ਼ਨ ਹੋਇਆ KMS ਕਾਲਜ ਦਸੂਹਾ  *NPS ਕਰਮਚਾਰੀ 2 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣ ਦੋਰਾਨ ਕਰਨਗੇ ਝੰਡਾ ਮਾਰਚ : ਆਗੂ ਜਸਬੀਰ ਤਲਵਾੜਾ, ਪ੍ਰਿੰਸ ਪਲਿਆਲ* ਪੁਲਿਸ ਵੱਲੋਂ ਆਨਲਾਈਨ ਠੱਗੀ ਦੇ ਮਾਮਲਿਆਂ ਵਿੱਚ ਵੱਡੀ ਸਫਲਤਾ — ਪੀੜਤਾਂ ਨੂੰ ਵਾਪਸ ਕਰਵਾਏ 14 ਲੱਖ 34 ਹਜ਼ਾਰ ਰੁਪਏ : DS... ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ  ਦਿਵਸ ਸਮਾਗਮ ’ਚ ਸ਼ਾਮਿਲ ਹੋਣ ਦਾ ਦਿੱਤਾ... ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਧਾਰਮਿਕ ਪ੍ਰੀਖਿਆ 'ਚੋਂ ਸਟੇਟ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ  KMS ਕਾਲਜ ਵਿਖੇ ਲੇਖ ਲਿੱਖਣ ਅਤੇ ਪੋਸਟਰ ਬਣਾਉਣ ਦੀਆਂ ਪ੍ਰਤੀਯੋਗਿਤਾਵਾਂ ਕਰਵਾਈਆਂ ਗਈਆਂ     ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ 'ਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ,ਪਿਸਤੌਲ ਬਰਾਮਦ ਬਲਾਕ ਪੱਧਰੀ ਖੇਡਾਂ 'ਚ ਵਿਦਿਆਰਥੀਆਂ ਦਾ ਓਵਰ ਆਲ ਟਰਾਫੀ ਤੇ ਕਬਜ਼ਾ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ 'ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ - SSP ਸੰਦੀਪ ਕੁਮਾਰ ਮਲਿਕ

Home

ADVERTISEMENT
You are currently viewing ਨਾਮਵਰ ਕਮਲਜੀਤ ਖੇਡਾਂ-2023 ਅਮਿੱਟ ਯਾਦਾਂ ਬਿਖੇਰਦੀਆਂ ਸਫਲਤਾਪੂਰਵਕ ਸੰਪੰਨ

ਨਾਮਵਰ ਕਮਲਜੀਤ ਖੇਡਾਂ-2023 ਅਮਿੱਟ ਯਾਦਾਂ ਬਿਖੇਰਦੀਆਂ ਸਫਲਤਾਪੂਰਵਕ ਸੰਪੰਨ

ਬਟਾਲਾ, 23 ਨਵੰਬਰ ( ਅਵਿਨਾਸ਼ ਸ਼ਰਮਾ )

ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਅਚਾਰ ਕੀਤਾ ਪ੍ਰਫੁੱਲਿਤ- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਸੂਬਾ ਸਰਕਾਰ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਚਨਬੱਧ-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਵਿਧਾਇਕ ਸ਼ੈਰੀ ਕਲਸੀ ਨੇ ਪ੍ਮੁੱਖ ਸਖਸੀਅਤਾਂ, ਸਮਾਜ ਸੇਵੀ ਸੰਸਥਾਵਾਂ, ਦਾਨੀ ਸੱਜਣਾਂ, ਸਮਾਜਿਕ ਤੇ ਧਾਰਮਿਕ ਸਖਸ਼ੀਅਤਾਂ, ਖਿਡਾਰੀਆਂ ਤੇ ਮੀਡੀਆ ਸਾਥੀਆਂ ਦਾ ਕੀਤਾ ਧੰਨਵਾਦ

: ਪਿੰਡ ਕੋਟਲਾ ਸ਼ਾਹੀਆਂ ਵਿਖੇ 20 ਨਵੰਬਰ ਨੂੰ ਸ਼ੁਰੂ ਹੋਈਆਂ 30ਵੀਆਂ ਕਮਲਜੀਤ ਖੇਡਾਂ-2023 ਅਮਿੱਟ ਯਾਦਾਂ ਬਿਖੇਰਦੀਆਂ, ਮੁੜ ਮਿਲਣ ਦੇ ਵਾਅਦੇ ਨਾਲ ਅੱਜ 23 ਨਵੰਬਰ ਨੂੰ ਸਫਲਤਾਪੂਰਵਕ ਸੰਪੰਨ ਹੋਈਆਂ। ਸਮਾਪਤੀ ਸਮਾਰੋਹ ਵਿੱਚ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਝੇ ਦੀਆਂ ਨਾਮਵਰ ਕਮਲਜੀਤ ਖੇਡਾਂ ਦੇ ਚੋਥੇ ਤੇ ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਏਸ਼ੀਅਨ ਗੇਮਜ਼ ਦੇ ਮੈਡਲਿਸਟ 12 ਖਿਡਾਰੀਆਂ ਦਾ ਸਨਮਾਨ ਕੀਤਾ ਗਿਆ, ਲੱਖ ਰੁਪਏ ਦੇ ਨਗਦ ਇਨਾਮ ਅਤੇ ਜੇਤੂ ਖਿਡਾਰੀਆਂ ਨੂੰ ਮੋਟਰਸਾਈਕਲ ਇਨਾਮ ਵਿੱਚ ਵੰਡੇ।
ਇਸ ਮੌਕੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ, ਉੱਘੇ ਕਵੀ ਅਤੇ ਲੇਖਕ ਗੁਰਭਜਨ ਸਿੰਘ ਗਿੱਲ,ਐਸਐਸਪੀ ਗੁਰਦਾਸਪੁਰ ਹਰੀਸ਼ ਦਾਯਮਾ, ਮੈਡਮ ਅਸ਼ਵਨੀ ਗੋਟਿਆਲ ਐਸ ਐਸ ਪੀ ਬਟਾਲਾ, ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ,
ਸੁਰਜੀਤ ਸਪੋਰਟਸ ਐਸ਼ੋਸ਼ੀਏਸ਼ਨ ਰਜਿ. ਬਟਾਲਾ ਦੇ ਪ੍ਰਧਾਨ ਪਿ੍ਰਥੀਪਾਲ ਸਿੰਘ ਬਟਾਲਾ ਮੋਜੂਦ ਸਨ।
ਸੁਰਜੀਤ ਕਮਲਜੀਤ ਖੇਡ ਕੰਪਲੈਕਸ ਕੋਟਲਾ ਸ਼ਾਹੀਆਂ ਵਿਖੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਉਹ ਏਸ਼ੀਅਨ ਗੇਮਜ਼ ਦੇ ਮੈਡਲਿਸਟ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਮਾਣ ਮਹਿਸੂਸ ਕਰ ਰਹੇ ਹਨ, ਜਿਨ੍ਹਾਂ ਨੇ ਪੰਜਾਬ ਦਾ ਨਾਅ ਦੇਸ਼-ਵਿਦੇਸ਼ ਦੀ ਧਰਤੀ ਵਿੱਚ ਉੱਚਾ ਕੀਤਾ।
ਉਨ੍ਹਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਸਫਲ ਉਪਰਾਲੇ ਕੀਤੇ ਗਏ ਹਨ ਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕਰਨ ਦੇ ਮੰਤਵ ‘ ਖੇਡਾਂ ਵਤਨ ਪੰਜਾਬ ਦੀਆਂ ’ ਕਰਵਾਈਆਂ ਗਈਆਂ ਸਨ, ਜਿਸ ਵਿੱਚ ਜੇਤੂ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਵੰਡੇ ਗਏ।ਉਨਾਂ ਖੇਡਾਂ ਦੇ ਮੁੱਖ ਪਰਬੰਧਕ ਅਤੇ ਵਿਧਾਇਕ ਸ਼ੈਰੀ ਕਲਸੀ ਅਤੇ ਸੁਰਜੀਤ ਸਪੋਰਟਸ ਐਸ਼ੋਸ਼ੀਏਸ਼ਨ ਰਜਿ. ਬਟਾਲਾ ਵਲੋਂ ਕਰਵਾਈਆਂ ਜਾਂਦੀਆਂ ਕਮਲਜੀਤ ਖੇਡਾਂ ਦੀ ਭਰਵੀਂ ਸਰਾਹਨਾ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਨੇ ਖੇਡ ਕਮੇਟੀ ਨੂੰ 11 ਲੱਖ ਰੁਪਏ (ਇਸ ਵਿੱਚੋਂ ਇੱਕ ਲੱਖ ਰੁਪਏ ਖਿਡਾਰਣ ਮੰਜੂ ਰਾਣੀ ਨੂੰ ) ਦੇਣ ਦਾ ਐਲਾਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਇਕ ਸ਼ੈਰੀ ਕਲਸੀ ਅਤੇ ਸੁਰਜੀਤ ਸਪੋਰਟਸ ਐਸੋਸੀਏਸ਼ਨ ਦਾ ਨਿਰੰਤਰ ਕਮਲਜੀਤ ਖੇਡਾਂ ਕਰਵਾਉਣ ਦੀ ਵਧਾਈ ਦਿੱਤੀ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਦੇ ਮੰਤਵ ਨਾਲ ਖੇਡਾਂ ਨੂੰ ਪਰਫੁੱਲਤ ਕੀਤਾ ਜਾ ਰਿਹਾ ਹੈ ਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਦ੍ਰਿੜ ਸੰਕਲਪ ਹੈ। ਉਨ੍ਹਾਂ ਅੱਗੇ ਕਿਹਾ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਤਰੱਕੀ ਵੱਲ ਲਿਜਾਉਣ ਲਈ ਸਿੱਖਿਆ, ਸਿਹਤ, ਖੇਡਾਂ ਸਮੇਤ ਵੱਖ ਵੱਖ ਖੇਤਰਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ।
ਇਸ ਮੌਕੇ ਉਨ੍ਹਾਂ ਨੇ ਖੇਡ ਕਮੇਟੀ ਨੂੰ 5 ਲੱਖ ਰੁਪਏ (ਇੱਕ ਲੱਖ ਰੁਪਏ ਖਿਡਾਰਣ ਮੰਜੂ ਰਾਣੀ ਨੂੰ) ਦੇਣ ਦਾ ਐਲਾਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂਅਤੇ ਪ੍ਰਮੁੱਖ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮਲਜੀਤ ਖੇਡਾਂ-2023 ਵਿੱਚ ਵੱਖ-ਵੱਖ ਰਾਜਾਂ ਦੇ ਨਾਮਵਰ ਖਿਡਾਰੀਆਂ ਨੇ ਸ਼ਿਰਕਤ ਕੀਤੀ ਤੇ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਹਿੱਸਾ ਲਿਆ। ਉਨਾਂ ਕਮਲਜੀਤ ਖੇਡਾਂ ਦੀ ਸਮੁੱਚੀ ਪ੍ਰਬੰਧਕ ਟੀਮ, ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਸਮੂਹ ਹਲਕਾ ਵਾਸੀਆਂ, ਸਮਾਜ ਸੇਵੀ ਸੰਸਥਾਵਾਂ, ਦਾਨੀ ਸੱਜਣਾਂ,ਸਮਾਜਿਕ ਤੇ ਧਾਰਮਿਕ ਸਖਸ਼ੀਅਤਾਂ, ਖਿਡਾਰੀਆਂ ਤੇ ਮੀਡੀਆ ਸਾਥੀਆਂ ਆਦਿ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਕਮਲਜੀਤ ਖੇਡਾਂ ਸਫਲਤਾਪੂਰਵਕ ਸੰਪੰਨ ਹੋਈਆਂ।
ਇਸ ਮੌਕੇ ਨਾਮਵਰ ਕਵੀ ਤੇ ਲੇਖਕ ਗੁਰਭਜਨ ਸਿੰਘ ਗਿੱਲ ਵਲੋਂ ਸੰਬੋਧਨ ਕਰਦਿਆਂ ਸੁਰਜੀਤ ਸਪਰੋਟਸ ਐਸੋਸੀਏਸ਼ਨ ਦੀ ਸਮੁੱਚੀ ਟੀਮ ਵਲੋਂ ਲਗਾਤਾਰ ਕਮਲਜੀਤ ਖੇਡਾਂ ਕਰਵਾਉਣ ਤੇ ਮੁਬਾਰਕਬਾਦ ਦਿੱਤੀ।
ਇਸ ਮੌਕੇ ਸੁਰਜੀਤ ਸਪੋਰਟਸ ਐਸ਼ੋਸ਼ੀਏਸ਼ਨ ਰਜਿ. ਬਟਾਲਾ ਦੇ ਪ੍ਰਧਾਨ ਪਿ੍ਰਥੀਪਾਲ ਸਿੰਘ ਬਟਾਲਾ ਨੇ ਮੁੱਖ ਮਹਿਮਾਨ ਸਮੇਤ ਸਮੂਹ ਪ੍ਰਮੁੱਖ ਹਸਤੀਆਂ, ਸਿਵਲ ਤੇ ਪੁਲਿਸ ਪ੍ਰਸ਼ਾਸਨ, ਖਿਡਾਰੀਆਂ, ਸਮੁੱਚੀ ਪ੍ਰਬੰਧਕੀ ਟੀਮ, ਸਮਾਜ ਸੇਵੀਆਂ ਤੇ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ ਕਿ ਸਾਰਿਆਂ ਦੀ ਸਹਿਯੋਗ ਤੇ ਯਤਨਾਂ ਨਾਲ ਕਮਲਜੀਤ ਖੇਡਾਂ-2023 ਸਫਲਤਾਪੂਰਵਕ ਨੇਪਰੇ ਚੜ੍ਹੀਆਂ ਹਨ। ਉਨਾਂ ਦੱਸਿਆ ਕਿ ਵਿਸ਼ਵ ਹਾਕੀ ਦੇ ਮਹਾਨ ਖਿਡਾਰੀ ਓਲੰਪੀਅਨ ਸੁਰਜੀਤ ਸਿੰਘ ਦੀ ਯਾਦ ਵਿੱਚ ਬਣੀ ਸੁਰਜੀਤ ਸਪਰੋਟਸ ਐਸ਼ੋ. ਵਲੋਂ ਕੋਟਲਾ ਸ਼ਾਹੀਆਂ ਵਿਖੇ ਆਪਣੇ ਵਿਛੜੇ ਕੋਮੀ ਪੱਧਰ ਤੇ ਅਥਲੀਟ ਕਮਲਜੀਤ ਸਿੰਘ ਦੀ ਯਾਦ ਵਿੱਚ ਪਿਛਲੇ 30 ਸਾਲਾਂ ਤੋਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਨਾਂ ਖੇਡਾਂ ਦੀ ਖਾਸੀਅਤ ਹੈ ਕਿ ਇਹ ਉਲੰਪਿਕ ਚਾਰਟਰ ਦੀਆਂ ਖੇਡਾਂ ਹਨ। ਇਸ ਵਾਰ ਕਮਲਜੀਤ ਖੇਡਾਂ, ਉੱਘੇ ਲੋਕ ਗਾਇਕ ਮਰਹੂਮ ਸੁਰਿੰਦਰ ਛਿੰਦਾ ਨੂੰ ਸਮਰਪਿਤ ਕੀਤੀਆਂ ਗਈਆਂ ਸਨ।
ਇਸ ਤੋਂ ਪਹਿਲਾਂ ਕੋਟਲਾ ਸ਼ਾਹੀਆਂ ਦੇ ਖੇਡ ਸਟੇਡੀਅਮ ਵਿੱਚ ਪਹੁੰਚਣ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਗੁਰਦਾਸਪੁਰ ਦੀ ਧਰਤੀ ਤੇ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਆਉਣ ਤੇ ਪੁਲਿਸ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ ਕੇ ਸੁਰਜੀਤ ਸਪੋਰਟਸ ਐਸੋਸੀਏਸ਼ਨ ਵਲੋਂ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ।
ਇਸ ਮੌਕੇ ਖੇਡਾਂ ਦਾ ਸੋਵੀਨਾਰ ਜਾਰੀ ਕੀਤਾ ਗਿਆ ਤੇ ਕੈਬਨਿਟ ਮੰਤਰੀਆਂ ਸਮੇਤ ਪ੍ਰਮੁੱਖ ਹਸਤੀਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਪਿ੍ਰੰਸੀਪਲ ਵਰਿਆਮ ਸਿੰਘ ਗਿੱਲ ਅੰਮ੍ਰਿਤਸਰ, ਸਲਵਿੰਦਰ ਸਿੰਘ ਦੁਬਈ, ਸਾਬਕਾ ਆਈ ਜੀ ਗੁਰਪ੍ਰੀਤ ਸਿੰਘ ਤੂਰ, ਰਛਪਾਲ ਸਿੰਘ ਹੇਅਰ, ਗੁਰਬਖਸ਼ ਸਿੰਘ ਕੋਚ, ਜਸਵੰਤ ਸਿੰਘ ਜੱਸਾ, ਜੀਈ, ਬਲਜੀਤ ਸਿੰਘ, ਸਿੰਘ ਫਾਊਡੇਸ਼ਨ, ਇੰਮੀਗਰੇਸ਼ਨ ਗੁਰਦਾਸਪੁਰ, ਤਰੁਨ ਕਲਸੀ, ਨਿਸ਼ਾਨ ਸਿੰਘ ਰੰਧਾਵਾ, ਵਰੁਣ ਖੋਸਲਾ, ਕਸ਼ਮੀਰ ਸਿੰਘ, ਸੁਖਦੇਵ ਸਿੰਘ ਰੰਧਾਵਾ,ਦਵਿੰਦਰ ਸਿੰਘ ਕਾਲਾ ਨੰਗਲ, ਇੰਜੀ. ਜਗਦੀਸ਼ ਸਿੰਘ ਬਾਜਵਾ, ਰਣਜੀਤ ਸਿੰਘ ਠੇਕੇਦਾਰ, ਰਵਿੰਦਰਪਾਲ ਸਿੰਘ ਡੀ ਐਸਪੀ, ਨਿਰਮਲ ਸਿੰਘ ਨਾਇਬ ਤਹਿਸੀਲਦਾਰ, ਸਰਵਣਜੀਤ ਸਿੰਘ ਡੀਐਸਪੀ, ਕਿਰਪਾਲ ਸਿੰਘ ਢਿੱਲੋਂ ਮੁੱਖ ਖੇਤੀਬਾੜੀ ਅਫਸਰ, ਡਾ ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਡਾ ਕੁਲਵੰਤ ਸਿੰਘ ਸੋਹਲ, ਬਲਜੀਤ ਸਿੰਘ ਕਾਲਾਨੰਗਲ , ਤੇਜਪਰਤਾਪ ਸਿੰਘ ਰੰਧਾਵਾ, ਸੁਰਜੀਤ ਸਿੰਘ, ਨਵਦੀਪ ਸਿੰਘ ਗਿੱਲ, ਜਸਵਿੰਦਰ ਸਿੰਘ ਬਾਵਾ, ਪਿ੍ਰੰਸੀਪਲ ਮੁਸ਼ਤਾਕ ਗਿੱਲ, ਸੰਜੀਵ ਗੁਪਤਾ ਠੇਕੇਦਾਰ , ਕਰਮਪਾਲ ਸਿੰਘ ਢਿੱਲੋਂ, ਪ੍ਰੰਸੀਪਲ ਕੁਲਤਾਜ ਸਿੰਘ ਮਿਲੇਨੀਅਮ ਸਕੂਲ ਬਟਾਲਾ, ਸੁਖਦੇਵ ਸਿੰਘ ਬਾਊ ਔਲਖ, ਗੁਰਦੇਵ ਸਿੰਘ, ਰਾਜਵਿੰਦਰ ਸਿੰਘ, ਮਨਜੀਤ ਸਿੰਘ ਭੁੱਲਰ, ਦਵਿੰਦਰ ਸਿੰਘ ਕਾਲਾਨੰਗਲ, ਸਿਮਰਨਜੀਤ ਸਿੰਘ ਰੰਧਾਵਾ, ਜਸਵੰਤ ਸਿੰਘ ਢਿੱਲੋਂ, ਬਲਰਾਜ ਸਿੰਘ ਵਾਲੀਵਾਲ ਕੋਚਿੰਗ, ਖੁਸ਼ਕਰਨ ਸਿੰਘ, ਸਕੱਤਰ ਐਸੋਸੀਏਸ਼ਨ, ਸਿਮਰਨਜੀਤ ਸਿੰਘ ਰੰਧਾਵਾ, ਕੁਲਬੀਰ ਸਿੰਘ ਜੀਈ, ਪ੍ਰੋਫੈਸਰ ਬਲਬੀਰ ਸਿੰਘ ਕੋਲਾ, ਪ੍ਰੋਫੈਸਰ ਦਲਜੀਤ ਸਿੰਘ, ਹਜੂਰ ਸਿੰਘ , ਮਨਦੀਪ ਸਿੰਘ ਗਿੱਲ ਜਿਲਾ ਯੂਥ ਪਰਧਾਨ, ਬੰਟੀ ਟਰੈਂਡਜ, ਕੁਲਬੀਰ ਸਿੰਘ, ਦਿਲਬਾਗ ਸਿੰਘ,ਬਲਕਾਰ ਸਿੰਘ, ਸਰਮੁੱਖ ਸਿੰਘ, ਨਿਰਾਦੀ ਸਿੰਘ,ਮਨੋਹਰ ਸਿੰਘਮਲਕੀਤ ਸਿੰਘ, ਨਿੱਕੂ ਹੰਸਪਾਲ, ਮਾਣਿਕ ਮਹਿਤਾ ਤੇ ਰੋਬਿਨ ਸਿੰਘ ਆਦਿ ਹਾਜਰ ਸਨ।

error: copy content is like crime its probhihated