Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ 13 ਅਪ੍ਰੈਲ (ਚੌਧਰੀ) 

: 72 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਗੜਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਨੇ ਦੱਸਿਆ ਕਿ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਮੁਕਦਮਾ ਏ.ਐਸ.ਆਈ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਨਾਲ ਗਸ਼ਤ ਬਾ ਚੈਕਿੰਗ ਸ਼ੱਕੀ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਥਾਣਾ ਗੜਦੀਵਾਲਾ ਜੋ ਪਿੰਡ ਗੋਂਦਪੁਰ,ਸਰਹਾਲਾ, ਬਾਹਗਾ, ਦਾਰਾਪੁਰ ਆਦਿ ਵੱਲ ਨੂੰ ਜਾ ਰਹੇ ਸੀ ਜਦੋ ਪੁਲਿਸ ਪਾਰਟੀ ਗਸ਼ਤ ਕਰਦੀ ਪਿੰਡ ਗੋਂਦਪੁਰ ਤੋ ਥੋੜਾ ਅੱਗੇ ਪਿੰਡ ਗੋਂਦਪੁਰ ਦੀ ਗਰਾਉਂਡ ਪਾਸ ਪੁੱਜੇ ਤਾਂ ਗਰਾਉਂਡ ਦੇ ਨਾਲ ਜਾਂਦੇ ਕੱਚੇ ਰਸਤੇ ਸਮਸ਼ਾਨਘਾਟ ਦੀ ਤਰਫੋ ਦੱਖਣ ਵਾਲੇ ਪਾਸੇ ਕੱਚੇ ਰਸਤੇ ਤੇ ਇੱਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਿਸ ਨੇ ਆਪਣੀ ਪਹਿਨੀ ਪੈਂਟ ਦੀ ਖੱਬੀ ਜੇਬ ਵਿਚੋਂ ਵਜਨਦਾਰ ਮੋਮੀ ਲਿਫਾਫਾ ਨੂੰ ਘਾਹ ਵਿੱਚ ਸੁੱਟ ਕੇ ਪਿੱਛੇ ਨੂੰ ਕਾਹਲੀ ਕਾਹਲੀ ਤੁਰ ਪਿਆ। ਜਿਸ ਨੂੰ ਮਨ ਏ.ਐਸ.ਆਈ ਨੇ ਸੱਕ ਦੀ ਬਿਨਾਹ ਤੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਰਾਜਿੰਦਰ ਸਿੰਘ ਉਰਫ ਰਾਜਾ ਪੁੱਤਰ ਪ੍ਰਿਥੀਪਾਲ ਸਿੰਘ ਵਾਸੀ ਫਤਿਹਪੁਰ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ ।ਜਿਸ ਦੇ ਵੱਲੋ ਜਮੀਨ ਪਰ ਸੁੱਟੇ ਵਜਨਦਾਰ ਮੋਮੀ ਲਿਫਾਫਾ ਦੀ ਤਲਾਸੀ ਕਰਨ 72 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੇ ਉਕਤ ਦੋਸ਼ੀ ਨੂੰ ਕਾਬੂ ਕਰਕੇ ਮੁਕੱਦਮਾ ਨੰਬਰ 35 ਮਿਤੀ 12-04-2026 ਅਧ 22-61-85 NDPS Act ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ।