Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਨਸ਼ਿਆਂ ਦੇ ਖਿਲਾਫ ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ‘ਚ 42 ਟੀਮਾਂ ਨੇ ਲਿਆ ਭਾਗ

ਨਸ਼ਿਆਂ ਦੇ ਖਿਲਾਫ ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ‘ਚ 42 ਟੀਮਾਂ ਨੇ ਲਿਆ ਭਾਗ

ਹੁਸ਼ਿਆਰਪੁਰ, 29 ਜੂਨ (PPT NEWS 

ਡਿਪਟੀ ਸਪੀਕਰ  ਜੈ ਕ੍ਰਿਸ਼ਨ ਰੌੜੀ ਨੇ ਵੰਡੇ ਇਨਾਮ

ਫੁੱਟਬਾਲ, ਬਾਸਕਟਬਾਲ, ਬਾਲੀਬਾਲ ਅਤੇ ਕਬੱਡੀ ਦੀਆ 42 ਟੀਮਾਂ ਵਿੱਚ 500 ਖਿਡਾਰੀਆਂ ਨੇ ਲਿਆ ਭਾਗ

: ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਗੌਰਵ ਯਾਦਵ, ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਐਸ.ਟੀ.ਐਫ.ਪੰਜਾਬ, ਚੰਡੀਗੜ੍ਹ ਕੁਲਦੀਪ ਸਿੰਘ ਅਤੇ  ਡਿਪਟੀ ਇੰਸਪੈਕਰ ਜਨਰਲ ਪੁਲਿਸ, ਜਲੰਧਰ ਰੇਂਜ਼ ਹਰਮਨਬੀਰ ਸਿੰਘ, ਦੇ ਦਿਸ਼ਾ ਨਿਰਦੇਸ਼ਾ ‘ਤੇ ਪੰਜਾਬ ਰਾਜ ਵਿੱਚ ਨਸ਼ਿਆਂ ਦੇ ਖਿਲਾਫ ਜਾਗਰੂਕ ਮੁਹਿੰਮਅਤੇ ਜਵਾਨਾਂ ਤੇ ਬੱਚਿਆ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਸੀਨੀਅਰਕਪਤਾਨਪੁਲਿਸ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵੱਲੋਂ 24 ਤੋਂ 26 ਜੂਨ ਤੱਕ ਥਾਣਾ ਪੱਧਰ , 26 ਜੂਨ ਤੋਂ 27ਤੱਕ ਸਬ ਡਵੀਜਨ ਪੱਧਰਤੇ ਅਤੇ 28 ਤੋਂ 29 ਜੂਨ 2024 ਤੱਕ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰ ‘ਤੇ ਫੁੱਟਬਾਲ, ਬਾਲੀਬਾਲ, ਬਾਸਕਟਬਾਲ ਅਤੇ ਕਬੱਡੀ ਦੇ ਫਾਇਨਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਫਾਇਨਲ ਮੁਕਾਬਲਿਆ ਵਿੱਚ ਕੁੱਲ 42 ਟੀਮਾ ਦੇ 500 ਕਰੀਬ ਖਿਡਾਰੀਆਂ ਨੇ ਹਿੱਸਾ ਲਿਆ।ਇੱਥੇ ਇਹ ਗੱਲ ਜਿਕਰਯੋਗ ਹੈ ਕਿ ਇਸ ਤੋਂ ਇਲਾਵਾ ਇਸ 6 ਦਿਵਸੀਏ ਟੂਰਨਾਮੈਂਟ ਵਿੱਚ ਥਾਣਾ, ਸਬ-ਡਵੀਜਨ ਅਤੇ ਜਿਲ੍ਹਾ ਪੱਧਰ ‘ਤੇ ਕੁੱਲ 100 ਟੀਮਾਂ ਵਿੱਚ 1000 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।

ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਜੇਤੂ ਖਿਡਾਰੀਆਂ ਨੂੰ ਇਨਾਮਾ ਦੀ ਵੰਡ ਕੀਤੀ ਅਤੇ ਖਿਡਾਰੀਆ ਨੂੰ ਭਵਿੱਖ ਵਿੱਚ ਵੀ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।ਇਨ੍ਹਾਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਜੋ ਟੀਮਾਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹੀਆਂ। ਉਨ੍ਹਾਂ ਟੀਮਾਂ ਜੇਤੂ ਟੀਮਾਂ ਨੂੰ ਪਹਿਲਾਂਇਨਾਮ 11000 ਰੁਪਏ, ਦੂਜਾ ਇਨਾਮ 5100 ਰੁਪਏ ਅਤੇ ਤੀਜਾ ਇਨਾਮ 2100 ਰੁਪਏ ਅਤੇ ਮੂਮੈਂਟੋ ਦਿੱਤੇ ਗਏ ਹਨ।ਇਸ ਤੋਂ ਇਲਾਵਾ ਹੋਰ ਭਾਗ ਲੈਣ ਵਾਲੀਆ ਟੀਮਾਨੂੰਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਫੁੱਟਬਾਲ, ਬਾਲੀਬਾਲ ਅਤੇ ਬਾਸਕਟਬਾਲ ਦੀ ਵੰਡ ਵੀ ਕੀਤੀ ਗਈ।

ਫੁੱਟਬਾਲ ਮੁਕਾਬਲੇ ਵਿੱਚ ਜੇਤੂ ਰਹੀਆਂ ਟੀਮਾਂ ਵਿਚ ਪਹਿਲੇ ਸਥਾਨ ‘ਤੇ ਪਿੰਡ ਬੱਡੋ ਥਾਣਾ ਗੜ੍ਹਸ਼ੰਕਰ, ਦੂਸਰਾ  ਸਥਾਨ ‘ਤੇ ਪਿੰਡ ਜਿਆਣ ਥਾਣਾ ਚੱਬੇਵਾਲ, ਤੀਸਰਾ ਸਥਾਨ ਮੇਹਟੀਆਣਾ ਥਾਣਾ ਮੇਹਟੀਆਣਾ ਨੇ ਪ੍ਰਾਪਤ ਕੀਤਾ। ਵਾਲੀਬਾਲ ਮੁਕਾਬਲੇ ਵਿੱਚ ਪਹਿਲਾਸਥਾਨ ਟਾਡਾ ਥਾਣਾ ਟਾਂਡਾ, ਦੂਸਰਾ ਮੁਕੇਰੀਆ ਥਾਣਾ ਮੁਕੇਰੀਆ ਅਤੇ ਤੀਸਰਾ ਬੁੱਲੋਵਾਲ ਥਾਣਾ ਬੁੱਲੋਵਾਲ ਨੇ ਪ੍ਰਾਪਤ ਕੀਤਾ। ਬਾਸਕਟਬਾਲ ਮੁਕਾਬਲੇਵਿੱਚ ਪਹਿਲੇ ਸਥਾਨ ‘ਤੇ ਟਾਂਡਾ ਥਾਣਾ ਟਾਂਡਾ, ਦੂਸਰਾ ਬੁੱਲੋਵਾਲ ਥਾਣਾ ਬੁੱਲੋਵਾਲ,ਤੀਸਰਾ    ਪੁਰਹੀਰਾ ਥਾਣਾ ਮਾਡਲ ਟਾਊਨ ਨੇ ਪ੍ਰਾਪਤ ਕੀਤਾ। ਕਬੱਡੀ ਮੁਕਾਬਲੇ ਵਿੱਚ ਪਹਿਲਾ ਸਥਾਨ ਪਿੰਡ ਹੈਬੋਵਾਲ ਥਾਣਾ ਗੜਸ਼ੰਕਰ ,ਦੂਸਰਾ ਪਿੰਡ ਬਾਗਪੁਰ ਥਾਣਾ ਹਰਿਆਣਾ ਅਤੇ ਤੀਸਰਾ ਸਥਾਨ  ਦੋਲਤਪੁਰ ਗਿੱਲਾ ਥਾਣਾ ਹਰਿਆਣਾ ਨੇ ਪ੍ਰਾਪਤ ਕੀਤਾ।

ਇਨ੍ਹਾਂ ਖੇਡਾਂ ਕਰਵਾਉਣ ਦਾ ਮਕਸਦ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਫੈਲਾਉਣਾ, ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਇਸ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖਿਲਾਫ ਆਰੰਭੀ ਗਈ ਇਸ ਲੜਾਈ ਵਿੱਚ ਆਮ ਲੋਕਾਂ ਦੀਭਾਗੀਦਾਰੀ ਨੂੰ ਵਧਾਉਣਾ ਹੈ। ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਰਜਿਸਟਰਡ ਅਤੇ ਨਾਨ-ਰਜਿਸਟਰਡ ਸਪੋਰਟਸ ਕਲੱਬ/ ਟੀਮਾਂ ਨੂੰ ਭਾਗ ਲੈਣ ਲਈ ਖੁੱਲਾ ਸੱਦਾ ਦਿੱਤਾ ਗਿਆ ਸੀ।ਇਸ ਮੁਹਿੰਮ ਤਹਿਤ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਆਪ ਦੇ ਆਸ ਪਾਸ ਕੋਈ ਵੀਵਿਅਕਤੀ/ਔਰਤ ਕਿਤੇ ਵੀ ਕਿਸੇ ਤਰ੍ਹਾਂ ਦਾ ਨਸ਼ਾਂ ਵੇਚਦਾ/ਵੇਚ ਦੀ ਹੈ ਤਾ ਉਸ ਦੀ ਸੂਚਨਾ ਮੋਬਾਇਲ ਨੰਬਰ 95016-60318 ‘ਤੇ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ।

error: copy content is like crime its probhihated