Prime Punjab Times

Latest news
ਸਤਵੀਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ 'ਚ ਜਿੱਤਿਆ ਸੋਨ ਤਗਮਾ, 10 ਹਜ਼ਾਰ ਰੁਪਏ ਦਾ ਨਕਦ ਇਨਾਮ ਕੀਤਾ ਪ੍ਰਾਪਤ  ਅਧਿਆਤਮਕ ਜਾਗ੍ਰਤੀ ਦੇ ਅਲੌਕਿਕ ਪ੍ਰਕਾਸ਼ ਵਿੱਚ 79ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੀ ਸ਼ਾਨਦਾਰ ਸ਼ੁਰੂਆਤ ਭਗਵਾਨ ਵਾਲੀਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ ਸ਼ੋਭਾ ਯਾਤਰਾ 24 ਨੂੰ, ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਛ... DAV ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਯਾਤਰਾ ਦਾ ਆਨੰਦ ਮਾਣਿਆ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਉਦਯੋਗਿਕ ਟੂਰ ਲਿਜਾਇਆ ਗਿਆ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗਾ 25,000 ਰੁਪਏ ਦਾ ਇਨਾਮ, ਰਾਹ-ਵੀਰ ਯੋਜਨਾ ਤਹਿਤ ਲੋਕਾਂ ਨੂੰ... 24 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਆਸ਼ਿਕਾ ਜੈਨ ਵੂਸ਼ੋ ਮੁਕਾਬਲੇ ਵਿੱਚ DAV ਪਬਲਿਕ ਸਕੂਲ ਦੇ ਤਿੰਨ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ 'ਚ ਜਿੱਤੇ ਕਾਂਸੇ ਮੈਡਲ  ਦੁਸ਼ਹਿਰੇ ’ਤੇ ਸਮਾਜ ਦੇ ਰਾਵਣ ਨੂੰ ਮਾਰਨ ਦਾ ਲਈਏ ਸੰਕਲਪ ਅਵਾਰਾ ਪਸ਼ੂ ਸਾਹਮਣੇ ਆਉਣ ਕਾਰਨ ਵਾਪਰਿਆ ਵੱਡਾ ਹਾਦਸਾ, ਮੋਟਰਸਾਈਕਲ ਸਵਾਰ ਨੌਜਵਾਨਾਂ ਚੋਂ ਇੱਕ ਦੀ ਮੌ+ਤ,ਦੂਜਾ ਗੰਭੀਰ ਜ਼+...
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ 8 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ.ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ, ਐੱਨ.ਐੱਸ.ਐੱਸ.ਅਤੇ ਐੱਨ.ਸੀ.ਸੀ. ਯੂਨਿਟ ਵੱਲੋਂ ਸਾਂਝੇ ਤੌਰ ‘ਤੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ। ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜੀਵਨ, ਖੇਡ ਪ੍ਰਾਪਤੀਆਂ ਅਤੇ ਭਾਰਤੀ ਖੇਡ ਜਗਤ ਵਿੱਚ ਉਨ੍ਹਾਂ ਦੇ ਅਮੁੱਲੇ ਯੋਗਦਾਨ ਨੂੰ ਯਾਦ ਕੀਤਾ ਗਿਆ। ਵਿਦਿਆਰਥੀਆਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਖੇਡਾਂ ਨਾਲ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ, ਸਹਿਯੋਗ ਅਤੇ ਟੀਮ ਭਾਵਨਾ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਐੱਨ.ਐੱਸ.ਐੱਸ. ਅਤੇ ਐੱਨ.ਸੀ.ਸੀ. ਦੀਆਂ ਗਤੀਵਿਧੀਆਂ ਵਿੱਚ ਵੀ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਤੰਦਰੁਸਤ ਅਤੇ ਮਜ਼ਬੂਤ ਰਾਸ਼ਟਰ ਦੀ ਨੀਂਹ ਹੁੰਦੇ ਹਨ।