Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਾਸ਼ਟਰੀ…..

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਾਸ਼ਟਰੀ…..

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ 

29 ਅਗਸਤ : ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ-ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਖੇਡ ਵਿਭਾਗ (ਪੰਜਾਬ) ਵਲੋਂ ਕਰਵਾਏ ਜਾ ਰਹੇ ਜੋਨਲ ਖੇਡ ਟੂਰਨਾਮੈਨਟ ਵਿੱਚ ਖਾਲਸਾ ਕਾਲਜੀਏਟ ਸਨਿੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲ ਦੀ ਵਾਲੀਬਾਲ ਟੀਮ (ਅੰਡਰ -19 ਲੜਕਿਆਂ) ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੇਡਲ ਪ੍ਰਾਪਤ ਕੀਤਾ, ਜਿਸ ਲਈ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਵਾਦ ਦਿੱਤੀ ਅਤੇ ਭਵਿੱਖ ਵਿੱਚ ਪੜ੍ਹਾਈ ਦੇ ਨਾਲ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।ਇਸ ਮੌਕੇ ਉਹਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ (ਐਡਵੋਕੇਟ) ਅਤੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਇਸ ਉਪਲੱਬਧੀ ਲਈ ਭੇਜਿਆ ਵਧਾਈ ਸ਼ੰਦੇਸ਼ ਵੀ ਵਿਦਿਆਰਥੀਆਂ ਨਾਲ ਸਾਂਝਾ ਕੀਤਾ।ਖਾਲਸਾ ਕਾਲਜੀਏਟ ਸਨਿੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਦੇ ਇੰਚਾਰਜ ਪ੍ਰੋ. ਅਰਚਨਾ ਠਾਕੁਰ ਨੇ ਖਿਡਾਰੀਆਂ ਅਤੇ ਵਾਲੀਬਾਲ ਟੀਮ ਦੇ ਇੰਚਾਰਜ ਪ੍ਰੋ. ਸੀਮਾ ਕੁਮਾਰੀ ਨੁੰ ਇਰਸ ਜਿੱਤ ਲਈ ਵਧਾਈ ਦਿੱਤੀ। ਇਸ ਮੌਕੇ ਡਾ. ਮਲਕੀਤ ਸਿੰਘ , ਪ੍ਰੋ. ਸੰਜੀਵ ਸਿੰਘ, ਪ੍ਰੋ. ਮੁਨੀਸ਼ ਦੇਵ, ਪ੍ਰੋ. ਸ਼ਰਨਜੀਤ ਕੌਰ, ਪ੍ਰੋ. ਨੇਹਾ, ਪ੍ਰੋ. ਸੁਖਵਿੰਦਰ ਕੁਮਾਰ ਅਤੇ ਪ੍ਰੋ. ਇੰਦਰਜੀਤ ਕੌਰ ਵੀ ਹਾਜ਼ਰ ਸਨ।