Prime Punjab Times

Latest news
ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਧਰਨਾ, ਕੀਤੀ ਨਾਅਰੇਬਾਜ਼ੀ ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ *ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ...
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਵਿਗਿਆਨ ਦਿਵਸ’ ਮਨਾਇਆ

ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਵਿਗਿਆਨ ਦਿਵਸ’ ਮਨਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਊ. ਏ.ਸੀ , ਆਈ. ਆਈ. ਸੀ. ਅਤੇ ਰਸਾਇਣ ਵਿਭਾਗ ਦੀ ‘ਸੀ .ਵੀ. ਰਮਨ ਸੁਸਾਇਟੀ ਆਫ਼ ਕੈਮੀਕਲ ਸਾਇੰਸ ਵੱਲੋਂ ‘ਰਾਸ਼ਟਰੀ ਵਿਗਿਆਨ ਦਿਵਸ ਮੌਕੇ ਕਈ ਪ੍ਰੋਗਰਾਮ ਉਲੀਕੇ ਗਏ। ਇਸ ਦੇ ਅੰਤਰਗਤ ਵਿਸ਼ਾ “ਵਿਕਸਤ ਭਾਰਤ ਲਈ ਵਿਗਿਆਨ ਅਤੇ ਨਵੀਨਤਾ ਵਿੱਚ ਵਿਸ਼ਵ ਨੇਤ੍ਰਤਵ ਲਈ ਭਾਰਤੀ ਯੁਵਕ ਨੂੰ ਸ਼ਕਤੀਸ਼ਾਲੀ ਬਣਾਉਣਾ” ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਮਾਡਲ ਪ੍ਰਦਰਸ਼ਨ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਵਿਭਾਗ ਦੇ ਮੁਖੀ ਡਾ. ਪੰਕਜ ਸ਼ਰਮਾ ਨੇ ਵਿਗਿਆਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਜੇਤੂ ਡਾ. ਸੀ.ਵੀ ਰਮਨ ਨੂੰ ਯਾਦ ਕਰਦਿਆਂ ਕਿਹਾ ਕਿ ਸਾਨੂੰ ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਨਿਰੰਤਰ ਗਤੀਸ਼ੀਲ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਹਿਲ ਲੱਠ (ਫਾਰਮਾਸੀਟੀਕਲ ਕੰਪਨੀ ਦੇ ਐਕਸਪਰਟ) ਨੇ ਵਿਦਿਆਰਥੀਆਂ ਨੂੰ ਦਵਾਈਆਂ ਦੀਆਂ ਕੰਪਨੀਆਂ ਦੇ ਵਿੱਚ ਸੁਨਹਿਰੀ ਭਵਿੱਖ ਬਣਾਉਣ ਸੰਬੰਧੀ ਜਾਣਕਾਰੀ ਦਿੱਤੀ। ਜੱਜਮੈਂਟ ਦੀ ਭੂਮਿਕਾ ਸ਼੍ਰੀ ਸੰਜੀਵ ਸਿੰਘ ਅਤੇ ਮੈਡਮ ਦਲਜੀਤ ਕੌਰ ਨੇ ਨਿਭਾਈ। ਅੰਤ ਵਿੱਚ ਵੱਖ- ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਨਾਮ ਤਕਸੀਮ ਕੀਤੇ ਅਤੇ ਉਹਨਾਂ ਨੇ ਰਸਾਇਣ ਵਿਭਾਗ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਅਜਿਹੇ ਪ੍ਰੋਗਰਾਮ ਕਰਵਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਰਸਾਇਣ ਵਿਭਾਗ ਦੇ ਅਧਿਆਪਕ ਸਾਹਿਬਾਨ ਡਾ.ਰਾਬਿਆ ਸ਼ਰਮਾ, ਮੈਡਮ ਸੰਦੀਪ ਕੌਰ, ਮੈਡਮ ਸ਼ਵੇਤਾ ਅਤੇ ਵਿਦਿਆਰਥੀ ਹਾਜ਼ਰ ਸਨ।

 

error: copy content is like crime its probhihated