Prime Punjab Times

Latest news
ਟਾਂਡਾ ਦੇ ਸਾਬਕਾ ਸ਼ੋ ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਨੈਸ਼ਨਲ ਡਾਂਸ ਸਪੋਰਟਸ ਚੈਂਪਿਅਨਸ਼ਿਪ ਮੁਕਾਬਲਿਆਂ ’ਚ ਹੁਸ਼ਿਆਰਪੁਰ ਦੇ 17 ਬੱਚਿਆਂ ਨੇ ਹਾਸਲ ਕੀਤੇ ਮੈਡਲ

ਨੈਸ਼ਨਲ ਡਾਂਸ ਸਪੋਰਟਸ ਚੈਂਪਿਅਨਸ਼ਿਪ ਮੁਕਾਬਲਿਆਂ ’ਚ ਹੁਸ਼ਿਆਰਪੁਰ ਦੇ 17 ਬੱਚਿਆਂ ਨੇ ਹਾਸਲ ਕੀਤੇ ਮੈਡਲ

ਹੁਸ਼ਿਆਰਪੁਰ, 9 ਜਨਵਰੀ (ਬਿਊਰੋ) 
ਡਿਪਟੀ ਕਮਿਸ਼ਨਰ ਨੇ ਬੱਚਿਆਂ ਦਾ ਵਧਾਇਆ ਹੌਂਸਲਾ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲਵਲੀ ਯੂਨੀਵਰਸਿਟੀ ਫਗਵਾੜਾ ਵਿੱਚ ਆਯੋਜਿਤ ਨੈਸ਼ਨਲ ਡਾਂਸ ਸਪੋਰਟਸ ਚੈਂਪਿਅਨਸ਼ਿਪ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਦੇ ਜੇਤੂ ਬੱਚਿਆਂ ਦਾ ਹੌਂਸਲਾ ਵਧਾਇਆ ਅਤੇ  ਅੰਤਰਰਾਸ਼ਟਰੀ ਪੱਧਰ ’ਤੇ ਚੋਣ ਕਰਨ ਲਈ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਨੇ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਜਿੱਤ ਕੇ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਡਿਪਟੀ ਡੀ.ਈ.ਓ ਸੁਖਵਿੰਦਰ ਸਿੰਘ ਵੀ ਮੌਜੂਦ ਸਨ।
ਲਵਲੀ ਯੂਨੀਵਰਸਿਟੀ ਵਿੱਚ ਆਯੋਜਿਤ ਇਸ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਵਿੱਚ ਹੁਸ਼ਿਆਰਪੁਰ ਦੇ 19 ਬੱਚਿਆਂ ਨੇ ਹਿੱਸਾ ਲਿਆ। ਡਾਂਸ ਦੀ ਵੱਖਰੀ-ਵੱਖਰੀ ਕੈਟਾਗਿਰੀ ਵਿੱਚ ਬੱਚਿਆਂ ਨੇ 12 ਗੋਲਡ ਮੈਡਲ, 2 ਰਜਤ ਅਤੇ 3 ਕਾਂਸੇ ਦੇ ਪਦਕ ਜਿੱਤ ਕੇ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕੀਤਾ।
ਜਾਣਕਾਰੀ ਦਿੰਦਿਆਂ ਬੱਚਿਆਂ ਦੀ ਡਾਂਸ ਕੋਚ ਸਰਕਾਰੀ ਸਕੂਲ ਆਦਮਵਾਲ ਦੀ ਹੈਡ ਟੀਚਰ ਪ੍ਰਵੀਨ ਸ਼ਰਮਾ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਵਿੱਚ 12 ਸੂਬਿਆਂ ਦੇ 350 ਬੱਚਿਆਂ ਨੇ ਹਿੱਸਾ ਲਿਆ। ਇਨ੍ਹਾਂ ਵਿਚੋਂ ਅਰੀਸ਼ਾ ਅਗਰਵਾਲ, ਮਾਨਵੀ, ਵਨੀਤਾ, ਸਮਰਿਧੀ, ਅਨੀਕਾ, ਸਾਨਵੀ, ਪ੍ਰਣਿਆ, ਜਸਜੋਤ, ਪ੍ਰਨਵੀ, ਅਵਿਸ਼ੀ ਡੋਗਰਾ, ਅਨੀਕਾ ਅਤਰੀ,  ਸ਼ਰਨਿਆ, ਜਸਮਾਇਰਾ, ਮਾਨਿਆ, ਜਸਮਨਰਾਜ ਸਿੰਘ, ਵੰਸ਼ਿਕਾ ਗੌਤਮ ਨੇ ਮੈਡਲ ਹਾਸਲ ਕੀਤੇ।

 

error: copy content is like crime its probhihated