ਦਸੂਹਾ, 10 ਸਤੰਬਰ (ਚੌਧਰੀ)
: ਜਲੰਧਰ ਪਠਾਨਕੋਟ ਰਾਸਟਰੀ ਰਾਜਮਾਰਗ ਉੱਤੇ ਗਰਨਾ ਸਾਹਿਬ ਤੋਂ ਥੋੜ੍ਹੀ ਦੂਰੀ ਤੇ ਸੜਕ ਹਾਦਸਾ ਵਾਪਰਿਆ। ਜਿਸ ਵਿਚ ਸੜਕ ਕਿਨਾਰੇ ਪੈਦਲ ਜਾ ਰਹੀ ਮਾਂ ਅਤੇ ਉਸਦੇ ਦੋ ਪੁੱਤਰਾਂ ਨੂੰ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਬੱਸ ਨੂੰ ਪੀ ਬੀ -07-ਬੀ ਜੀ – 3854 ਨੇ ਨੇ ਟੱਕਰ ਮਾਰ ਦਿੱਤੀ। ਜਿਸ ਵਿੱਚ ਇੱਕ ਲੜਕੇ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਮੁਤਾਬਕ ਹਾਦਸੇ ਤੋਂ ਬਾਅਦ ਦੂਜੇ ਮਾਂ-ਪੁੱਤਰ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਲਿਆਂਦਾ ਗਿਆ ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਤੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰੈਫਰ ਕਰ ਦਿੱਤਾ ਗਿਆ।ਇਸ ਹਾਦਸੇ ਵਿੱਚ ਸੁਖਿੰਦਰ ਸਿੰਘ ਦੀ ਮੌਤ ਤੇ ਪਰਮਜੀਤ ਕੌਰ ਅਤੇ ਰਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ।ਹਾਦਸਾ ਸਵੇਰੇ 9 ਵਜੇ ਦੇ ਕਰੀਬ ਵਾਪਰਿਆ।ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੋਂ ਪਿੰਡ ਪਵੇ ਝਿੰਗੜ ਦੇ ਰਹਿਣ ਵਾਲੇ ਹਨ।
ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਜਲੰਧਰ ਪਠਾਨਕੋਟ ਰਾਸਟਰੀ ਰਾਜਮਾਰਗ ਉੱਤੇ ਜਾਮ ਲਗਾ ਦਿੱਤਾ। ਜਿਸ ਨੂੰ ਦੇਖਦੇ ਹੋਏ ਐਸ.ਡੀ.ਐਮ ਦਸੂਹਾ ਅਤੇ ਡੀ.ਐਸ.ਪੀ ਦਸੂਹਾ ਮੌਕੇ ’ਤੇ ਪਹੁੰਚੇ। ਜਿਨ੍ਹਾਂ ਬੱਸ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦੇਣ ਮਗਰੋਂ ਜਾਮ ਨੂੰ ਖੁਲ੍ਹਵਾਇਆ ਗਿਆ। ਪਿੰਡ ਵਾਸੀਆਂ ਵਲੋਂ ਪਰਿਵਾਰ ਦੀ ਮਦਦ ਕਰਨ ਲਈ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਗਿਆ।ਘਟਨਾ ਤੋਂ ਬਾਅਦ ਦਸੂਹਾ ਪੁਲਿਸ ਨੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।