Prime Punjab Times

Latest news
ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ADVERTISEMENT
You are currently viewing ਖਾਲਸਾ ਕਾਲਜ ‘ਚ ਰਾਸ਼ਟਰੀ ਗਣਿਤ ਦਿਵਸ ਮੌਕੇ ਵਿਸ਼ੇਸ਼ ਕਾਰਜਕ੍ਰਮ ਦਾ ਆਯੋਜਨ

ਖਾਲਸਾ ਕਾਲਜ ‘ਚ ਰਾਸ਼ਟਰੀ ਗਣਿਤ ਦਿਵਸ ਮੌਕੇ ਵਿਸ਼ੇਸ਼ ਕਾਰਜਕ੍ਰਮ ਦਾ ਆਯੋਜਨ

ਗੜ੍ਹਦੀਵਾਲਾ 22 ਦਸੰਬਰ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਰਾਮਾਨੁਜਨ ਗਣਿਤਕ ਸੋਸਾਇਟੀ ਵੱਲੋਂ ਰਾਸ਼ਟਰੀ ਗਣਿਤ ਦਿਵਸ ਦੇ ਸ਼ੁਭ ਮੌਕੇ ‘ਤੇ ਇਕ ਵਿਸ਼ੇਸ਼ ਸਿੱਖਿਆਤਮਕ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਮਹਾਨ ਗਣਿਤਗਿਆਨੀ ਸ਼੍ਰੀਨਿਵਾਸਾ ਰਾਮਾਨੁਜਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਵਿਲੱਖਣ ਖੋਜਾਂ ‘ਤੇ ਆਧਾਰਿਤ ਇੱਕ ਯੂਟਿਊਬ ਫ਼ਿਲਮ ਵਿਖਾਈ ਗਈ। ਇਸ ਕਾਰਜਕ੍ਰਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਗਣਿਤ ਪ੍ਰਤੀ ਦਿਲਚਸਪੀ ਪੈਦਾ ਕਰਨਾ ਅਤੇ ਰਾਮਾਨੁਜਨ ਦੇ ਅਮੂਲ੍ਯ ਯੋਗਦਾਨ ਤੋਂ ਪ੍ਰੇਰਨਾ ਲੈਣਾ ਸੀ। ਗਣਿਤ ਵਿਭਾਗ ਦੀ ਮੁਖੀ ਮਿਸ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਰਾਮਾਨੁਜਨ ਦੀ ਸੰਘਰਸ਼ਪੂਰਨ ਜੀਵਨ ਯਾਤਰਾ ਅਤੇ ਉਨ੍ਹਾਂ ਦੀ ਗਣਿਤਕ ਸੋਚ ਬਾਰੇ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਰਾਮਾਨੁਜਨ ਵਰਗੇ ਮਹਾਨ ਵਿਗਿਆਨੀ ਸਾਡੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ ਅਤੇ ਅਜਿਹੇ ਕਾਰਜਕ੍ਰਮ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਸਮਾਗਮ ਵਿੱਚ ਗਣਿਤ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਕਾਰਜਕ੍ਰਮ ਦੀ ਸਰਾਹਨਾ ਕੀਤੀ।

error: copy content is like crime its probhihated