Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਕੌਮੀ ਪ੍ਰੈਸ ਦਿਵਸ ਤੇ ਜਾਗਰੂਕ ਕਰਨ ਦਾ ਦਿੱਤਾ ਸੱਦਾ 

ਕੌਮੀ ਪ੍ਰੈਸ ਦਿਵਸ ਤੇ ਜਾਗਰੂਕ ਕਰਨ ਦਾ ਦਿੱਤਾ ਸੱਦਾ 

ਗੜਦੀਵਾਲਾ (ਚੌਧਰੀ) 18 ਨਵੰਬਰ 
: ਕੌਮੀ ਪ੍ਰੈਸ ਦਿਵਸ ਤੇ ਗੜਦੀਵਾਲਾ ਦੇ ਸਮੂਹ ਪੱਤਰਕਾਰਾਂ ਨੇ ਇਕੱਠੇ ਹੋ ਕੇ ਪ੍ਰੈਸ ਦੇ ਇਤਿਹਾਸ ਅਤੇ ਉਦੇਸ਼ਾਂ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰੈਸ ਕਲੱਬ ਦੇ ਚੇਅਰਮੈਨ ਮਲਕੀਤ ਸਿੰਘ ਨੇ ਕਿਹਾ ਕਿ
ਸਾਡੇ ਮੀਡੀਆ ਸਾਥੀਆਂ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 16 ਨਵੰਬਰ 1966 ਤੋਂ ਇਹ ਦਿਨ ਕੌਮੀ ਪ੍ਰੈੱਸ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ, ਜੋ ਕਿ ਸਾਡੇ ਦੇਸ਼ ਵਿਚ ਸੁਤੰਤਰ ਤੇ ਜਿੰਮੇਵਾਰ ਪ੍ਰੈੱਸ ਦੀ ਮੌਜੂਦਗੀ ਦਾ ਸੰਕੇਤ ਦਿੰਦਾ ਹੈ ਅਤੇ ਪ੍ਰੈੱਸ ਦੀ ਆਜ਼ਾਦੀ ਅਤੇ ਜ਼ਿੰਮੇਵਾਰੀ ਵੱਲ ਸਾਡਾ ਧਿਆਨ ਕੇਂਦਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਦਿਨ ਹਰ ਸਾਲ ਮਨਾਉਣਾ ਚਾਹੀਦਾ ਹੈ ,ਕਿਉਂਕਿ ਪ੍ਰੈਸ ਲੋਕਤੰਤਰਤਾ ਦਾ ਇੱਕ ਵੱਡਾ ਥੰਮ ਹੈ ਤੇ ਇਸ ਦਾ ਕੰਮ ਲੋਕਾਂ ਨੂੰ ਆਜ਼ਾਦੀ ਪ੍ਰਤੀ ਲੋਕਾਂ ਦੇ ਹੱਕਾਂ ਤੇ ਕਰਤੱਬਾਂ ਬਾਰੇ ਜਾਣੂ ਕਰਾਉਣਾ ਹੈ। ਉਹਨਾਂ ਕਿਹਾ ਕਿ ਸਾਫ ਸੁਥਰੀ ਪੱਤਰਕਾਰੀ ਨਾਲ ਹੀ ਅਸੀਂ ਫੈਲ ਰਹੀਆਂ ਬੁਰਾਈਆਂ ਨੂੰ ਠਲ ਪਾ ਸਕਦੇ ਹਾਂ। ਉਹਨਾਂ ਕਿਹਾ ਕਿ ਪੱਤਰਕਾਰ ਸਾਡੇ ਸਮਾਜ ਦੇ ਸਾਰਿਆਂ ਦੇ ਸਾਂਝੇ ਹੁੰਦੇ ਹਨ ਪ੍ਰੈਸ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਯੋਧਿਆਂ ਦੀ ਆਵਾਜ਼ ਸਰਕਾਰ ਤਕ ਪਹੁੰਚਾਉਂਦੀ ਹੈ। ਉਹਨਾਂ ਸਹੀ ਰਾਹ ਤੇ ਮਾਰਗ ਦਰਸ਼ਨ ਕਰਨ ਅਤੇ ਪੀਲੀ ਪੱਤਰਕਾਰੀ ਤੋਂ ਗਰੇਜ ਕਰਨ ਦਾ ਸੱਦਾ ਦਿੱਤਾ। ਇਸ ਪ੍ਰੋਗਰਾਮ ਵਿੱਚ ਕਲੱਬ ਦੇ ਚੇਅਰਮੈਨ ਪੱਤਰਕਾਰ ਮਲਕੀਤ ਸਿੰਘ, ਪਰਮਜੀਤ ਸਿੰਘ ਭਟੋਆ, ਯੋਗੇਸ਼ ਗੁਪਤਾ, ਗੌਰਵ, ਸੋਨੀਆ ਠਾਕਰ, ਮਨਪ੍ਰੀਤ ਸਿੰਘ ਮੰਨਾ, ਪ੍ਰਦੀਪ ਸ਼ਰਮਾ ਨੇ ਹਿੱਸਾ ਲਿਆ।