Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਸਸਸ ਹਾਜੀਪੁਰ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ

ਸਸਸਸ ਹਾਜੀਪੁਰ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ

ਹਾਜੀਪੁਰ / ਦਸੂਹਾ 24 ਸਤੰਬਰ (ਚੌਧਰੀ) 

ਐਨ ਐਸ ਐਸ ਦਾ ਇਕ ਦਿਨਾ ਵਿਸ਼ੇਸ਼ ਕੈਂਪ ਲਗਾਇਆ

: ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਲਲਿਤਾ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੀ ਅਗਵਾਈ ਹੇਠ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ।ਇਸ ਮੌਕੇ ਵਿਦਿਆਰਥੀਆਂ ਨੂੰ ਸਮਰਜੀਤ ਸਿੰਘ ਪ੍ਰੋਗਰਾਮ ਅਫਸਰ ਵੱਲੋਂ ਸਵੇਰ ਦੀ ਸਭਾ ਵਿੱਚ ਕੌਮੀ ਸੇਵਾ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ। ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਸਕੂਲ ਵਿੱਚ ਇੱਕ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਵਿੱਚ 50 ਵਿਦਿਆਰਥੀਆਂ ਨੇ ਭਾਗ ਲਿਆ। ਸਕੂਲ ਮੁਖੀ ਪ੍ਰਿੰਸੀਪਲ ਸੰਜੀਵ ਕੁਮਾਰ ਵੱਲੋਂ ਕੈਂਪ ਦਾ ਉਦਘਾਟਨ ਕਰਦੇ ਹੋਏ ਵਿਦਿਆਰਥੀਆਂ ਨੂੰ ਦੇਸ਼ ਸੇਵਾ ਲਈ ਸਮਰਪਣ ਭਾਵ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕੌਮੀ ਸੇਵਾ ਯੋਜਨਾ ਯੂਨਿਟ ਦੇ ਪ੍ਰੋਗਰਾਮ ਅਫਸਰ ਸਮਰਜੀਤ ਸਿੰਘ ਲੈਕਚਰਾਰ ਅੰਗਰੇਜ਼ੀ ਨੇ ਕੈਂਪ ਦੌਰਾਨ ਹੋਣ ਵਾਲੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਐਨਐਸਐਸ ਦਿਵਸ ਦੀ ਮਹੱਤਤਾ ਬਾਰੇ ਚਰਚਾ ਕੀਤੀ। ਲੈਕਚਰਰ ਸੁਖਜੀਤ ਸਿੰਘ ਵੱਲੋਂ ਕੈਂਪਰ ਵਿਦਿਆਰਥੀਆਂ ਨੂੰ ਸੇਵਾ ਦੇ ਸੰਕਲਪ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਵਿੱਚ ਵਲੰਟਰੀਆਂ ਵੱਲੋਂ ਸਕੂਲ ਦੇ ਸੁੰਦਰੀਕਰਨ ਅਤੇ ਸਵੱਛਤਾ ਵਿੱਚ ਪੂਰੇ ਜੋਸ਼ੋ ਖਰੋਸ਼ ਨਾਲ ਯੋਗਦਾਨ ਪਾਇਆ ਗਿਆ। ਕੈਂਪ ਵਿੱਚ ਸ਼ਾਮਿਲ ਵਲੰਟੀਅਰਾਂ ਵੱਲੋਂ ਦੇਸ਼ ਅਤੇ ਸਮਾਜ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ ਕੇ ਸ਼ਿਰਕਤ ਕਰਨ ਦਾ ਪ੍ਰਣ ਕੀਤਾ ਗਿਆ।ਇਸ ਮੌਕੇ ਲੈਕਚਰਾਰ ਬਜਿੰਦਰ ਸਿੰਘ, ਲੈਕਚਰਰ ਤਜਿੰਦਰ ਸਿੰਘ, ਮਹਿਲ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ।

ਫੋਟੋ : ਕੌਮੀ ਸੇਵਾ ਯੋਜਨਾ ਦਿਵਸ ਮੌਕੇ ਪ੍ਰਿੰਸੀਪਲ ਸੰਜੀਵ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਵਿਖੇ ਵਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ।