ਗੜ੍ਹਦੀਵਾਲਾ 16 ਅਕਤੂਬਰ (ਚੌਧਰੀ)
: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਹੋਣਹਾਰ ਵਿਦਿਆਰਥੀ ਰਵਜੋਤ ਸਿੰਘ ਨੂੰ ਅੱਜ ਮਿਤੀ 16/10/25 ਨੂੰ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਦੁਆਰਾ 5100 ਰੁਪਏ ਨਾਲ ਸਨਮਾਨਿਤ ਕੀਤਾ ਗਿਆ ।ਇਹ ਧਨ ਰਾਸ਼ੀ ਨੈਸ਼ਨਲ ਵਿਜੇਤਾ ਰਵਜੋਤ ਸਿੰਘ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਿਊ ਦਿੱਲੀ ਵੱਲੋਂ ਭੇਜੀ ਗਈ ਹੈ। ਇਸ ਮੌਕੇ ਤੇ ਰਵਜੋਤ ਸਿੰਘ ਦੇ ਨਾਲ ਉਸਦੇ ਮਾਤਾ ਪਿਤਾ ਹਾਜ਼ਰ ਸਨ। ਉਹਨਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਸੀ ਕਿ ਉਨਾਂ ਦੇ ਸਪੁੱਤਰ ਰਵਜੋਤ ਸਿੰਘ ਨੂੰ ਇਸ ਧਨ ਰਾਸ਼ੀ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਬਿਨਾਂ ਉਨਾਂ ਦੇ ਨਾਲ ਉਨਾਂ ਦੇ ਡੀ.ਪੀ ਸਾਹਿਬਾਨ ਮੈਡਮ ਮਨਪ੍ਰੀਤ ਕੌਰ ਅਤੇ ਰਮਨਦੀਪ ਸਿੰਘ ਹਾਜਰ ਸਨ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਵਿਦਿਆਰਥੀ ਦੀ ਹੌਸਲਾ ਅਫਜਾਈ ਕੀਤੀ ਅਤੇ ਉਸਦੇ ਮਾਤਾ ਪਿਤਾ ਨੂੰ ਵੀ ਵਧਾਈ ਦਿੱਤੀ।
ਡੀਏਵੀ ਸਪੋਰਟਸ ਨੈਸ਼ਨਲ ਲੈਵਲ (2024-25 ) ਅਥਲੈਟਿਕਸ ਪੱਧਰ ਦੀਆਂ ਖੇਡਾਂ ਜੋ ਕਿ ਨਵੀਂ ਦਿੱਲੀ ਵਿੱਚ ਆਯੋਜਿਤ ਕੀਤੀਆਂ ਗਈਆਂ ਸਨ, ਉਹਨਾਂ ਵਿੱਚ ਰਵਜੋਤ ਸਿੰਘ ਨੇ ਹਾਈ- ਜੰਪ (ਅੰਡਰ- 17) ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ ਅਤੇ ਉਸਨੂੰ ਗੋਲਡ ਮੈਡਲ ਦੇ ਨਾਲ ਸਨਮਾਨਿਤ ਕੀਤਾ ਗਿਆ ਸੀ। ਡੀਏਵੀ ਕਾਲਜ ਮੈਨੇਜਿੰਗ ਕਮੇਟੀ ਨਿਊ ਦਿੱਲੀ ਵੱਲੋਂ ਨੈਸ਼ਨਲ ਵਿਜੇਤਾ ਰਵਜੋਤ ਸਿੰਘ ਨੂੰ 5100 ਰੁਪਏ ਦੀ ਧਨ ਰਾਸ਼ੀ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ ਉਨਾਂ ਨੇ ਇਹ ਧਨ ਰਾਸ਼ੀ ਸਾਡੇ ਸਕੂਲ ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਭੇਜੀ ਹੈ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਦੇ ਵੱਲੋਂ ਇਹ ਧਨ ਰਾਸ਼ੀ ਰਵਜੋਤ ਸਿੰਘ ਨੂੰ ਅੱਜ ਦਿੱਤੀ ਗਈ ਸੀ। ਰਵਜੋਤ ਸਿੰਘ ਨੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਆਪਣੇ ਮਾਤਾ ਪਿਤਾ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਰਵਜੋਤ ਸਿੰਘ ਇੱਕ ਬਹੁਤ ਹੀ ਹੋਣਹਾਰ ਵਿਦਿਆਰਥੀ ਹੈ ਜਿਸ ਨੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਵਿੱਚ ਵੀ ਭਾਗ ਲਿਆ ਸੀ ਤੇ ਉਹ ਹਮੇਸ਼ਾ ਚੜ੍ਹਦੀ ਕਲਾ ਦੇ ਵਿੱਚ ਹੀ ਰਿਹਾ ਹੈ ਹਰ ਇੱਕ ਖੇਡ ਦੇ ਵਿੱਚ ਉਸਨੇ ਤਰੱਕੀ ਹਾਸਿਲ ਕੀਤੀ ਸੀ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਵਿਦਿਆਰਥੀ ਨੂੰ ਉਸਦੇ ਮਾਤਾ ਪਿਤਾ ਨੂੰ ਅਤੇ ਉਸਦੇ ਸਾਰੇ ਚਾਹੁਣ ਵਾਲਿਆਂ ਨੂੰ ਇਸ ਮੌਕੇ ਤੇ ਮੁਬਾਰਕਬਾਦ ਦਿੱਤੀ ਅਤੇ ਅੱਗੇ ਆਉਣ ਵਾਲੀਆਂ ਸਾਰੀਆਂ ਖੇਡਾਂ ਦੇ ਵਿੱਚ ਉਸ ਨੂੰ ਵਧੀਆ ਪ੍ਰਦਰਸ਼ਨ ਪੇਸ਼ ਕਰਨ ਦੇ ਲਈ ਪ੍ਰੇਰਿਤ ਕੀਤਾ।
ਰਵਜੋਤ ਸਿੰਘ ਦੀ ਇੰਨੀ ਮਿਹਨਤ ਦਾ ਸਾਰਾ ਸਰੈਅ ਉਹਨਾਂ ਦੇ ਹੋਣਹਾਰ ਡੀਪੀ ਸਾਹਿਬਾਨਾ ਮੈਡਮ ਮਨਪ੍ਰੀਤ ਕੌਰ ਅਤੇ ਸਰ ਰਮਨਦੀਪ ਸਿੰਘ ਨੂੰ ਜਾਂਦਾ ਹੈ ਉਨਾਂ ਨੇ ਰਵਜੋਤ ਸਿੰਘ ਨੂੰ ਬਹੁਤ ਹੀ ਮਿਹਨਤ ਕਰਵਾਈ ਸੀ ਜਿਸ ਸਦਕਾ ਉਸ ਨੇ ਇਹ ਮੁਕਾਮ ਹਾਸਲ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਨੇ ਦੋਨੋਂ ਡੀਪੀ ਸਾਹਿਬਾਨਾ ਅਤੇ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ।








