Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨੇਚਰ ਫੈਸਟ ਹੁਸ਼ਿਆਰਪੁਰ-2025…..

ਨੇਚਰ ਫੈਸਟ ਹੁਸ਼ਿਆਰਪੁਰ-2025…..

ਹੁਸ਼ਿਆਰਪੁਰ, 22 ਫਰਵਰੀ (ਪ੍ਰਾਈਮ ਪੰਜਾਬ ਟਾਈਮਜ਼) 

ਲਾਜਵੰਤੀ ਸਪੋਰਟਸ ਸਟੇਡੀਅਮ ’ਚ ਉਮੜੀ ਲੋਕਾਂ ਦੀ ਭੀੜ

: ਨੇਚਰ ਫੈਸਟ ਹੁਸ਼ਿਆਰਪੁਰ ਦੇ ਦੂਸਰੇ ਦਿਨ ਲਾਜਵੰਤੀ ਸਪੋਰਟਸ ਸਟੇਡੀਅਮ ਵਿਚ ਭਾਰੀ ਗਿਣਤੀ ਵਿਚ ਲੋਕ ਪਹੁੰਚੇ ਅਤੇ ਖੂਬ ਖਰੀਦਾਰੀ ਕੀਤੀ। ਇਸ ਦੌਰਾਨ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮਾਂ ਨੇ ਵੀ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ।

ਮੇਲੇ ਵਿਚ ਸਥਾਨਕ ਉਤਪਾਦਾਂ, ਹਸਤਸ਼ਿਲਪ, ਜੈਵਿਕ ਉਤਪਾਦਾਂ ਅਤੇ ਹੋਰ ਸਾਮਾਨ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੇ ਸਟਾਲਾਂ ’ਤੇ ਜਾ ਕੇ ਖਰੀਦਦਾਰੀ ਕੀਤੀ ਅਤੇ ਅਤੇ ਸਥਾਨਕ ਉਤਪਾਦਾਂ ਦੀ ਖੂਬ ਸ਼ਲਾਘਾ ਕੀਤੀ। ਖਾਣ-ਪੀਣ ਦੇ ਸਟਾਲਾਂ ’ਤੇ ਵੀ ਕਾਫ਼ੀ ਭੀੜ ਦੇਖੀ ਗਈ ਜਿਥੇ ਰਿਵਾਇਤੀ ਪਕਵਾਨਾਂ ਦਾ ਆਨੰਦ ਮਾਣਿਆ।

ਦੂਸਰੇ ਦਿਨ ਦੀ ਖਾਸਿਅਤ ਸਭਿਆਚਾਰਕ ਪ੍ਰੋਗਰਾਮ ਰਹੇ ਜਿਸ ਵਿਚ ਲੋਕ ਨਾਚ, ਗੀਤ ਪ੍ਰਤੀਯੋਗਤਾ ਅਤੇ ਰੰਗਾਰੰਗ ਪੇਸ਼ਕਾਰੀ ਸ਼ਾਮਲ ਸੀ। ਪੰਜਾਬੀ ਭੰਗੜਾ ਅਤੇ ਗਿੱਧੇ ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਝੂੱਮਣ ਲਈ ਮਜ਼ਬੂਰ ਕਰ ਦਿੱਤਾ। ਸਥਾਨਕ ਕਲਾਕਾਰਾਂ ਨੇ ਆਪਣੀ ਪੇਸ਼ਕਾਰੀ ਨਾਲ ਸਮਾਂ ਬੰਨ੍ਹ ਦਿੱਤਾ ਜਿਸ ਵਿਚ ਦਰਸ਼ਕਾਂ ਦਾ ਉਤਸ਼ਾਹ ਬਹੁਤ ਵਧੇਰੇ ਸੀ।

ਸਕੂਲ ਸਿੱਖਿਆ ਵਿਭਾਗ ਵਲੋਂ ਮਿਸ਼ਨ ਦਾਖਲਾ ਦਾ ਸਟਾਲ ਲਗਾ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਮਿਲਣ ਵਾਲੀਆਂ ਗੁਣਵੱਤਾਪੂਰਨ ਸਿੱਖਿਆ ਅਤੇ ਸੁਵਿਧਾਵਾਂ ਬਾਰੇ ਦੱਸਿਆ ਜਾ ਰਿਹਾ ਸੀ। ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦਾ ਵਿੰਗਸ ਪ੍ਰੋਜੈਕਟ ਦਾ ਸਟਾਲ ਵੀ ਆਕਰਸ਼ਣ ਦਾ ਕੇਂਦਰ ਬਣਿਆ ਰਿਹਾ।  ਇਸੇ ਤਰ੍ਹਾਂ ਸਿਟਰਸ  ਅਸਟੇਟ ਭੂੰਗਾ, ਫੈਪਰੋ, ਜ਼ਿਲ੍ਹੇ ਦੇ ਵੱਖ-ਵੱਖ ਸੈਲਫ ਹੈਲਪ ਗਰੁੱਪਾਂ ਵਲੋਂ ਤਿਆਰ ਕੀਤੇ ਜਾਂਦੇ ਆਰਗੈਨਿਕ ਖਾਦ ਪਦਾਰਥਾਂ ਦੇ ਸਟਾਲਾਂ ਦੇ ਨਾਲ-ਨਾਲ ਵੱਖ-ਵੱਖ ਸਥਾਨਾਂ ਤੋਂ ਆਏ ਕਾਰੀਗਰਾਂ ਨੇ ਆਪੋ-ਆਪਣੇ ਸਮਾਨ ਦੇ ਸਟਾਲ ਲਾਏ ਜਿਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੇਚਰ ਫੈਸਟ ਦਾ ਉਦੇਸ਼ ਨਾ ਕੇਵਲ ਲੋਕਾਂ ਦਾ ਮਨੋਰੰਜਨ ਕਰਨਾ ਹੈ ਬਲਕਿ ਵਾਤਾਵਰਣ ਦੀ ਸੰਭਾਲ ਅਤੇ ਸਥਾਨਕ ਵਪਾਰ ਨੂੰ ਬੜ੍ਹਾਵਾ ਦੇਣ ਵੀ ਹੈ। ਉਨ੍ਹਾ ਦੱਸਿਆ ਕਿ ਨੇਚਰ ਫੈਸਟ ਹੁਸ਼ਿਆਰਪੁਰ ਰਾਹੀਂ ਕੁਦਰਤ ਦੀ ਗੋਦ ਵਿਚ ਵਸੇ ਹੁਸ਼ਿਆਰਪੁਰ ਵਿਚ ਸੈਰ ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਵੀ ਹੈ। ਉਨ੍ਹਾਂ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਮੇਲੇ ਵਿਚ ਹਿੱਸਾ ਲੈਣ ਅਤੇ ਇਸ ਨੂੰ ਸਫ਼ਲ ਬਣਾਉਣ।

ਉਨ੍ਹਾ ਦੱਸਿਆ ਕਿ ਨੇਚਰ ਫੈਸਟ ਦੌਰਾਨ ਲੋਕਾਂ ਲਈ ਖੁੱਲ੍ਹਾ ਦਾਖਲਾ ਹੈ ਤੇ ਸਟੇਡੀਅਮ ਵਿਚ ਵੱਖ-ਵੱਖ ਚੀਜਾਂ, ਕਲਾਕ੍ਰਿਤੀਆਂ ਅਤੇ ਸਾਮਾਨ ਦੀ ਪੇਸ਼ਕਾਰੀ ਕਰਦੇ ਹੋਏ 100 ਦੇ ਕਰੀਬ ਸਟਾਲ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ 23 ਫਰਵਰੀ ਨੂੰ ਸਟੇਡੀਅਮ ਵਿਚ ਭਾਰਤ ਬਨਾਮ ਪਾਕਿਸਤਾਨ ਮੈਚ ਦੀ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੂਕਾਨੇਟ ਤੋਂ ਦੇਹਰੀਆਂ ਤੱਕ ਆਫ-ਰੋਡਿੰਗ ਹੋਵੇਗੀ, ਰਿਟਰੀਟ, ਚੌਹਾਲ ਵਿਚ ਲੋਕ ਬੂਟਿੰਗ ਅਤੇ ਜੰਗਲ ਸਫ਼ਾਰੀ ਦਾ ਆਨੰਦ ਲੈਣਗੇ। ਵਣ ਚੇਤਨਾ ਪਾਰਕ ਵਿਚ ਕਿਡਸ ਕਾਰਨੀਵਾਲ ਹੋਵੇਗਾ। ਇਸੇ ਤਰ੍ਹਾਂ 25 ਫਰਵਰੀ ਦੀ ਸ਼ਾਮ ਨੂੰ ਗਾਇਕ ਕੰਵਰ ਗਰੇਵਾਲ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ ਅਤੇ ਇਸ ਉਪਰੰਤ ਨੇਚਰ ਫੈਸਟ ਦੀ ਸਮਾਪਤੀ ਹੋਵੇਗੀ।