Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਨੇਚਰ ਫੈਸਟ ਹੁਸ਼ਿਆਰਪੁਰ-2025…ਵਾਤਾਵਰਣ ਪ੍ਰੇਮੀਆਂ ਨੇ ਪੌਂਗ ਡੈਮ ’ਚ ਬਰਡ ਵਾਚਿੰਗ ਦਾ ਆਨੰਦ ਮਾਣਿਆ

ਨੇਚਰ ਫੈਸਟ ਹੁਸ਼ਿਆਰਪੁਰ-2025…ਵਾਤਾਵਰਣ ਪ੍ਰੇਮੀਆਂ ਨੇ ਪੌਂਗ ਡੈਮ ’ਚ ਬਰਡ ਵਾਚਿੰਗ ਦਾ ਆਨੰਦ ਮਾਣਿਆ

ਹੁਸ਼ਿਆਰਪੁਰ, 21 ਫਰਵਰੀ (ਪ੍ਰਾਈਮ ਪੰਜਾਬ ਟਾਈਮਜ਼) 

: ਨੇਚਰ ਫੈਸਟ ਹੁਸ਼ਿਆਰਪੁਰ ਦੀ ਸ਼ੁਰੂਆਤ ਪਹਿਲੇ ਦਿਨ ਸਵੇਰੇ ਪੌਂਗ ਡੈਮ ’ਤੇ ਇਕ ਵਿਸ਼ੇਸ਼ ਬਰਡ ਵਾਚਿੰਗ ਪ੍ਰੋਗਰਾਮ ਨਾਲ ਸ਼ੁਰੂ ਹੋਈ ਜਿਸ ਵਿਚ ਵਾਤਾਵਰਣ ਪ੍ਰੇਮੀਆਂ ਦੇ ਨਾਲ-ਨਾਲ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਲਾਜਵੰਤੀ ਸਟੇਡੀਅਮ, ਵਿਦਿਆ ਮੰਦਰ ਸਕੂਲ, ਸਕੂਲ ਆਫ਼ ਐਮੀਨੈਂਸ ਬਾਗਪੁਰ, ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਇਸ ਮੌਕੇ ਡੀ.ਡੀ.ਐਫ ਜੋਇਆ ਸਿਦੀਕੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਡੀ.ਡੀ.ਐਫ ਨੇ ਦੱਸਿਆ ਕਿ ਪੌਂਗ ਡੈਮ ਵਿਚ ਹਰ ਸਾਲ ਵੱਡੀ ਗਿਣਤੀ ਵਿਚ ਪ੍ਰਵਾਸੀ ਪੰਛੀ ਆਉਂਦੇ ਹਨ ਜੋ ਸਰਦੀਆਂ ਦੇ ਮੌਸਮ ਵਿਚ ਇਥੇ ਆਪਣਾ ਠਿਕਾਣਾ ਬਣਾਉਂਦੇ ਹਨ। ਇਸ ਵਾਰ ਬਰਡ ਵਾਚਿੰਗ ਦੌਰਾਨ ਵਿਸ਼ੇਸ਼ ਰੂਪ ਵਿਚ ਯੂਰੇਸ਼ਿਅਨ ਕੂਟ ਅਤੇ ਨਾਰਦਰਨ ਸ਼ੋਵੇਲਰ ਵਰਗੀਆਂ ਪ੍ਰਵਾਸੀ ਜਾਤੀਆਂ ਨੂੰ ਦੇਖਿਆ ਗਿਆ। ਇਥੇ ਪੰਛੀ ਸ਼ਿਵਾਲਿਕ ਪਰਬਤਾਂ ਤੋਂ ਆਉਂਦੇ ਹਨ ਅਤੇ ਇਥੋਂ ਦੀ ਜੈਵ ਵਿਭਿੰਨਤਾ ਨੂੰ ਭਰਪੂਰ ਕਰਦੇ ਹਨ।

ਇਸ ਪ੍ਰੋਗਰਾਮ ਵਿਚ ਹਰ ਉਮਰ ਵਰਗ ਦੇ ਲੋਕਾਂ ਨੇ ਹਿੱਸਾ ਲਿਆ।  ਸਭ ਤੋਂ ਬਜ਼ੁਰਗ ਭਾਗੀਦਾਰੀ 71 ਸਾਲਾਂ ਦੇ ਸਨ ਜਦ ਕਿ ਸਭ ਤੋਂ ਘੱਟ ਉਮਰ ਦੇ ਪੰਛੀ ਪ੍ਰੇਮੀ ਕੇਵਲ 10 ਸਾਲ ਦਾ ਸੀ। ਇਹ ਦਰਸਾਉਂਦਾ ਹੈ ਕਿ ਕੁਦਰਤ ਪ੍ਰੇਮ ਅਤੇ ਪੰਛੀਆਂ ਪ੍ਰਤੀ ਰੂਚੀ ਸਾਰੀਆਂ ਪੀੜ੍ਹੀਆਂ ਵਿਚ ਬਰਾਬਰ ਮੌਜੂਦ ਹੈ।

ਪ੍ਰੋਗਰਾਮ ਦੌਰਾਨ ਵਣ ਵਿਭਾਗ ਦੇ ਅਧਿਕਾਰੀਆਂ ਨੇ ਬੱਚਿਆਂ ਨੂੰ ਪੰਛੀਆਂ ਦੀ ਸੰਭਾਲ, ਵਾਤਾਵਰਣ ਸੰਤੁਲਨ ਅਤੇ ਜੈਵ ਵਿਭਿੰਨਤਾ ਦੇ ਮਹੱਤਵ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਬੱਚਿਆਂ ਨੇ ਨਾ ਕੇਵਲ ਪੰਛੀਆਂ ਦੀਆਂ ਵੱਖ-ਵੱਖ ਪ੍ਰਜਾਤੀਆਂ ਦੀ ਪਹਿਚਾਣ ਕੀਤੀ ਬਲਕਿ ਉਨ੍ਹਾਂ ਦੇ ਪ੍ਰਵਾਸ, ਜੀਵਨਸ਼ੈਲੀ ਅਤੇ ਵਾਤਾਵਰਣ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਡੀ.ਡੀ.ਐਫ ਜੋਇਆ ਸਿਦੀਕੀ ਨੇ ਕਿਹਾ  ਕਿ ਇਹ ਪ੍ਰੋਗਰਾਮ ਸਥਾਨਕ ਭਾਈਚਾਰੇ ਅਤੇ ਕੁਦਰਤ ਪ੍ਰੇਮੀਆਂ ਲਈ ਇਕ ਪ੍ਰੇਣਾਦਾਇਕ ਅਨੁਭਵ ਸੀ ਜਿਸ ਨਾਲ ਉਹ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਜੈਵ ਵਿਭਿੰਨਤਾ  ਬਾਰੇ ਆਪਣੀ ਵਚਨਬੱਧਤਾ ਪ੍ਰਗਟ ਕਰਦੇ ਹਨ।