Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ
ADVERTISEMENT
You are currently viewing ਨੇਚਰ ਫੈਸਟ ਹੁਸ਼ਿਆਰਪੁਰ-2025’ ਕੱਲ ਤੋਂ

ਨੇਚਰ ਫੈਸਟ ਹੁਸ਼ਿਆਰਪੁਰ-2025’ ਕੱਲ ਤੋਂ

ਹੁਸ਼ਿਆਰਪੁਰ, 20 ਫਰਵਰੀ (PPT NEWS) 

ਸਭਿਆਚਾਰ ਤੇ ਸੈਰ ਸਪਾਟਾ ਮੰਤਰੀ ਤਰੁਣ ਪ੍ਰੀਤ ਸੌਂਦ ਕਰਨਗੇ ਫੈਸਟ ਦਾ ਉਦਘਾਟਨ

ਸਟਾਰ ਨਾਈਟ ’ਚ ਪ੍ਰਸਿੱਧ ਪੰਜਾਬੀ ਗਾਇਕ ਅਲਾਪ ਸਿਕੰਦਰ ਬੰਨ੍ਹਣਗੇ ਸਮਾਂ

21 ਤੋਂ 25 ਜਨਵਰੀ ਤੱਕ ਲਾਜਵੰਤੀ ਸਟੇਡੀਅਮ ਸਮੇਤ ਵੱਖ-ਵੱਖ ਥਾਵਾਂ ’ਤੇ ਹੋਣਗੇ ਇਵੈਂਟ

ਲਾਜਵੰਤੀ ਸਟੇਡੀਅਮ ’ਚ ਹਸਤਕਲਾ, ਸ਼ਿਲਪਕਲਾ, ਫੂਡ ਸਟਾਲ, ਸੈਲਫ ਹੈਲਪ ਗਰੁੱਪ ਦੇ ਸਟਾਲ, ਝੂੱਲੇ ਤੇ ਸਭਿਆਚਾਰਕ ਪ੍ਰੋਗਰਾਮ ਕਰਨਗੇ ਲੋਕਾਂ ਦਾ ਮਨੋਰੰਜਨ

ਫੈਸਟ ਦੌਰਾਨ ਲੋਕਾਂ ਲਈ ਐਂਟਰੀ ਖੁੱਲ੍ਹੀ ਰਹੇਗੀ

ਨਾਈਟ ਕੈਂਪਿੰਗ, ਸਾਈਕਲੋਥਾਨ, ਕਿਡਸ ਕਾਰਨੀਵਾਲ, ਆਫ਼-ਰੋਡਿੰਗ, ਜੰਗਲ ਸਫ਼ਾਰੀ ਰਹੇਗੀ ਖਿੱਚ ਦਾ ਕੇਂਦਰ

: ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਲਾਜਵੰਤੀ ਸਟੇਡੀਅਮ ਵਿਖੇ 21 ਤੋਂ 25 ਫਰਵਰੀ ਤੱਕ ਕਰਵਾਏ ਜਾ ਰਹੇ ਨੇਚਰ ਫੈਸਟ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 21 ਫਰਵਰੀ ਨੂੰ ਸ਼ਾਮ 4 ਵਜੇ ਸਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਦ ਨੇਚਰ ਫੈਸਟ ਹੁਸ਼ਿਆਰਪੁਰ ਦਾ ਉਦਘਾਟਨ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੇਚਰ ਫੈਸਟ ਦੌਰਾਨ ਲੋਕਾਂ ਦੀ ਐਂਟਰੀ ਖੁੱਲ੍ਹੀ ਰਹੇਗੀ ਅਤੇ ਸਟੇਡੀਅਮ ਵਿਚ ਵੱਖ-ਵੱਖ ਚੀਜਾਂ, ਕਲਾਕ੍ਰਿਤੀਆਂ ਅਤੇ ਸਮਾਨ ਦੀ ਪੇਸ਼ਕਾਰੀ ਕਰਦੇ ਹੋਏ 100 ਦੇ ਕਰੀਬ ਸਟਾਲ ਲੱਗਣਗੇ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਪੰਜਾਬੀ ਗਾਇਕ ਅਲਾਪ ਸਿਕੰਦਰ ਅਤੇ 25 ਫਰਵਰੀ ਨੂੰ ਕੰਵਰ ਗਰੇਵਾਲ ਆਪਣੀ ਗਾਇਕੀ ਨਾਲ ਸਮਾਂ ਬੰਨ੍ਹਣਗੇ। ਪੰਜ ਰੋਜ਼ਾ ਨੇਚਰ ਫੈਸਟ ਦੀ ਸ਼ੁਰੂਆਤ 21 ਫਰਵਰੀ ਨੂੰ ਪੌਂਗ ਡੈਮ ਵਿਚ ਬਰਡ ਵਾਚਿੰਗ ਨਾਲ ਹੋਵੇਗੀ।

          ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਫੈਸਟ ਦੀ ਰੌਣਕ ਵਧਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਲੋਕਾਂ ਲਈ ਇਹ ਫੈਸਟ ਬੇਹੱਦ ਮਨੋਰੰਜਕ ਰਹੇਗਾ। ਉਨ੍ਹਾਂ ਦੱਸਿਆ ਕਿ ਸੋਲਿਸ ਅਤੇ ਠਰੋਲੀ ਵਿਚ ਨਾਈਟ ਕੈਂਪਿੰਗ ਅਤੇ ਲਾਜਵੰਤੀ ਸਟੇਡੀਅਮ ਵਿਚ ਸਾਈਕਲੋਥਾਨ ਤੋਂ ਇਲਾਵਾ ਵਣ ਚੇਤਨਾ ਪਾਰਕ ਵਿਚ ਕਿਡਸ ਕਾਰਨੀਵਾਲ ਹੋਵੇਗਾ। ਇਸੇ ਤਰ੍ਹਾਂ 23 ਫਰਵਰੀ ਨੂੰ ਸਟੇਡੀਅਮ ਵਿਚ ਭਾਰਤ ਬਨਾਮ ਪਾਕਿਸਤਾਨ ਮੈਚ ਦੀ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੁਕਾਨੇਟ ਵਿਚ ਆਫ-ਰੋਡਿੰਗ ਹੋਵੇਗੀ, ਜਿਸ ਵਿਚ ਹਿੱਸਾ ਲੈਣ ਵਾਲਿਆਂ ਦੀ ਸੁਵਿਧਾ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਨੇਚਰ ਰਿਟਰੀਟ, ਚੌਹਾਲ ਵਿਚ ਲੋਕ ਬੂਟਿੰਗ ਅਤੇ ਜੰਗਲ ਸਫ਼ਾਰੀ ਦਾ ਆਨੰਦ ਲੈਣਗੇ। ਇਸੇ ਤਰ੍ਹਾਂ 25 ਫਰਵਰੀ ਦੀ ਸ਼ਾਮ ਨੂੰ ਗਾਇਕ ਕੰਵਰ ਗਰੇਵਾਲ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ ਅਤੇ ਇਸ ਉਪਰੰਤ ਨੇਚਰ ਫੈਸਟ ਦੀ ਸਮਾਪਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ’ਨੇਚਰ ਫੈਸਟ ਹੁਸ਼ਿਆਰਪੁਰ’ ਦਾ ਮੰਤਵ ਕੁਦਰਤ ਦੀ ਗੋਦ ਵਿਚ ਵਸੇ ਹੁਸ਼ਿਆਰਪੁਰ ਵਿਚ ਸੈਰ ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹੈ।